
ਟਰਾਂਸਪੋਰਟ ਮਾਫੀਆ ਖਿਲਾਫ਼ ਕੈਪਟਨ ਦਾ ਐਕਸ਼ਨ
ਚੰਡੀਗੜ੍ਹਾ- ਸਰਗਰਮ ਟਰਾਂਸਪੋਰਟ ਮਾਫੀਆ ਦੇ ਵਿਰੋਧ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਰਟ ਮਾਫੀਆ ਖਿਲਾਫ਼ ਇਕ ਵੱਡਾ ਫੈਸਲਾ ਲਿਆ ਹੈ। ਕੈਪਟਨ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਟਰਾਂਸਪੋਰਟ ਕੰਪਨੀਆਂ ਦੇ ਪਰਮਿਟ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਕੰਪਨੀਆਂ ਦੇ ਪਰਮਿਟ ਦਾ ਪੂਰਾ ਰਿਕਾਰਡ ਅਤੇ ਉਨ੍ਹਾਂ ਪਰਮਿਟਾਂ ‘ਤੇ ਚੱਲਣ ਵਾਲੀਆਂ ਬੱਸਾਂ ਦਾ ਪੂਰਾ ਰਿਕਾਰਡ ਉਨ੍ਹਾਂ ਕੋਲ ਪੇਸ਼ ਕੀਤਾ ਜਾਵੇ।
Captain Amrinder Singh
ਵਿਰੋਧੀ ਧਿਰਾਂ ਵੱਲੋਂ ਟਰਾਂਸਪੋਰਟ ਮਾਫੀਆ ਨੂੰ ਲੈ ਕੇ ਪੈਦੈ ਹੋਏ ਸਵਾਲਾਂ ਕਰਕੇ ਕੈਪਟਨ ਸਰਕਾਰ ਨੇ ਇਹ ਫੈਸਲਾ ਲਿਆ ਹੈ। ਕੈਪਟਨ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਰਿਕਾਰਡ ਵਿਚ ਇਹ ਵੀ ਜ਼ਿਕਰ ਕੀਤਾ ਜਾਣਾ ਚਾਹੀਦਾ ਹੈ, ਕਿ ਸੂਬੇ ਦੇ ਰਾਜਨੇਤਾਵਾਂ ਦੀਆਂ ਕਿਹੜੀਆਂ ਟਰਾਂਸਪੋਰਟ ਕੰਪਨੀਆਂ ਹਨ। ਅਤੇ ਸੜਕਾਂ ਤੇ ਕਿੰਨੀਆਂ ਬੱਸਾਂ ਚੱਲ ਰਹਿਆਂ ਹਨ। ਟਰਾਂਸਪੋਰਟ ਮਾਫੀਆ ਦੇ ਵਿਰੋਧੀ ਧੀਰਾਂ ਵੱਲੋਂ ਲਗਾਤਾਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
Captain Amrinder Singh
ਹਾਲ ਹੀ ਵਿਚ ਬਾਦਲ ਦੀ ਕੰਪਨੀ ਦੀਆਂ ਬੱਸਾਂ ਚਲਾਉਣ ਨੂੰ ਪਰਵਾਨਗੀ ਦਿੱਤੀ ਗਈ ਸੀ। ਇਸ ਨੂੰ ਚੰਡੀਗੜ੍ਹ ਤੋਂ ਕਾਉਂਟਰ ਸਾਈਨ ਲੈਣ ਲਈ ਕਿਹਾ ਗਿਆ। ਜਦੋਂ ਸੀਐਮਓ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਮਨਜ਼ੂਰੀ ਰੱਦ ਕਰ ਦਿੱਤੀ ਗਈ। ਇਸ ਦੇ ਨਾਲ ਹੀ ਬਠਿੰਡਾ ਦੇ ਕਲਰਕ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਇੱਕ ਜਨਹਿੱਤ ਪਟੀਸ਼ਨ 'ਤੇ ਹਾਈਕੋਰਟ ਨੇ ਟਰਾਂਸਪੋਰਟ ਮਾਫੀਆ ‘ਤੇ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸੀ।
Captain Amrinder Singh
ਟਰਾਂਸਪੋਰਟ ਵਿਭਾਗ ਵੱਲੋਂ ਪੂਰੀ ਰਿਪੋਰਟ ਤਿਆਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਖੁਦ ਇਸ ਦੀ ਸਮੀਖਿਆ ਕਰਨਗੇ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਹਮੇਸ਼ਾ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਇੱਕ ਪਰਮਿਟ 'ਤੇ ਕਈ ਬੱਸਾਂ ਚੱਲਦੀਆਂ ਹਨ। ਅਜਿਹੀਆਂ ਬੱਸਾਂ ਨੂੰ ਵੀ ਕੰਟਰੋਲ ਕੀਤਾ ਜਾਵੇਗਾ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟਰਾਂਸਪੋਰਟ ਮਾਫੀਆ ਸਰਗਰਮ ਹੈ, ਜੋ ਲਗਾਤਾਰ ਧੱਕੇਸ਼ਾਹੀ ਕਰਦਾ ਹੈ।
Captain Amrinder Singh
ਇਸ ਦੇ ਨਾਲ ਹੀ ਉਨ੍ਹਾਂ ‘ਚ ਝਗੜੇ ਵੀ ਹੋ ਰਹੇ ਹਨ, ਜਿਸ ਦਾ ਨੁਕਸਾਨ ਲੋਕਾਂ ਨੂੰ ਝੱਲਣਾ ਪੈਂਦਾ ਹੈ, ਸਰਕਾਰ ਨੂੰ ਇਸ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ। ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਇਸ ਤੋਂ ਪਹਿਲਾਂ ਵੀ ਕਈ ਵਾਰ ਮੁੱਖ ਮੰਤਰੀ ਨੂੰ ਜ਼ਿਕਰ ਕਰ ਚੁੱਕਾ ਹਾਂ ਕਿ ਟਰਾਂਸਪੋਰਟ ਮਾਫੀਆ ਕਾਰਨ ਜਨਤਾ ਪ੍ਰੇਸ਼ਾਨ ਹੈ। ਸਰਕਾਰੀ ਬੱਸਾਂ ਵੀ ਪ੍ਰੇਸ਼ਾਨ ਹਨ। ਹੁਣ ਜੇ ਮੁੱਖ ਮੰਤਰੀ ਨੇ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ ਤਾਂ ਇਹ ਚੰਗੀ ਗੱਲ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।