
ਬੁਲਾਰੇ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਵੱਲੋਂ ਲਗਾਏ ਗਏ ਨਾਕਿਆਂ ਦੌਰਾਨ 2.15 ਕਰੋੜ ਰੁਪਏ ਦੀ ਨਕਦੀ ਅਤੇ 44 ਲੱਖ ਰੁਪਏ ਦੀ ਕੀਮਤ ਦਾ ਸੋਨਾ ਵੀ ਜ਼ਬਤ ਕੀਤਾ ਗਿਆ ਹੈ।
ਚੰਡੀਗੜ੍ਹ - ਬਿਲਕੁਲ ਤਿਆਰੀ 'ਤੇ ਪਹੁੰਚੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਿਮਾਚਲ ਵਿੱਚ ਸੂਬਾ ਪੁਲਿਸ, ਆਬਕਾਰੀ ਅਤੇ ਮਾਈਨਿੰਗ ਵਿਭਾਗਾਂ ਵੱਲੋਂ ਚਲਾਏ ਗਏ ਸਾਂਝੇ ਆਪਰੇਸ਼ਨ ਵਿੱਚ 21 ਕਰੋੜ ਰੁਪਏ ਤੋਂ ਵੱਧ ਦੀ ਨਾਜਾਇਜ਼ ਸ਼ਰਾਬ, ਨਕਦੀ ਅਤੇ ਗਹਿਣੇ ਜ਼ਬਤ ਕੀਤੇ ਗਏ ਹਨ। ਇਹ ਜਾਣਕਾਰੀ ਵਿਭਾਗ ਦੇ ਬੁਲਾਰੇ ਨੇ ਬੁੱਧਵਾਰ ਨੂੰ ਦਿੱਤੀ।
ਸਿਰਫ਼ ਪਿਛਲੇ 24 ਘੰਟਿਆਂ ਦੌਰਾਨ ਹੀ, 5 ਲੱਖ ਰੁਪਏ ਦੀ ਨਕਦੀ ਅਤੇ ਲਗਭਗ 1,90,069 ਰੁਪਏ ਦੀ ਕੀਮਤ ਦੀ 1,215.470 ਲੀਟਰ ਨਾਜਾਇਜ਼ ਸ਼ਰਾਬ ਪੁਲਿਸ ਵਿਭਾਗ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਤੀ ਗਈ ਚੈਕਿੰਗ ਦੌਰਾਨ ਬਰਾਮਦ ਕੀਤੀ।
ਬੁਲਾਰੇ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਵੱਲੋਂ ਲਗਾਏ ਗਏ ਨਾਕਿਆਂ ਦੌਰਾਨ 2.15 ਕਰੋੜ ਰੁਪਏ ਦੀ ਨਕਦੀ ਅਤੇ 44 ਲੱਖ ਰੁਪਏ ਦੀ ਕੀਮਤ ਦਾ ਸੋਨਾ ਵੀ ਜ਼ਬਤ ਕੀਤਾ ਗਿਆ ਹੈ। ਆਬਕਾਰੀ ਵਿਭਾਗ ਨੇ 20,176.965 ਲੀਟਰ ਨਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ, ਜਿਸ ਦੀ ਕੀਮਤ 45 ਲੱਖ ਰੁਪਏ ਬਣਦੀ ਹੈ।
ਹੁਣ ਤੱਕ, ਵੱਖ-ਵੱਖ ਕਨੂੰਨੀ ਏਜੰਸੀਆਂ ਵੱਲੋਂ 21 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ, ਨਕਦੀ, ਨਸ਼ੀਲੇ ਪਦਾਰਥ ਆਦਿ ਜ਼ਬਤ ਕੀਤੇ ਜਾ ਚੁੱਕੇ ਹਨ। ਅਜਿਹਾ ਹੀ ਮਾਮਲਾ ਸੋਮਵਾਰ ਨੂੰ ਵੀ ਸਾਹਮਣੇ ਆਇਆ ਸੀ ਅਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਸੀ। ਪੁਲਿਸ ਨੇ ਸਾਰੀ ਸ਼ਰਾਬ, ਨਕਦੀ ਅਤੇ ਗਹਿਣੇ ਜ਼ਬਤ ਕੀਤੇ ਸਨ।