MP ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

By : KOMALJEET

Published : Aug 2, 2023, 6:07 pm IST
Updated : Aug 2, 2023, 6:07 pm IST
SHARE ARTICLE
MP Patiala Preneet Kaur met Union Roads Minister Nitin Gadkari
MP Patiala Preneet Kaur met Union Roads Minister Nitin Gadkari

ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਮੁੱਦਿਆਂ ਨੂੰ ਉਠਾਇਆ, ਜਿਸ ਵਿਚ ਹਾਈਵੇਅ ਦੇ ਵੱਖ-ਵੱਖ ਪੁਆਇੰਟਾਂ 'ਤੇ ਪੁਲੀਆਂ ਬਣਾਉਣ ਦਾ ਮੁੱਦਾ ਸ਼ਾਮਲ ਸੀ

ਚੰਡੀਗੜ੍ਹ/ਪਟਿਆਲਾ/ਦਿੱਲੀ, 2 ਅਗਸਤ :  ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਪਾਰਲੀਮੈਂਟ ਪ੍ਰਨੀਤ ਕੌਰ ਨੇ ਅੱਜ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰ ਕੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮੁੱਦੇ ਉਠਾਏ।

ਇਥੇ ਜਾਰੀ ਇਕ ਬਿਆਨ ਵਿੱਚ ਸੰਸਦ ਮੈਂਬਰ ਨੇ ਦਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਉੱਤਰੀ ਪਟਿਆਲਾ ਬਾਈਪਾਸ ਦੇ ਨੂੰ ਜਲਦ ਮੁਕੰਮਲ ਕਰਨ ਅਤੇ ਦਿੱਲੀ ਕਟੜਾ ਐਕਸਪ੍ਰੈਸ ਵੇਅ 'ਤੇ ਵੱਖ-ਵੱਖ ਪੁਆਇੰਟਾਂ 'ਤੇ ਪੁਲੀਆਂ ਬਣਾਉਣ ਸਮੇਤ ਕਈ ਮੁੱਦੇ ਉਠਾਏ ਹਨ।

ਇਹ ਵੀ ਪੜ੍ਹੋ: ਸਟੋਰ 'ਚ ਪਿਆ ਸਿਲੰਡਰ ਫਟਣ ਕਾਰਨ ਔਰਤ ਦੀ ਮੌਤ

ਵਧੇਰੇ ਜਾਣਕਾਰੀ ਦਿੰਦੇ ਹੋਏ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੇ ਉੱਤਰੀ ਬਾਈਪਾਸ ਦਾ ਮੁੱਦਾ ਉਠਾਇਆ ਸੀ, ਜੋ ਕਿ ਸਾਡੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਹੈ। ਪ੍ਰੋਜੈਕਟ ਸ਼ੁਰੂ ਹੋਣ ਦੇ ਇੰਨੇ ਸਾਲਾਂ ਬਾਅਦ ਵੀ ਇਹ ਪ੍ਰੋਜੈਕਟ ਅਜੇ ਵੀ ਅਧੂਰਾ ਹੈ ਅਤੇ ਇਸ ਨੂੰ  ਲਈ ਮੈਂ ਨਿਤਿਨ ਗਡਕਰੀ ਨੂੰ ਅਪੀਲ ਕੀਤੀ ਹੈ ਕਿ ਇਸ 27 ਕਿਲੋਮੀਟਰ ਲੰਬੇ ਪ੍ਰੋਜੈਕਟ ਨੂੰ ਭਾਰਤਮਾਲਾ ਪਰਯੋਜਨਾ ਦੇ ਤਹਿਤ ਲਿਆਉਣ ਅਤੇ NHAI ਨੂੰ ਪ੍ਰੋਜੈਕਟ ਦੀ 100% ਲਾਗਤ ਚੁੱਕਣ ਲਈ ਕਹਿਣ, ਤਾਂ ਜੋ ਕੰਮ ਵਿਚ ਤੇਜ਼ੀ ਲਿਆਂਦੀ ਜਾ ਸਕੇ।"

ਇਹ ਵੀ ਪੜ੍ਹੋ: ਖੇਡ ਮੰਤਰੀ ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ  

ਉਨ੍ਹਾਂ ਨੇ ਅੱਗੇ ਦਸਿਆ ਕਿ, "ਇਸ ਪ੍ਰੋਜੈਕਟ ਦੇ ਰੁਕਣ ਨਾਲ ਲਗਭਗ 450 ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਕਿਉਂਕਿ ਉਨ੍ਹਾਂ ਦੀ ਜ਼ਮੀਨ ਲਈ ਐਕੁਆਇਰ ਕਰਨ ਦਾ 3ਡੀ ਐਲਾਨਨਾਮਾ ਹੋ ਚੁੱਕਾ ਹੈ ਪਰ ਨਾ ਤਾਂ ਉਨ੍ਹਾਂ ਨੂੰ ਅਪਣੀ ਜ਼ਮੀਨ ਦਾ ਬਣਦਾ ਪੈਸਾ ਮਿਲ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਰਜ਼ਾ ਲੈਣ ਜਾਂ ਜ਼ਮੀਨ ਕਿਸੇ ਹੋਰ ਨੂੰ ਵੇਚਣ ਦੀ ਇਜਾਜ਼ਤ ਦਿਤੀ ਜਾ ਰਹੀ ਹੈ।"

ਪ੍ਰਨੀਤ ਕੌਰ ਨੇ ਸ਼ੁਤਰਾਣਾ ਦੇ ਪਿੰਡ ਠਰੂਆਂ ਅਤੇ ਮੋਮੀਆਂ ਵਿਚੋਂ ਲੰਘਦੇ ਦਿੱਲੀ ਕਟੜਾ ਐਕਸਪ੍ਰੈਸ ਵੇਅ ’ਤੇ ਪੁਲੀ ਬਣਾਉਣ ਦੀ ਮੰਗ ਵੀ ਉਠਾਈ ਤਾਂ ਜੋ ਆਸ-ਪਾਸ ਦੇ ਪਿੰਡਾਂ ਵਿੱਚ ਪਾਣੀ ਭਰਨ ਅਤੇ ਹੜ੍ਹਾਂ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਪਿੰਡ ਚੌਰਾ ਨੇੜੇ ਦੱਖਣੀ ਬਾਈਪਾਸ NH-07 'ਤੇ ਸਲਿੱਪ ਰੋਡ ਦਾ ਨਿਰਮਾਣ, NH-07 ਤੋਂ ਪਿੰਡ ਰਾਜਗੜ੍ਹ ਅਤੇ ਚੂਹੜ ਕਲਾਂ ਤਕ ਰਸਤਾ ਅਤੇ NH-44 ਤੋਂ ਰਾਜਪੁਰਾ ਸ਼ਹਿਰ ਤੱਕ ਵਿਸ਼ੇਸ਼ ਰਸਤਾ ਮੁਹੱਈਆ ਕਰਵਾਉਣ ਸਮੇਤ ਕੁਝ ਹੋਰ ਮੰਗਾਂ ਵੀ ਉਠਾਈਆਂ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement