Delhi excise policy case: ED ਦੇ ਦਾਅਵੇ ’ਤੇ ਆਮ ਆਦਮੀ ਪਾਰਟੀ ਦਾ ਬਿਆਨ, ‘ਕੇਜਰੀਵਾਲ ਨੂੰ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੀ ਹੈ ਭਾਜਪਾ’
Published : Apr 3, 2024, 10:29 am IST
Updated : Apr 3, 2024, 10:29 am IST
SHARE ARTICLE
Aam Aadmi Party's statement on ED's claim in Delhi excise policy case
Aam Aadmi Party's statement on ED's claim in Delhi excise policy case

ਕਿਹਾ, ਈਡੀ ਸੁਪਰੀਮ ਕੋਰਟ ਵਿਚ ਇਕ ਵੀ ਸਬੂਤ ਨਹੀਂ ਦੇ ਸਕੀ

Delhi excise policy case: ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਹਾਈ ਕੋਰਟ ਨੂੰ ਦਸਿਆ ਕਿ 'ਆਪ' ਨੇ ਗੋਆ ਵਿਚ ਚੋਣਾਂ 'ਤੇ 45 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਇਸ ਗੱਲ ਦੇ ਪੁਖਤਾ ਸਬੂਤ ਹਨ ਕਿ ਪਾਰਟੀ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਨੀ ਲਾਂਡਰਿੰਗ ਵਿਚ ਸ਼ਾਮਲ ਸਨ।

ਆਮ ਆਦਮੀ ਪਾਰਟੀ ਨੇ ਇਕ ਬਿਆਨ ਵਿਚ ਕਿਹਾ, "ਈਡੀ ਸਿਰਫ ਝੂਠ ਬੋਲਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੋਈ ਮਨੀ ਟ੍ਰੇਲ ਨਹੀਂ ਮਿਲਿਆ, ਅਤੇ ਕੋਈ ਪੈਸਾ ਨਹੀਂ ਮਿਲਿਆ। ਈਡੀ ਸੁਪਰੀਮ ਕੋਰਟ ਵਿਚ ਇਕ ਵੀ ਸਬੂਤ ਨਹੀਂ ਦੇ ਸਕੀ। ਉਹ ਭਾਜਪਾ ਦੇ ਇਸ਼ਾਰੇ 'ਤੇ ਕਿਸੇ ਵੀ ਕੀਮਤ 'ਤੇ ਦਿੱਲੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ।''

ਆਮ ਆਦਮੀ ਪਾਰਟੀ ਨੇ ਕਿਹਾ, ‘ਈਡੀ ਝੂਠ ਬੋਲ ਰਹੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੋਈ 'ਮਨੀ ਟ੍ਰੇਲ' ਨਹੀਂ ਮਿਲਿਆ, ਕੋਈ ਪੈਸਾ ਨਹੀਂ ਮਿਲਿਆ। ਈਡੀ, ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ। ਭਾਜਪਾ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੀ ਹੈ’। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਕੇਂਦਰੀ ਜਾਂਚ ਏਜੰਸੀ ਨੇ ਗੋਆ ਦੇ ਕਿਸੇ ਅਧਿਕਾਰੀ 'ਤੇ ਦੋਸ਼ ਲਗਾਏ ਹਨ, ਜਿਸ ਨੂੰ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਚੁਣੌਤੀ ਦੇ ਜਵਾਬ 'ਚ ਵੀ ਸ਼ਾਮਲ ਕੀਤਾ ਗਿਆ ਹੈ।

ਇਸ ਮਾਮਲੇ 'ਚ ਅਪਣੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਦੇ ਨਾਲ-ਨਾਲ ਕੇਜਰੀਵਾਲ ਨੇ ਅੰਤਰਿਮ ਰਾਹਤ ਵਜੋਂ ਰਿਹਾਈ ਦੀ ਮੰਗ ਵੀ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਅਦਾਲਤ ਵਿਚ ਹੋਵੇਗੀ। 'ਆਪ' ਨੂੰ "ਦਿੱਲੀ ਸ਼ਰਾਬ ਘੁਟਾਲੇ ਵਿਚ ਪੈਦਾ ਹੋਏ ਅਪਰਾਧ ਦੀ ਕਮਾਈ ਦਾ ਮੁੱਖ ਲਾਭਪਾਤਰੀ" ਦੱਸਦੇ ਹੋਏ, ਈਡੀ ਨੇ ਦਾਅਵਾ ਕੀਤਾ, "ਲਗਭਗ 45 ਕਰੋੜ ਰੁਪਏ ਦੇ ਅਪਰਾਧ ਦੀ ਕਮਾਈ ਦਾ ਇਕ ਹਿੱਸਾ ਗੋਆ ਵਿਧਾਨ ਸਭਾ ਚੋਣਾਂ 2022 ਵਿਚ 'ਆਪ' ਦੇ ਚੋਣ ਫੰਡ ਲਈ ਵਰਤਿਆ ਗਿਆ ਸੀ।"

 (For more Punjabi news apart from Aam Aadmi Party's statement on ED's claim in Delhi excise policy case, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement