
ਉਹਨਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਜੋ ਵੀ ਘਟਨਾ ਵਾਪਰੀ ਹੈ, ਉਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਨਵੀਂ ਦਿੱਲੀ: ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਨਸਾਫ਼ ਦਾ ਭਰੋਸਾ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇਗੀ। ਇੰਨਾ ਹੀ ਨਹੀਂ ਉਹਨਾਂ ਨੇ ਮੂਸੇਵਾਲਾ ਦੇ ਕਤਲ 'ਤੇ ਰਾਜਨੀਤੀ ਨਾ ਕਰਨ ਦੀ ਅਪੀਲ ਵੀ ਕੀਤੀ।
ਉਹਨਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਜੋ ਵੀ ਘਟਨਾ ਵਾਪਰੀ ਹੈ, ਉਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਸਿੱਧੂ ਮੂਸੇਵਾਲਾ ਦਾ ਕਤਲ ਹੋਣਾ, ਬਹੁਤ ਅਫਸੋਸ ਦੀ ਗੱਲ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਸਾਰੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਉਹਨਾਂ ਭਰੋਸਾ ਵੀ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਫੜ ਕੇ ਸਜ਼ਾ ਦਿੱਤੀ ਜਾਵੇਗੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਹਿੰਸਾ ਅਤੇ ਮੋਹਾਲੀ ਬੰਬ ਬਲਾਸਟ ਕਾਂਡ ਹੋਇਆ ਸੀ, ਜਿਸ ਨੂੰ 24 ਜਾਂ 48 ਘੰਟਿਆਂ ਵਿਚ ਸੁਲਝਾ ਲਿਆ ਗਿਆ ਸੀ। ਹੁਣ ਜਦੋਂ ਨਵੀਂ ਸਰਕਾਰ ਆਈ ਹੈ ਤਾਂ ਉਹ ਪੂਰੀ ਕੋਸ਼ਿਸ਼ ਕਰ ਰਹੀ ਹੈ। ਵਿਰੋਧੀ ਪਾਰਟੀ ਅਤੇ ਸਾਰਿਆਂ ਨੇ ਮਿਲ ਕੇ ਪੰਜਾਬ ਨੂੰ ਅੱਗੇ ਲਿਜਾਣਾ ਹੈ, ਰਾਜਨੀਤੀ ਨਹੀਂ ਕਰਨੀ ਚਾਹੀਦੀ।