ਵਿਜੀਲੈਂਸ ਬਿਉਰੋ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ
Published : Jul 24, 2017, 4:48 pm IST
Updated : Jun 25, 2018, 11:51 am IST
SHARE ARTICLE
arrest
arrest

ਫ਼ਤਹਿਗੜ੍ਹ ਸਾਹਿਬ ਦੇ ਵਿਜੀਲੈਂਸ ਬਿਊਰੋ ਵਲੋਂ ਇਕ ਪਟਵਾਰੀ ਨੂੰ ਅੱਜ ਰੰਗੇ ਹੱਥੀ ਰਿਸ਼ਵਤ ਲੈਂਦੇ ਕਾਬੂ ਕਰ ਕੇ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ।

ਫ਼ਤਹਿਗੜ੍ਹ ਸਾਹਿਬ, 24 ਜੁਲਾਈ (ਸੁਰਜੀਤ ਸਿੰਘ ਖਮਾਣੋਂ) : ਫ਼ਤਹਿਗੜ੍ਹ ਸਾਹਿਬ ਦੇ ਵਿਜੀਲੈਂਸ ਬਿਊਰੋ ਵਲੋਂ ਇਕ ਪਟਵਾਰੀ ਨੂੰ ਅੱਜ ਰੰਗੇ ਹੱਥੀ ਰਿਸ਼ਵਤ ਲੈਂਦੇ ਕਾਬੂ ਕਰ ਕੇ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਲਖਬੀਰ ਸਿੰਘ ਡੀ.ਐਸ.ਪੀ. ਵਿਜੀਲੈਂਸ ਨੇ ਦਸਿਆ ਕਿ ਬਡਾਲੀ ਆਲਾ ਸਿੰਘ ਨਿਵਾਸੀ ਅਵਤਾਰ ਸਿੰਘ ਨੇ 21 ਜੁਲਾਈ ਨੂੰ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਪਿਤਾ ਹਰਜੀਤ ਸਿੰਘ ਦੀ ਮੌਤ ਤੋਂ ਬਾਅਦ ਉਹ ਅਤੇ ਉਸ ਦੇ 2 ਸਕੇ ਭਰਾ ਵਿਰਾਸਤੀ ਜ਼ਮੀਨ ਦੇ ਇੰਤਕਾਲ ਸਬੰਧੀ ਨਰਿੰਦਰ ਸਿੰਘ ਪਟਵਾਰੀ ਕੋਲ ਗਏ ਸਨ। ਜਿਸ ਦੌਰਾਨ ਉਨ੍ਹਾਂ ਤੋਂ ਇੰਤਕਾਲ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ, ਜਿਸ ਦਾ ਸੌਦਾ 6 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ ਤੇ ਉਹ ਉਸੇ ਦਿਨ ਉਸ ਨੂੰ 2 ਹਜ਼ਾਰ ਰੁਪਏ ਦੇ ਕੇ ਆ ਗਏ ਤੇ ਬਾਕੀ ਦੇ 4 ਹਜ਼ਾਰ ਰੁਪਏ ਇੰਤਕਾਲ ਲਈ ਅੱਜ 24 ਜੁਲਾਈ ਨੂੰ ਦੇਣੇ ਤੈਅ ਹੋਏ ਸੀ। ਜਿਸ ਉਪਰੰਤ ਉਨ੍ਹਾਂ ਦੇ ਰਿਸ਼ਤੇਦਾਰ ਸੁਖਰਾਜ ਸਿੰਘ ਵਾਸੀ ਪਿੰਡ ਬਲਾੜੀ ਕਲਾਂ, ਜੋ ਕਿ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ, ਨੂੰ ਸਾਰਾ ਮਾਮਲਾ ਦਸਿਆ ਤੇ ਉਸ ਵਲੋਂ ਸੀ.ਬੀ.ਆਈ. ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਤੇ ਵਿਜੀਲੈਂਸ ਵਿਉਰੋ ਪਟਿਆਲਾ ਰੇਂਜ਼ ਨਾਲ ਸੰਪਰਕ ਕਰਨ ਲਈ ਕਿਹਾ ਗਿਆ।
ਉਨ੍ਹਾਂ ਅੱਗੇ ਦਸਿਆ ਕਿ ਵਿਜੀਲੈਂਸ ਅਧਿਕਾਰੀਆਂ ਦੀ ਟੀਮ ਵਲੋਂ ਟਰੈਪ ਲਗਾ ਕੇ ਅੱਜ ਸਬੰਧਤ ਪਟਵਾਰੀ ਨੂੰ ਅਵਤਾਰ ਸਿੰਘ ਤੇ ਸ਼ੈਡੋ ਗਵਾਹ ਸੁਖਰਾਜ ਸਿੰਘ, ਸਰਕਾਰੀ ਗਵਾਹ ਬਲਜੀਤ ਸਿੰਘ ਸਹਾਇਕ ਯੋਜਨਾਕਾਰ ਅਫ਼ਸਰ ਫ਼ਤਹਿਗੜ੍ਹ ਸਾਹਿਬ ਅਤੇ ਸੰਦੀਪ ਸਿੰਘ ਹਾਰਟੀਕਲਚਰ ਵਿਕਾਸ ਅਫ਼ਸਰ ਦੀ ਹਾਜ਼ਰੀ ਵਿਚ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਤੇ ਪੀ.ਸੀ.ਐਕਟ ਦੀਆਂ ਧਾਰਾਵਾਂ 7,13(2) 1988 ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਫ਼ਤਹਿਗੜ੍ਹ ਸਾਹਿਬ ਵਿਖੇ ਮੁਕੱਦਮਾਂ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ। ਉਨ੍ਹਾਂ ਇਹ ਵੀ ਦਸਿਆ ਕਿ ਭਲਕੇ ਉਕਤ ਪਟਵਾਰੀ ਨੂੰ ਅਦਾਲਤ ਪੇਸ਼ ਕਰ ਕੇ ਨਵੀਂ ਜ਼ਿਲ੍ਹਾ ਜੇਲ ਨਾਭਾ ਭੇਜ ਦਿਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement