ਦਿੱਲੀ ਸਰਕਾਰ ਦੇ ਮੰਤਰੀ, ਆਮ ਆਦਮੀ ਪਾਰਟੀ ਦੇ ਸਾਰੇ ਸੰਸਦ ਮੈਂਬਰ, ਵਿਧਾਇਕ ਅਤੇ ਕੌਂਸਲਰ 7 ਅਪ੍ਰੈਲ ਨੂੰ ਜੰਤਰ-ਮੰਤਰ ਵਿਖੇ ਸਮੂਹਿਕ ਭੁੱਖ ਹੜਤਾਲ ਕਰਨਗੇ।
AAP News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਾਰਟੀ ਵਲੋਂ ਸਮੂਹਿਕ ਭੁੱਖ ਹੜਤਾਲ ਕੀਤੀ ਜਾਵੇਗੀ। ਦਿੱਲੀ ਸਰਕਾਰ ਦੇ ਮੰਤਰੀ, ਆਮ ਆਦਮੀ ਪਾਰਟੀ ਦੇ ਸਾਰੇ ਸੰਸਦ ਮੈਂਬਰ, ਵਿਧਾਇਕ ਅਤੇ ਕੌਂਸਲਰ 7 ਅਪ੍ਰੈਲ ਨੂੰ ਜੰਤਰ-ਮੰਤਰ ਵਿਖੇ ਸਮੂਹਿਕ ਭੁੱਖ ਹੜਤਾਲ ਕਰਨਗੇ।
ਆਮ ਆਦਮੀ ਪਾਰਟੀ ਦੇ ਆਗੂ ਗੋਪਾਲ ਰਾਏ ਨੇ ਕਿਹਾ, "ਆਪ ਦੇ ਸਾਰੇ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਪਾਰਟੀ ਦੇ ਆਗੂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ 7 ਅਪ੍ਰੈਲ ਨੂੰ ਜੰਤਰ-ਮੰਤਰ ਵਿਖੇ 'ਸਮੂਹਿਕ ਵਰਤ' ਰੱਖਣਗੇ। ਅਸੀਂ ਲੋਕਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਜੋ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਹਨ ਅਤੇ ਲੋਕਤੰਤਰ ਨੂੰ ਬਚਾਉਣ ਅਤੇ ਇਸ ਦੇਸ਼ ਨੂੰ ਪਿਆਰ ਕਰਨ ਲਈ ਅਪਣੇ ਘਰਾਂ, ਪਿੰਡਾਂ, ਬਲਾਕਾਂ ਵਿਚ ‘ਸਮੂਹਿਕ ਵਰਤ’ ਵੀ ਕਰ ਸਕਦੇ ਹਨ”।
ਜ਼ਿਕਰਯੋਗ ਹੈ ਕਿ 1 ਅਪ੍ਰੈਲ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿਤਾ ਗਿਆ ਸੀ। ਕੇਜਰੀਵਾਲ ਨੂੰ ਤਿਹਾੜ ਜੇਲ ਵਿਚ ਰੱਖਿਆ ਗਿਆ ਹੈ। ਈਡੀ ਨੇ ਅਦਾਲਤ 'ਚ ਕਿਹਾ ਹੈ ਕਿ ਜਾਂਚ ਲਈ ਕੇਜਰੀਵਾਲ ਨੂੰ ਦੁਬਾਰਾ ਰਿਮਾਂਡ 'ਤੇ ਲਿਆ ਜਾ ਸਕਦਾ ਹੈ। 21 ਮਾਰਚ ਨੂੰ ਈਡੀ ਨੇ ਕੇਜਰੀਵਾਲ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।
(For more Punjabi news apart from AAP announce second phase of campaign 'Kejriwal ko Aashirwaad' today, stay tuned to Rozana Spokesman)