Navjot Sidhu News : ਨਵਜੋਤ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਬੋਲੇ-ਇਹ ਦਬਦਬਾ.........

By : GAGANDEEP

Published : Feb 3, 2024, 3:35 pm IST
Updated : Feb 3, 2024, 3:35 pm IST
SHARE ARTICLE
Navjot Sidhu issue of the show cause notice
Navjot Sidhu issue of the show cause notice

Navjot Sidhu News: ਨਵਜੋਤ ਸਿੱਧੂ ਪਾਰਟੀ ਦੀਆਂ ਮੀਟਿੰਗਾਂ ਵਿਚ ਨਹੀਂ ਹੋ ਰਹੇ ਸ਼ਾਮਲ

Navjot Sidhu spoke after the issue of the show cause notice News in punjabi: ਕਾਂਗਰਸ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਲੱਗੀ ਹੋਈ ਹੈ। ਉਹ ਪੰਜਾਬ ਵਿਚ ਆਪਣੀ ਚੋਣ ਰਣਨੀਤੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਮੱਦੇਨਜ਼ਰ 1 ਫਰਵਰੀ ਨੂੰ ਕਾਂਗਰਸ ਚੋਣ ਕਮੇਟੀ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਤੋਂ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਗਾਇਬ ਰਹੇ। ਉਨ੍ਹਾਂ ਕੁਝ ਹੋਰ ਕਾਂਗਰਸੀ ਆਗੂਆਂ ਨਾਲ ਵੱਖਰੀ ਮੀਟਿੰਗ ਕੀਤੀ।

ਇਹ ਵੀ ਪੜ੍ਹੋ: Chandigarh News: ਮਰੇ ਹੋਏ ਮਾਪਿਆਂ ਤੋਂ ਖ਼ਤਰਾ ਦੱਸ ਕੇ ਪ੍ਰੇਮੀ ਜੋੜੇ ਨੇ ਹਾਈ ਕੋਰਟ ਤੋਂ ਮੰਗੀ ਸੁਰੱਖਿਆ

ਹੁਣ ਕਾਂਗਰਸ ਹਾਈਕਮਾਂਡ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਸ਼ਨੀਵਾਰ ਨੂੰ ਪਾਰਟੀ ਨੇ ਸਿੱਧੂ ਨੂੰ ਨੋਟਿਸ ਜਾਰੀ ਕੀਤਾ। ਨੋਟਿਸ ਦੇ ਕੁਝ ਸਮੇਂ ਬਾਅਦ ਹੀ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ਵਿੱਚ ਟਵੀਟ ਕੀਤਾ। ਜਿਸ ਵਿੱਚ ਲਿਖਿਆ ਸੀ- ਇਹ ਦਬਦਬਾ, ਇਹ ਰਾਜ, ਇਹ ਨਸ਼ਾ, ਇਹ ਦੌਲਤ! ਹਰ ਕੋਈ ਕਿਰਾਏਦਾਰ ਹੈ ਅਤੇ ਘਰ ਬਦਲਦਾ ਰਹਿੰਦਾ ਹੈ।

ਇਹ ਵੀ ਪੜ੍ਹੋ: Jang-e-Azadi Memorial News: ਜੰਗ-ਏ-ਆਜ਼ਾਦੀ ਮੈਮੋਰੀਅਲ 'ਚ ਮੁਫ਼ਤ ਦਾਖ਼ਲੇ ਦੀ ਉਠੀ ਮੰਗ, ਹਾਈਕੋਰਟ ਨੇ ਕਿਹਾ- ਪੰਜਾਬ ਸਰਕਾਰ ਲਵੇ ਫ਼ੈਸਲਾ

ਪੰਜਾਬ ਕਾਂਗਰਸ ਨਾਲ ਜੁੜੇ ਠੋਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ 11 ਫਰਵਰੀ ਨੂੰ ਲੁਧਿਆਣਾ ਦੇ ਸਮਰਾਲਾ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਹੈ। ਰੈਲੀ ਤੋਂ ਬਾਅਦ ਪਾਰਟੀ ਸਿੱਧੂ ਖਿਲਾਫ ਕਾਰਵਾਈ ਕਰੇਗੀ। ਪੰਜਾਬ ਕਾਂਗਰਸ ਦੇ ਸਾਰੇ ਆਗੂ ਵੀ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੇ ਸਾਹਮਣੇ ਇਕਜੁੱਟ ਹੋ ਗਏ ਹਨ।

ਦੱਸ ਦੇਈਏ ਕਿ ਦੇਵੇਂਦਰ ਯਾਦਵ ਨੂੰ ਕਾਂਗਰਸ ਹਾਈਕਮਾਂਡ ਨੇ ਪੰਜਾਬ ਦਾ ਇੰਚਾਰਜ ਬਣਾ ਕੇ ਭੇਜਿਆ ਸੀ। ਜੋ ਵੱਖ-ਵੱਖ ਖੇਤਰਾਂ ਵਿੱਚ ਮੀਟਿੰਗਾਂ ਕਰ ਰਹੇ ਸਨ। ਪੰਜਾਬ ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਹਲਕਾ ਇੰਚਾਰਜ ਦਵਿੰਦਰ ਯਾਦਵ ਦੀ ਹਾਜ਼ਰੀ ਵਿਚ ਇਕ ਅਹਿਮ ਮੀਟਿੰਗ ਹੋਈ। ਸਿੱਧੂ ਉਕਤ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਹੋਏ। 

 ਤਾਜ਼ਾ ਅਪਡੇਟਸ ਲ ਸਾਡੇ Whatsapp Broadcast Channel ਨਾਲ ਜੁੜੋ।

 ਉਨ੍ਹਾਂ ਨੇ ਸਾਬਕਾ ਪ੍ਰਧਾਨ ਲਾਲ ਸਿੰਘ, ਸ਼ਮਸ਼ੇਰ ਸਿੰਘ ਦੂਲੋਂ ਅਤੇ ਮਹਿੰਦਰ ਕੇਪੀ ਨਾਲ ਵੱਖਰੀ ਮੀਟਿੰਗ ਕੀਤੀ ਅਤੇ ਇਸ ਦੀ ਫੋਟੋ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਸਾਂਝੀ ਕੀਤੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਦੇਵੇਂਦਰ ਯਾਦਵ ਬੁੱਧਵਾਰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਆਗੂਆਂ ਨਾਲ ਗੱਲਬਾਤ ਕਰਨ ਪੁੱਜੇ ਸਨ। ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਸਨ।

(For more news apart from, Alleging danger from dead parents, the loving couple sought protection from the High Court News in punjabi , stay tuned to Rozana Spokesman)

Tags: spokesmantv

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement