
''ਵਰਕਰਾਂ ’ਤੇ ਅਣਮਨੁੱਖੀ ਤਸ਼ੱਦਦ ਲੋਕ ਰਾਜ ਦਾ ਕਾਲਾ ਦਿਨ ਹੈ''
ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕਰਨ ਪੁੱਜੇ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਤੇ ਹੋਰ ਅਕਾਲੀ ਆਗੂਆਂ ਤੇ ਵਰਕਰਾਂ ’ਤੇ ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ’ਚ ਲੈਣ ਤੇ ਲਾਠੀਚਾਰਜ ਕਰਨ ਦੀ ਘਟਨਾ ’ਤੇ ਆਖ਼ਰਕਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹੁਣ ਚੁੱਪੀ ਤੋੜ ਦਿੱਤੀ ਹੈ।
Harsimrat Kaur Badal-Sukhbir Singh Badal
ਬਾਦਲ ਨੇ ਅੱਜ ਸਵੇਰੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਅਕਾਲੀ ਵਰਕਰਾਂ ’ਤੇ ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਘੋਰ ਨਿੰਦਾ ਕੀਤੀ ਤੇ ਇਸ ਪੂਰੇ ਘਟਨਾਕ੍ਰਮ ਨੂੰ ਲੋਕ ਰਾਜ ਦਾ ਕਾਲਾ ਦਿਨ ਦੱਸਿਆ। ਬਾਦਲ ਨੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਅਕਾਲੀ ਵਰਕਰਾਂ ਦੇ ਡਟਣ ਦੀ ਗੱਲ ’ਤੇ ਵੀ ਜ਼ੋਰ ਦਿੱਤਾ।
Parkash Badal With Sukhbir Badal
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲਿਖਤੀ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਚੰਡੀਗੜ੍ਹ ਵਿਖੇ ਸ਼ਾਂਤਮਈ ਤਰੀਕੇ ਨਾਲ ਮੁਜ਼ਾਹਰਾ ਕਰ ਰਹੇ ਵਰਕਰਾਂ ’ਤੇ ਅਣਮਨੁੱਖੀ ਤਸ਼ੱਦਦ ਬੇਹੱਦ ਦੁੱਖਦਾਈ ਤੇ ਲੋਕ ਰਾਜ ਦਾ ਕਾਲਾ ਦਿਨ ਹੈ।
Parkash Singh Badal
ਇਸ ਤਸ਼ੱਦਦ ਦੇ ਖ਼ਿਲਾਫ਼ ਕਿਵੇਂ ਸ਼ਾਤਮਈ ਤਰੀਕੇ ਨਾਲ ਡਟੇ ਰਹਿਣਾ ਹੈ ਇਹ ਅਕਾਲੀ ਵਰਕਰਾਂ ਤੋਂ ਇਲਾਵਾ ਹੋਰ ਕੋਈ ਨਹੀਂ ਜਾਣਦਾ। ਜਿਸਦਾ ਮੁਜ਼ਾਹਰਾ ਚੰਡੀਗੜ੍ਹ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਅਕਾਲੀ ਵਰਕਰਾਂ ਨੇ ਦਿੱਤਾ।