
ਗੁਜਰਾਤ ਤੋਂ ਸੰਸਦ ਮੈਂਬਰ ਬਣੇ ਰਹਿਣਗੇ
JP Nadda Resigns: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਹੈ। ਜੇਪੀ ਨੱਢਾ 13 ਦਿਨ ਪਹਿਲਾਂ 20 ਫਰਵਰੀ ਨੂੰ ਗੁਜਰਾਤ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਸਨ। ਹੁਣ ਤਕ ਉਹ ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਸਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਉਨ੍ਹਾਂ ਦਾ ਕਾਰਜਕਾਲ ਕੁੱਝ ਸਮਾਂ ਰਹਿ ਗਿਆ ਸੀ ਪਰ ਨਿਯਮਾਂ ਤਹਿਤ ਜੇਕਰ ਕੋਈ ਮੈਂਬਰ ਕਿਸੇ ਹੋਰ ਸੀਟ ਤੋਂ ਚੁਣਿਆ ਜਾਂਦਾ ਹੈ ਤਾਂ ਉਸ ਨੂੰ 14 ਦਿਨਾਂ ਦੇ ਅੰਦਰ ਪੁਰਾਣੀ ਸੀਟ ਤੋਂ ਅਸਤੀਫਾ ਦੇਣਾ ਪੈਂਦਾ ਹੈ। ਇਸ ਲਈ ਨੱਢਾ ਨੇ ਹਿਮਾਚਲ ਪ੍ਰਦੇਸ਼ ਸੀਟ ਤੋਂ ਅਸਤੀਫਾ ਦੇ ਦਿਤਾ ਹੈ। ਹੁਣ ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਹੋਣਗੇ। ਉਨ੍ਹਾਂ ਦੇ ਅਸਤੀਫੇ ਦੇ ਵਿਚਕਾਰ, ਉਨ੍ਹਾਂ ਦੇ ਲੋਕ ਸਭਾ ਚੋਣ ਲੜਨ ਦੀਆਂ ਖਬਰਾਂ ਵੀ ਆਈਆਂ ਹਨ।
(For more Punjabi news apart from BJP President JP Nadda Resigns as Rajya Sabha MP, stay tuned to Rozana Spokesman)