ਕਾਂਗਰਸ ਨੇ ਪੰਜਾਬ ਨੂੰ ਪੰਜ ਸਾਲ ਵਿੱਚ ਦੋ ਬੇਈਮਾਨ ਮੁੱਖ ਮੰਤਰੀ ਦਿੱਤੇ - ਭਗਵੰਤ ਮਾਨ
Published : Feb 4, 2022, 7:10 pm IST
Updated : Feb 4, 2022, 7:10 pm IST
SHARE ARTICLE
Bhagwant Mann
Bhagwant Mann

ਕੈਪਟਨ ਨੇ ਮਾਫੀਆਂ ਨੂੰ ਮੰਤਰੀ ਬਣਾਇਆ, ਚੰਨੀ ਨੇ ਮੁੱਖ ਮੰਤਰੀ ਹੁੰਦਿਆਂ ਖੁਦ ਮਾਫੀਆ ਚਲਾਇਆ - ਭਗਵੰਤ ਮਾਨ

ਹਰ ਮੌਕੇ 'ਤੇ ਮੁੱਖ ਮੰਤਰੀ ਚੰਨੀ ਦਾ ਭਤੀਜਾ ਹਨੀ ਰਹਿੰਦਾ ਸੀ ਨਾਲ, ਭਤੀਜੇ ਰਾਹੀਂ ਸਾਰਾ ਪੈਸਾ ਚਾਚਾ ਚੰਨੀ ਤੱਕ ਪਹੁੰਚਦਾ ਸੀ- ਭਗਵੰਤ ਮਾਨ

ਚੰਡੀਗੜ/ਸੰਗਰੂਰ/ਬਰਨਾਲਾ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਪੂਰੀ ਤਰਾਂ ਮਾਫੀਆ ਦਾ ਕਬਜ਼ਾ ਸੀ ਅਤੇ ਰੇਤ ਅਤੇ ਨਸਅਿਾਂ ਦਾ ਗ਼ੈਰ-ਕਾਨੂੰਨੀ ਕਾਰੋਬਾਰ ਕਰਨ ਲਈ ਮਾਫੀਆ ਨੂੰ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਸੀ।

ਕਾਂਗਰਸ ਨੇ ਆਪਣੇ ਪੰਜ ਸਾਲ ਦੇ ਰਾਜ ਦੌਰਾਨ ਪੰਜਾਬ ਨੂੰ ਦੋ ਬੇਈਮਾਨ ਮੁੱਖ ਮੰਤਰੀ ਦਿੱਤੇ। ਪਿਛਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਫੀਆ ਨੂੰ ਹੱਲਾਸੇਰੀ ਦੇਣ ਲਈ ਕਈ ਮਾਫੀਆ ਨਾਲ ਜੁੜੇ ਲੋਕਾਂ ਨੂੰ ਆਪਣੀ ਕੈਬਨਿਟ ਵਿੱਚ ਸਾਮਲ ਕੀਤਾ ਅਤੇ ਉਨਾਂ ਦੀ ਸਰਪ੍ਰਸਤੀ ਕੀਤੀ। ਦੂਜਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਰਿਸਤੇਦਾਰਾਂ ਰਾਹੀਂ ਖੁਦ  ਰੇਤ ਮਾਫੀਆ ਨੂੰ ਚਲਾਉਂਦਾ ਸੀ। ਸ਼ੁਕਰਵਾਰ ਨੂੰ ਆਪਣੇ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਨੇ ਉਪਰੋਕਤ ਗੱਲਾਂ ਮਾਨ ਨੇ ਕਹੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚੰਨੀ 'ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਕੈਪਟਨ ਨੇ ਕਾਂਗਰਸ ਪਾਰਟੀ ਨੂੰ ਬਚਾਉਣ ਲਈ ਪੰਜਾਬ ਨੂੰ ਬਰਬਾਦ ਕਰ ਦਿੱਤਾ।  ਕੈਪਟਨ ਨੇ ਖੁਦ ਕਿਹਾ ਹੈ ਕਿ ਕਾਂਗਰਸ ਦੀ ਇੱਜ਼ਤ ਬਚਾਉਣ ਲਈ ਅਸੀਂ ਆਪਣੀ ਸਰਕਾਰ 'ਚ ਸਾਮਲ ਮਾਫੀਆ ਦੇ ਦੋਸੀ ਆਗੂਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਸੀ। ਇਸ ਦਾ ਸਪੱਸਟ ਮਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੁਕਰੇ ਲਾਕੇ ਆਪਣੀ ਪਾਰਟੀ ਕਾਂਗਰਸ ਨੂੰ ਪਹਿਲ ਦਿੱਤੀ।

ਈਡੀ ਵੱਲੋਂ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੀ ਗ੍ਰਿਫ਼ਤਾਰੀ 'ਤੇ ਮਾਨ ਨੇ ਕਿਹਾ ਕਿ ਚੰਨੀ ਨੇ ਖੁਦ ਕਬੂਲ ਕੀਤਾ ਹੈ ਕਿ ਉਹ ਆਪਣੇ ਪਰਿਵਾਰ ਵੱਲੋਂ ਕੀਤੇ ਭ੍ਰਿਸਟਾਚਾਰ 'ਤੇ ਨਜਰ ਨਹੀਂ ਰੱਖ ਸਕੇ।  ਇਸ ਦਾ ਸਪੱਸ਼ਟ ਮਤਲਬ ਇਹ ਹੈ ਕਿ ਉਨਾਂ ਦੇ  ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਭ੍ਰਿਸ਼ਟਾਚਾਰ ਕੀਤਾ ਅਤੇ ਰੇਤ ਮਾਫੀਆ ਅਤੇ ਤਬਾਦਲੇ-ਪੋਸਟਿੰਗਾਂ ਰਾਹੀਂ ਕਰੋੜਾਂ ਰੁਪਏ ਕਮਾਏ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਸਿਰਫ ਆਮ ਆਦਮੀ ਹੋਣ ਦਾ ਨਾਟਕ ਕਰਦੇ ਹਨ। ਆਮ ਆਦਮੀ ਦੇ ਕੋਲ ਬੇਹਿਸਾਬ ਕਰੋੜਾਂ ਰੁਪਏ ਨਹੀਂ ਹੁੰਦੇ। ਚੰਨੀ ਨੇ ਸੱਤਾ 'ਚ ਆਉਣ ਤੋਂ ਬਾਅਦ ਖੁਦ ਆਪਣੇ ਨਾਲ ਨਾਲ ਆਪਣੇ ਕਈ ਕਰੀਬੀਆਂ ਅਤੇ ਰਿਸਤੇਦਾਰਾਂ ਨੂੰ ਵੀ ਕਰੋੜਪਤੀ ਬਣਾ ਦਿੱਤਾ।

Bhagwant MannBhagwant Mann

ਮਾਨ ਨੇ ਕਿਹਾ ਕਿ ਹਨੀ ਮੁੱਖ ਮੰਤਰੀ ਚੰਨੀ ਦਾ ਸਿਰਫ ਭਤੀਜਾ ਹੀ ਨਹੀਂ ਸੀ, ਉਹ ਉਨਾਂ ਦਾ ਕਾਰੋਬਾਰੀ ਭਾਈਵਾਲ ਸੀ।  ਉਸ ਰਾਹੀਂ ਸਾਰਾ ਪੈਸਾ ਚੰਨੀ ਤੱਕ ਪਹੁੰਚਦਾ ਸੀ। ਹਰ ਮੌਕੇ 'ਤੇ ਹਨੀ ਉਨਾਂ ਦੇ ਨਾਲ ਹੁੰਦਾ ਸੀ।

Bhagwant MannBhagwant Mann

ਮੁੱਖ ਮੰਤਰੀ ਚੰਨੀ ਨੇ ਉਨਾਂ ਨੂੰ ਵੀਆਈਪੀ ਸੁਰੱਖਿਆ ਦਿੱਤੀ ਹੋਈ ਸੀ। ਉਨਾਂ ਸਵਾਲ ਕੀਤਾ ਕਿ ਉਨਾਂ ਦਾ ਭਤੀਜਾ ਹਨੀ ਜਦੋਂ ਕੋਈ ਸੰਵਿਧਾਨਕ ਅਹੁਦਾ ਨਹੀਂ ਸੰਭਾਲ ਰਿਹਾ ਸੀ ਤਾਂ ਉਨਾਂ ਨੂੰ ਇਸ ਹੈਸੀਅਤ ਨਾਲ ਇੰਨੀ ਵੱਡੀ ਸੁਰੱਖਿਆ ਮਿਲੀ ਹੋਈ ਸੀ। ਇਸ ਦਾ ਸਪੱਸਟ ਮਤਲਬ ਹੈ ਕਿ ਭਤੀਜੇ ਰਾਹੀਂ ਮੁੱਖ ਮੰਤਰੀ ਚੰਨੀ ਖੁਦ ਆਪਣੇ ਪੈਸੇ ਕਮਾਉਂਦੇ ਸਨ।

Bhagwant MannBhagwant Mann

ਮਾਨ ਨੇ ਕਿਹਾ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ 'ਤੇ ਵੀ ਛਾਪਾ ਮਾਰਿਆ ਸੀ। ਈਡੀ ਨੂੰ ਕੇਜਰੀਵਾਲ ਦੇ ਘਰ ਤੋਂ ਈਡੀ ਨੂੰ ਸਿਰਫ ਦਸ ਮਫਲਰ ਮਿਲੇ। ਦੂਜੇ ਪਾਸੇ ਕਾਂਗਰਸ ਦੇ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਘਰ ਈਡੀ ਨੂੰ ਛਾਪੇਮਾਰੀ ਦੌਰਾਨ 10 ਕਰੋੜ ਮਿਲੇ।

Bhagwant MannBhagwant Mann

ਇਹੀ ਫਰਕ ਹੈ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਿੱਚ। ਅਸੀਂ ਜਨਤਾ ਦੇ ਪੈਸੇ ਨਾਲ ਜਨਤਾ ਨੂੰ ਸਹੂਲਤਾਂ ਪ੍ਰਦਾਨ ਕਰਦੇ ਹਾਂ। ਕਾਂਗਰਸੀ ਨੇਤਾ ਜਨਤਾ ਦੇ ਪੈਸੇ ਆਪਣੇ ਘਰਾਂ ਵਿੱਚ ਜਮਾਂ ਕਰਦੇ ਹਨ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਚੋਣ ਵਿੱਚ ਕਾਂਗਰਸ ਦੀ ਇਸ ਲੁੱਟ ਦਾ ਜਵਾਬ ਦੇਣਗੇ। ਲੋਕਾਂ ਨੇ ਕਾਂਗਰਸ ਨੂੰ ਝੂਠੇ ਵਾਅਦਿਆਂ ਅਤੇ ਭ੍ਰਿਸ਼ਟਾਚਾਰ ਦਾ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement