'ਆਪ' ਨੇ ਰਾਸ਼ਟਰੀ ਸੁਰੱਖਿਆ ਦਾਅ 'ਤੇ ਲਗਾਈ, ਸਰਹੱਦ 'ਤੇ ਗ਼ੈਰ-ਕਾਨੂੰਨੀ ਮਾਈਨਿੰਗ ਦੀ CBI ਜਾਂਚ ਦੀ ਲੋੜ: ਤਰੁਣ ਚੁੱਘ
Published : Sep 3, 2022, 5:49 pm IST
Updated : Sep 3, 2022, 5:51 pm IST
SHARE ARTICLE
Tarun Chugh
Tarun Chugh

ਚੁੱਘ ਨੇ ਕਿਹਾ ਕਿ ਪੰਜਾਬ ਨੇ ਵੀ 'ਆਪ' ਦੇ ਮਨਸੂਬਿਆਂ ਤੋਂ ਸਬਕ ਸਿੱਖਣਾ ਸ਼ੁਰੂ ਕਰ ਦਿੱਤਾ ਹੈ

 

ਚੰਡੀਗੜ੍ਹ - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਵਿਚ ਭਾਰਤ-ਪਾਕਿ ਸਰਹੱਦ ’ਤੇ ਗ਼ੈਰ-ਕਾਨੂੰਨੀ ਮਾਈਨਿੰਗ ਦੀ ਇਜਾਜ਼ਤ ਦੇ ਕੇ ਕੌਮੀ ਸੁਰੱਖਿਆ ਨੂੰ ਦਾਅ ’ਤੇ ਲਾਉਣ ਲਈ ਪੰਜਾਬ ਦੀ ‘ਆਪ’ ਸਰਕਾਰ ਦੀ ਆਲੋਚਨਾ ਕੀਤੀ। ਰਾਵੀ ਨਦੀ 'ਤੇ ਹੋ ਰਹੀ ਮਾਈਨਿੰਗ 'ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ 'ਆਪ' ਦੇ ਮੰਤਰੀ ਅਤੇ ਨੇਤਾ ਰਾਸ਼ਟਰੀ ਸੁਰੱਖਿਆ ਦੀ ਕੀਮਤ 'ਤੇ ਵੀ ਮਾਈਨਿੰਗ ਮਾਫੀਆ ਗਰੋਹਾਂ ਨਾਲ ਹੱਥ ਮਿਲਾ ਰਹੇ ਹਨ। 

ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ 'ਤੇ ਗੈਰ-ਕਾਨੂੰਨੀ ਮਾਈਨਿੰਗ 'ਤੇ ਬੀਐਸਐਫ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਉਠਾਏ ਗਏ ਇਤਰਾਜ਼ਾਂ ਦੇ ਬਾਵਜੂਦ, ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬਾ ਸਰਕਾਰ ਦੇਸ਼ ਦੀ ਸੁਰੱਖਿਆ ਨੂੰ ਦਾਅ 'ਤੇ ਲਗਾ ਕੇ ਪੈਸਾ ਕਮਾਉਣ ਨੂੰ ਪਹਿਲ ਦੇ ਰਹੀ ਹੈ। ਤਰੁਣ ਚੁੱਘ ਨੇ ਕਿਹਾ ਕਿ ਉਹ ਭਾਰਤ-ਪਾਕਿਸਤਾਨ ਸਰਹੱਦ 'ਤੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਦੀ ਸੀਬੀਆਈ ਜਾਂਚ ਦੀ ਮੰਗ ਕਰਦੇ ਹਨ ਹੈ ਤਾਂ ਜੋ 'ਆਪ' ਸਰਕਾਰ ਦੇ ਨਾਪਾਕ ਮਨਸੂਬਿਆਂ ਦਾ ਜਲਦੀ ਤੋਂ ਜਲਦੀ ਪਰਦਾਫਾਸ਼ ਹੋ ਸਕੇ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਮਾਫੀਆ ਤੋਂ ਛੁਟਕਾਰਾ ਦਿਵਾਉਣ ਦਾ ਵਾਅਦਾ ਕੀਤਾ ਸੀ, ਪਰ ਉਹਨਾਂ ਨੇ ਲੁਕ-ਛਿਪ ਕੇ ਉਨ੍ਹਾਂ ਨਾਲ ਹੀ ਹੱਥ ਮਿਲਾਇਆ ਹੈ ਅਤੇ ਮਾਫ਼ੀਆ ਤੋਂ ਨਾਜਾਇਜ਼ ਲਾਭ ਲੈਣਾ ਸ਼ੁਰੂ ਕਰ ਦਿੱਤਾ ਹੈ। ਚੁੱਘ ਨੇ ਕਿਹਾ ਕਿ ਪੰਜਾਬ ਨੇ ਵੀ 'ਆਪ' ਦੇ ਮਨਸੂਬਿਆਂ ਤੋਂ ਸਬਕ ਸਿੱਖਣਾ ਸ਼ੁਰੂ ਕਰ ਦਿੱਤਾ ਹੈ ਕੇਜਰੀਵਾਲ ਦੇ ਝੂਠੇ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਪਰਦਾਫਾਸ਼ ਭਾਜਪਾ ਵੱਲੋਂ ਦੂਜੇ ਰਾਜਾਂ ਵਿਚ ਵੀ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement