ਖ਼ਬਰਾਂ |

ਤਾਜ਼ਾ |

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ
Published : Jun 3, 2026, 11:54 am IST
Updated : Jun 3, 2026, 1:25 pm IST
SHARE ARTICLE
Kewal Singh Dhillon takes over as Punjab BJP President
Kewal Singh Dhillon takes over as Punjab BJP President

ਸੁਨੀਲ ਜਾਖੜ, ਨਾਇਬ ਸੈਣੀ ਤੇ ਤਰੁਣ ਚੁੱਘ ਰਹੇ ਮੌਜੂਦ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ 'ਤੇ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਅਰਦਾਸ ਤੇ ਪੂਜਾ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਅਹੁਦਾ ਸੰਭਾਲਿਆ ਅਤੇ ਭਾਜਪਾ ਦਫ਼ਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਲਗਾਈ ਗਈ। 

ਢਿੱਲੋਂ ਨੇ ਕਿਹਾ, "ਅੱਜ ਇੱਕ ਇਤਿਹਾਸਕ ਦਿਨ ਹੈ। ਪੰਜਾਬ ਦੇ ਸ਼ੇਰ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਭਾਜਪਾ ਦਫ਼ਤਰ ਵਿੱਚ ਲਗਾਈ ਗਈ ਹੈ। ਉਨ੍ਹਾਂ ਦੇ ਰਾਜ ਦੌਰਾਨ ਸਾਰਿਆਂ ਨਾਲ ਬਰਾਬਰ ਵਿਵਹਾਰ ਕੀਤਾ ਜਾਂਦਾ ਸੀ। ਭਾਰਤੀ ਜਨਤਾ ਪਾਰਟੀ 2027 ਵਿੱਚ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਵਾਂਗ ਸਰਕਾਰ ਬਣਾਉਣ ਜਾ ਰਹੀ ਹੈ।"

ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਅਹੁਦਾ ਸੰਭਾਲਣ 'ਤੇ ਤਰੁਣ ਚੁੱਘ ਨੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲੈ ਕੇ ਆਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ, ਗੈਂਗਸਟਰਵਾਦ ਤੇ ਮਾਫੀਆ ਰਾਜ ਦਾ ਅੰਤ ਕਰਾਂਗੇ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਸਾਡਾ ਮਕਸਦ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਲਿਆਉਣਾ ਅਤੇ ਆਪਣੇ ਪੰਜਾਬ ਨੂੰ ਖੁਸ਼ਹਾਲ ਕਰਨਾ ਹੈ। ਪੰਜਾਬ ਭਾਜਪਾ ਦੇ ਨਵੇਂ ਬਣੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਅਹੁਦਾ ਸੰਭਾਲਣ ਲਈ ਸ਼ੁੱਭਕਾਮਨਾਵਾਂ।

ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਬੋਲਦਿਆਂ ਕੇਵਲ ਢਿੱਲੋਂ ਨੇ ਕਿਹਾ ਕਿ 'ਸਭ ਦਾ ਸਾਥ ਤੇ ਸਭ ਦਾ ਵਿਕਾਸ ਕਰਾਂਗੇ। ਉਨ੍ਹਾਂ ਕਿਹਾ ਕਿ ਮੈਂ ਇਕੱਲਾ ਪ੍ਰਧਾਨ ਨਹੀਂ ਸਗੋਂ ਬੀਜੇਪੀ ਦਾ ਹਰ ਵਰਕਰ ਪ੍ਰਧਾਨ ਬਣਿਆ ਹੈ। ਪੰਜਾਬ ਨੂੰ ਉਹੀ ਖੁਸ਼ਹਾਲ ਕਰ ਸਕਦੇ ਜਿਨ੍ਹਾਂ ਦੀ 22 ਸੂਬਿਆਂ ਵਿਚ ਸਰਕਾਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement