ਸਦਨ ਵਿਚ ਚਰਚਾ ਦੀ ਕੀਤੀ ਮੰਗ
ਨਵੀਂ ਦਿੱਲੀ : ਸੰਸਦ ਦਾ ਮਾਨਸੂਨ ਇਜਲਾਸ ਚੱਲ ਰਿਹਾ ਹੈ ਪਰ ਸਦਨ ਦਾ ਹਰ ਦਿਨ ਹੰਗਾਮੇ ਭਰਪੂਰ ਹੁੰਦਾ ਹੈ। ਮਨੀਪੁਰ ਹਿੰਸਾ ਨੂੰ ਲੈ ਕੇ ਸਦਨ 'ਚ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ 'ਤੇ ਵਿਰੋਧੀ ਧਿਰ ਬਜ਼ਿਦ ਹੈ। ਇਸ ਸਬੰਧੀ ਵਿਰੋਧੀ ਧਿਰ ਦੇ 31 ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਮਨੀਪੁਰ ਹਿੰਸਾ ਨੂੰ ਲੈ ਕੇ ਇਕ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ : ਅਨੁਰਾਗ ਵਰਮਾ
ਮੈਮੋਰੰਡਮ ਵਿਚ ਇੰਡੀਆ ਗਠਜੋੜ ਦੇ ਸੰਸਦ ਮੈਂਬਰਾਂ ਨੇ ਬਿਨਾਂ ਕਿਸੇ ਦੇਰੀ ਦੇ ਮਨੀਪੁਰ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਹਾਲ ਕਰਨ ਲਈ ਰਾਸ਼ਟਰਪਤੀ ਦੇ ਤੁਰਤ ਦਖ਼ਲ ਦੀ ਅਪੀਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਇਸ ਮਾਮਲੇ 'ਤੇ ਕਿਹਾ ਹੈ ਕਿ ਉਨ੍ਹਾਂ ਨੇ ਰਾਸ਼ਟਰਪਤੀ ਨਾਲ ਮਨੀਪੁਰ ਦੇ ਹਾਲਾਤ 'ਤੇ ਚਰਚਾ ਕੀਤੀ ਹੈ, ਉਨ੍ਹਾਂ ਨੇ ਭਰੋਸਾ ਦਿਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਾ ਤਾਂ ਸਦਨ ਵਿਚ ਆ ਰਹੇ ਹਨ ਅਤੇ ਨਾ ਹੀ ਮਨੀਪੁਰ ਜਾ ਰਹੇ ਹਨ।ਉਧਰ ਸਰਹੱਦੀ ਸੂਬਿਆਂ ਵਿਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਇਹ ਵੀ ਪੜ੍ਹੋ: ਧਾਰਮਕ ਯਾਤਰਾ ਦੌਰਾਨ ਤਲਵਾਰਾਂ ਅਤੇ ਡੰਡੇ ਲੈ ਕੇ ਕੌਣ ਚਲਦਾ ਹੈ? : BJP ਸਾਂਸਦ ਰਾਓ ਇੰਦਰਜੀਤ ਸਿੰਘ
ਸਾਂਸਦ ਸੁਸ਼ੀਲ ਗੁਪਤਾ ਨੇ ਦਸਿਆ ਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਨੂਹ 'ਚ ਹੋਈ ਹਿੰਸਾ ਬਾਰੇ ਵੀ ਜਾਣਕਾਰੀ ਦਿਤੀ ਹੈ। ਉਨ੍ਹਾਂ ਨੇ ਰਾਜ ਸਭਾ 'ਚ ਨੂਹ ਮਾਮਲੇ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਹਰਿਆਣਾ ਵਿਚ ਹੋ ਰਹੀ ਹਿੰਸਾ ਦੇ ਮਾਮਲੇ 'ਤੇ ਸਦਨ ਵਿਚ ਨੋਟਿਸ ਦਿਤਾ ਹੈ ਜੇਕਰ ਉਨ੍ਹਾਂ ਨੂੰ ਇਜਾਜ਼ਤ ਮਿਲਦੀ ਹੈ ਤਾਂ ਉਹ ਇਨ੍ਹਾਂ ਮਾਮਲਿਆਂ 'ਤੇ ਅਪਣਾ ਪੱਖ ਜ਼ਰੂਰ ਰੱਖਣਗੇ।