Himachal Politics: ਸੋਨੀਆ ਗਾਂਧੀ ਨੂੰ ਮਿਲੇ ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ; ਅਨਿਰੁਧ ਸਿੰਘ ਵੀ ਰਹੇ ਮੌਜੂਦ
Published : Mar 4, 2024, 9:20 pm IST
Updated : Mar 4, 2024, 9:20 pm IST
SHARE ARTICLE
Himachal Deputy Chief Minister Mukesh Agnihotri meets Sonia Gandhi
Himachal Deputy Chief Minister Mukesh Agnihotri meets Sonia Gandhi

ਸਿਆਸੀ ਘਟਨਾਕ੍ਰਮ ਨੂੰ ਲੈ ਕੇ ਸੌਂਪੀ ਰੀਪੋਰਟ

Himachal Politics: ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਸੋਮਵਾਰ ਨੂੰ ਦਿੱਲੀ 'ਚ ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਰਾਸ਼ਟਰੀ ਜਨਰਲ ਸਕੱਤਰ ਪ੍ਰਿਯੰਕਾ ਵਾਡਰਾ ਨਾਲ ਵੀ ਮੁਲਾਕਾਤ ਕੀਤੀ।

ਖ਼ਬਰਾਂ ਅਨੁਸਾਰ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਹਿਮਾਚਲ ਵਿਚ ਪਿਛਲੇ ਇਕ ਹਫ਼ਤੇ ਤੋਂ ਚੱਲ ਰਹੇ ਸਿਆਸੀ ਘਟਨਾਕ੍ਰਮ ਦੀ ਪੂਰੀ ਰੀਪੋਰਟ ਪੇਸ਼ ਕੀਤੀ। ਇਸ ਤੋਂ ਇਲਾਵਾ ਰਾਜ ਸਭਾ ਚੋਣਾਂ ਵਿਚ ਕਰਾਸ ਵੋਟਿੰਗ ਦੇ ਕਾਰਨਾਂ, ਸਰਕਾਰ ਦੇ ਰੀਪੋਰਟ ਕਾਰਡ, ਸੰਗਠਨ ਦੇ ਕੰਮਕਾਜ ਅਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਦਸਿਆ ਗਿਆ।

ਇਸ ਦੌਰਾਨ ਉਨ੍ਹਾਂ ਨਾਲ ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਵਿਭਾਗ ਦੇ ਮੰਤਰੀ ਅਨਿਰੁਧ ਸਿੰਘ ਵੀ ਮੌਜੂਦ ਸਨ। ਜਾਣਕਾਰੀ ਮੁਤਾਬਕ ਸੋਨੀਆ- ਪ੍ਰਿਯੰਕਾ ਨੇ ਸਰਕਾਰ ਅਤੇ ਸੰਗਠਨ ਨੂੰ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਲੋਕ ਸਭਾ ਚੋਣਾਂ ਤਕ ਸਰਕਾਰ ਵਿਚ ਕੋਈ ਬਦਲਾਅ ਨਾ ਕਰਨ ਦੇ ਸੰਕੇਤ ਦਿਤੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਲਾਂਕਿ, ਖ਼ਬਰਾਂ ਅਨੁਸਾਰ ਆਉਣ ਵਾਲੇ ਰਾਜਨੀਤਿਕ ਘਟਨਾਕ੍ਰਮ ਦੇ ਅਨੁਸਾਰ, ਜੇ ਲੋੜ ਪਈ ਤਾਂ ਚੋਣਾਂ ਤੋਂ ਬਾਅਦ ਤਬਦੀਲੀਆਂ ਹੋ ਸਕਦੀਆਂ ਹਨ। ਇਸ ਤੋਂ ਪਹਿਲਾਂ ਮੁਕੇਸ਼ ਅਗਨੀਹੋਤਰੀ ਪਿਛਲੇ ਐਤਵਾਰ ਚੰਡੀਗੜ੍ਹ ਗਏ ਸਨ। ਉਹ ਸੋਮਵਾਰ ਸਵੇਰੇ 11 ਵਜੇ ਦਿੱਲੀ ਲਈ ਰਵਾਨਾ ਹੋਏ।

ਉਧਰ ਸੂਬੇ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿਤਿਆ ਸਿੰਘ ਸੋਮਵਾਰ ਨੂੰ ਦਿੱਲੀ ਤੋਂ ਪਰਤੇ ਹਨ। ਉਹ ਦੇਰ ਰਾਤ ਤਕ ਚੰਡੀਗੜ੍ਹ ਪਹੁੰਚ ਜਾਣਗੇ। ਐਤਵਾਰ ਦੇਰ ਸ਼ਾਮ ਵਿਕਰਮਾਦਿਤਿਆ ਨੇ ਪ੍ਰਿਯੰਕਾ ਗਾਂਧੀ ਅਤੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਵੀ ਮੁਲਾਕਾਤ ਕੀਤੀ। ਸੂਤਰ ਦੱਸਦੇ ਹਨ ਕਿ ਵਿਕਰਮਾਦਿਤਿਆ ਸਿੰਘ ਨੇ ਮੰਤਰੀਆਂ ਦੇ ਕੰਮ ਵਿਚ ਦਖਲਅੰਦਾਜ਼ੀ, ਵੀਰਭੱਦਰ ਸਿੰਘ ਦਾ ਬੁੱਤ ਰਿਜ 'ਤੇ ਨਾ ਲਗਾਉਣ ਵਰਗੇ ਮੁੱਦੇ ਉਠਾਏ ਸਨ। ਉਨ੍ਹਾਂ ਛੇ ਅਯੋਗ ਵਿਧਾਇਕਾਂ ਦਾ ਮੁੱਦਾ ਵੀ ਹਾਈਕਮਾਂਡ ਕੋਲ ਪ੍ਰਮੁੱਖਤਾ ਨਾਲ ਉਠਾਇਆ।

(For more Punjabi news apart from Himachal Deputy Chief Minister Mukesh Agnihotri meets Sonia Gandhi, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement