Punjab News: ਵਿਧਾਇਕਾ ਦੇ ਗੰਨਮੈਨ ਵਰਦੀ ਸਣੇ ਸ੍ਰੀ ਦਰਬਾਰ ਸਾਹਿਬ 'ਚ ਹੋਏ ਦਾਖਲ, ਵਿਰੋਧੀਆਂ ਨੇ ਜਤਾਇਆ ਇਤਰਾਜ਼
Published : Jan 4, 2024, 9:40 am IST
Updated : Jan 4, 2024, 11:41 am IST
SHARE ARTICLE
MLA Baljinder Kaur Gunman Controversy
MLA Baljinder Kaur Gunman Controversy

ਕਿਹਾ, ਇਹ ਮਰਿਆਦਾ ਦੀ ਉਲੰਘਣਾ, SGPC ਕਰੇ ਕਾਰਵਾਈ

Punjab News: ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਗੰਨਮੈਨ ਵਲੋਂ ਵਰਦੀ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਜਾਣ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸ ਨਾਲ ਸਬੰਧਤ ਫੋਟੋ-ਵੀਡੀਉ ਸਾਂਝੀ ਕਰਕੇ ਇਸ ਸਾਰੀ ਘਟਨਾ ’ਤੇ ਇਤਰਾਜ਼ ਪ੍ਰਗਟਾਇਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਲਜਿੰਦਰ ਕੌਰ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ।

ਬਠਿੰਡਾ ਜ਼ਿਲ੍ਹੇ ਦੀ ਤਲਵੰਡੀ ਸਾਬੋ ਸੀਟ ਤੋਂ ‘ਆਪ’ ਵਿਧਾਇਕ ਬਲਜਿੰਦਰ ਕੌਰ ਅਪਣੇ ਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ ਸਨ। ਸਿੱਖ ਮਰਿਆਦਾ ਅਨੁਸਾਰ ਕੋਈ ਵੀ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਸ੍ਰੀ ਹਰਿਮੰਦਰ ਸਾਹਿਬ ਸਮੇਤ ਕਿਸੇ ਵੀ ਗੁਰਦੁਆਰੇ ਵਿਚ ਸਰਕਾਰੀ ਵਰਦੀ ਪਾ ਕੇ ਜਾਂ ਸਰਕਾਰੀ ਹਥਿਆਰ ਲੈ ਕੇ ਦਾਖ਼ਲ ਨਹੀਂ ਹੁੰਦਾ। ਸਿੱਖ ਪੰਥ ਦੀ ਸਰਵਉੱਚ ਸੰਸਥਾ ਅਕਾਲ ਤਖ਼ਤ ਸਾਹਿਬ ਨੇ 1984 ਵਿਚ ਸਾਕਾ ਨੀਲਾ ਤਾਰਾ ਤੋਂ ਬਾਅਦ ਅਜਿਹਾ ਕਰਨ ਦੀ ਜ਼ੁਬਾਨੀ ਮਨਾਹੀ ਕਰ ਦਿਤੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਖ਼ਬਰਾਂ ਮੁਤਾਬਕ ਵਿਧਾਇਕਾ ਬਲਜਿੰਦਰ ਕੌਰ ਦੀ ਟੀਮ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮ ਸਿਰਫ਼ ਦਰਬਾਰ ਸਾਹਿਬ ਪਰਿਕਰਮਾ ਵਿਚ ਮੌਜੂਦ ਸਨ, ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਨਹੀਂ ਗਏ। ਪਰਿਕਰਮਾ ਵਿਚ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਅਪਣੀਆਂ ਬੈਲਟਾਂ ਅਤੇ ਬਾਕੀ ਚੀਜ਼ਾਂ ਉਤਾਰ ਦਿਤੀਆਂ ਸਨ।

 (For more Punjabi news apart from Punjab News MLA Baljinder Kaur Gunman Controversy, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement