
Boxer Vijender Singh joined BJP: ਵਿਜੇਂਦਰ ਸਿੰਘ ਨੇ ਦੱਖਣੀ ਦਿੱਲੀ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ 2019 ਦੀਆਂ ਲੋਕ ਸਭਾ ਚੋਣ ਲੜੀ ਸੀ, ਪਰ ਹਾਰ ਗਏ ਸਨ
Boxer Vijender Singh joined BJP News : ਓਲੰਪੀਅਨ ਮੁੱਕੇਬਾਜ਼ ਅਤੇ ਕਾਂਗਰਸ ਨੇਤਾ ਵਿਜੇਂਦਰ ਸਿੰਘ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ। ਵਿਜੇਂਦਰ ਸਿੰਘ ਨੇ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ, ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਦੱਖਣੀ ਦਿੱਲੀ ਤੋਂ ਪਾਰਟੀ ਦੇ ਉਮੀਦਵਾਰ ਰਾਮਵੀਰ ਸਿੰਘ ਬਿਧੂੜੀ ਦੀ ਮੌਜੂਦਗੀ ਵਿਚ ਭਾਜਪਾ ਦਾ ਪੱਲਾ ਫੜਿਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪਿਛਲੇ ਕੁਝ ਦਿਨਾਂ ਤੋਂ ਚਰਚਾ ਸੀ ਕਿ ਕਾਂਗਰਸ ਉਨ੍ਹਾਂ ਨੂੰ ਅਭਿਨੇਤਰੀ ਅਤੇ ਮੌਜੂਦਾ ਸੰਸਦ ਮੈਂਬਰ ਹੇਮਾ ਮਾਲਿਨੀ ਦੇ ਖਿਲਾਫ ਮਥੁਰਾ ਤੋਂ ਮੈਦਾਨ 'ਚ ਉਤਾਰ ਸਕਦੀ ਹੈ। ਵਿਜੇਂਦਰ ਸਿੰਘ ਜਾਟ ਭਾਈਚਾਰੇ ਨਾਲ ਸਬੰਧਤ ਹਨ, ਜਿਨ੍ਹਾਂ ਦਾ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਵੱਡੀ ਗਿਣਤੀ ਸੀਟਾਂ 'ਤੇ ਸਿਆਸੀ ਪ੍ਰਭਾਵ ਹੈ।
ਇਹ ਵੀ ਪੜ੍ਹੋ: Charan Kaur IVF: ਕੇਂਦਰ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ ਦੀ ਜਾਂਚ ’ਤੇ ਲਗਾਈ ਰੋਕ
ਵਿਜੇਂਦਰ ਸਿੰਘ ਨੇ ਦੱਖਣੀ ਦਿੱਲੀ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ 2019 ਦੀਆਂ ਲੋਕ ਸਭਾ ਚੋਣ ਲੜੀ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਸ ਨੇ 2008 ਬੀਜਿੰਗ ਓਲੰਪਿਕ ਵਿੱਚ ਮੁੱਕੇਬਾਜ਼ੀ ਵਿਚ ਕਾਂਸੀ ਦਾ ਤਗਮਾ ਜਿੱਤਿਆ। ਉਹ ਕਈ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੀ ਦੇਸ਼ ਲਈ ਤਗਮੇ ਜਿੱਤ ਚੁੱਕਾ ਹੈ।
ਇਹ ਵੀ ਪੜ੍ਹੋ: Ranveer-Johnny Sins add News: ਜੌਨੀ ਸਿਨਸ ਅਤੇ ਰਣਵੀਰ ਸਿੰਘ ਦਾ ਵਿਗਿਆਪਨ ਹੋਇਆ ਰਿਲੀਜ਼, ਸਾਹਮਣੇ ਆ ਰਹੀਆਂ ਲੋਕਾਂ ਦੀਆਂ ਪ੍ਰਤੀਕਿਰਿਆ
(For more Punjabi news apart from Boxer Vijender Singh joined BJP News , stay tuned to Rozana Spokesman)