Lok Sabha Elections: ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ ਕਾਂਗਰਸ: ਜਤਿੰਦਰ ਸਿੰਘ

By : BALJINDERK

Published : Mar 3, 2024, 7:39 pm IST
Updated : Mar 3, 2024, 7:39 pm IST
SHARE ARTICLE
The Central Election Committee meeting will announce the candidates Congress: Jitinder Singh
The Central Election Committee meeting will announce the candidates Congress: Jitinder Singh

Lok Sabha Elections:ਕਿਹਾ, ਅਗਲੇ ਚਾਰ-ਪੰਜ ਦਿਨਾਂ ’ਚ ਹੋ ਸਕਦੈ ਐਲਾਨ

Lok Sabha Elections: ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ ਕਾਂਗਰਸ: ਜਤਿੰਦਰ ਸਿੰਘ, ਗਵਾਲੀਅਰ: ਕਾਂਗਰਸ ਦੇ ਜਨਰਲ ਸਕੱਤਰ ਜਤਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ ਚਾਰ ਪੰਜਾਂ ਦਿਨਾਂ ’ਚ ਹੋਣ ਵਾਲੀ ਪਾਰਟੀ ਦੀ ਕੇਂਦਰੀ ਬੈਠਕ ਦੇ ਤੁਰਤ  ਬਾਅਦ ਮੱਧ ਪ੍ਰਦੇਸ਼ ਵਿਚ ਲੋਕ ਸਭਾ ਸੀਟਾਂ ਲਈ ਅਪਣੇ  ਉਮੀਦਵਾਰਾਂ ਦਾ ਐਲਾਨ ਜਲਦੀ ਹੀ ਕਰੇਗੀ।

ਇਹ ਵੀ ਪੜ੍ਹੋ: Punjab News: ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਭਰ ਵਿੱਚੋਂ ਸਭ ਤੋਂ ਬਿਹਤਰ; ਨਿਵੇਸ਼ ਲਈ ਵੱਡੇ ਪੱਧਰ ‘ਤੇ ਆ ਰਹੇ ਹਨ ਉਦਯੋਗ


ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੀਤੇ ਸਨਿਚਰਵਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਮੱਧ ਪ੍ਰਦੇਸ਼ ਦੀਆਂ ਕੁਲ  29 ਸੀਟਾਂ ’ਚੋਂ 24 ਸੀਟਾਂ ਦੇ ਨਾਵਾਂ ਦਾ ਐਲਾਨ ਕਰ ਦਿਤਾ ਹੈ। ਮੱਧ ਪ੍ਰਦੇਸ਼ ’ਚ ਪਾਰਟੀ ਮਾਮਲਿਆਂ ਦੇ ਇੰਚਾਰਜ ਕਾਂਗਰਸ ਜਨਰਲ ਸਕੱਤਰ ਸਿੰਘ ਨੇ ਇੱਥੇ ਇਕ  ਪ੍ਰੈਸ ਕਾਨਫਰੰਸ ’ਚ ਕਿਹਾ, ‘‘ਕਾਂਗਰਸ (ਉਮੀਦਵਾਰਾਂ) ਦੀ ਸੂਚੀ ਜਲਦੀ ਹੀ ਤਿਆਰ ਕੀਤੀ ਜਾਵੇਗੀ। ਅਸੀਂ ਰਾਜ ਵਿਧਾਨ ਸਭਾ ਚੋਣਾਂ ਵਿਚ ਖੜੇ ਉਮੀਦਵਾਰਾਂ ਦੇ ਨਾਲ-ਨਾਲ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲੋਕਤੰਤਰੀ ਢੰਗ ਨਾਲ ਫੈਸਲੇ ਲੈਂਦੇ ਹਾਂ।’’

ਇਹ ਵੀ ਪੜ੍ਹੋ: Harsh Vardhan Left politics News: ਭਾਜਪਾ ਨੂੰ ਝਟਕਾ ਪਾਰਟੀ ਦੇ ਦਿੱਗਜ ਨੇਤਾ ਹਰਸ਼ਵਰਧਨ ਨੇ ਟਿਕਟ ਨਾ ਮਿਲਣ ਤੋਂ ਬਾਅਦ ਛੱਡੀ ਰਾਜਨੀਤੀ


ਉਨ੍ਹਾਂ ਨੇ ਕਿਹਾ ਕਿ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਅਗਲੇ ਚਾਰ-ਪੰਜ ਦਿਨਾਂ ਵਿਚ ਮੀਟਿੰਗ ਹੋਵੇਗੀ। ਉਨ੍ਹਾਂ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਸੀ.ਈ.ਸੀ ਦੀ ਬੈਠਕ ਤੋਂ ਤੁਰਤ ਬਾਅਦ ਐਲਾਨ ਦਿਤੀ ਜਾਵੇਗੀ। ਐਤਵਾਰ ਨੂੰ ਇੱਥੇ ‘ਭਾਰਤ ਜੋੜੋ ਨਿਆਏ ਯਾਤਰਾ’ ਦੌਰਾਨ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦੀ ਗੈਰ-ਹਾਜ਼ਰੀ ’ਚ ਜਤਿੰਦਰ ਸਿੰਘ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਨੇਤਾ ਉਜੈਨ ’ਚ ਯਾਤਰਾ ’ਚ ਸ਼ਾਮਲ ਹੋਣਗੇ ਕਿਉਂਕਿ ਉਨ੍ਹਾਂ ਨੇ ਅਪਣੀ ਭੈਣ ਦੇ ਦਿਲ ਦੀ ਸਰਜਰੀ ਲਈ ਜਾਣਾ ਸੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।


ਸਨਿਚਰਵਾਰ ਨੂੰ ਮੁਰੈਨਾ ’ਚ ਰਾਹੁਲ ਗਾਂਧੀ ਦੇ ਸੂਬੇ ਦੇ ਦੌਰੇ ’ਤੇ ਆਉਣ ਤੇ ਉਨ੍ਹਾਂ ਦੇ ਸਵਾਗਤ ਲਈ ਕੀਤੇ ਇਕ ਸਮਾਰੋਹ ’ਚ ਕਮਲਨਾਥ ਮੌਜੂਦ ਸਨ। ਕਮਲਨਾਥ ਦੇ ਪੁੱਤਰ ਨਕੁਲ ਨਾਥ ਮੱਧ ਪ੍ਰਦੇਸ਼ ਦੇ ਛਿੰਦਵਾੜਾ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਮੱਧ ਪ੍ਰਦੇਸ਼ ’ਚ 2019 ਦੀਆਂ ਆਮ ਚੋਣਾਂ ’ਚ ਕਾਂਗਰਸ ਨੇ ਇਹ ਇਕੋ-ਇਕ  ਸੀਟ ਜਿੱਤੀ ਸੀ। ਮੱਧ ਪ੍ਰਦੇਸ਼ ਦੀਆਂ 29 ’ਚੋਂ 28 ਸੀਟਾਂ ਭਾਜਪਾ ਦਾ ਕਬਜ਼ਾ ਹੈ। (ਪੀਟੀਆਈ)

(For more news apart from The Central Election Committee meeting will announce the candidates Congress: Jitinder Singh News in punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement