
ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ 2019 ਚੋਣਾਂ ਵਿਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ਵਿਚ ਕਾਂਗਰਸ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਅੰਦਰ ਅਸਤੀਫ਼ਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਕ ਦਿਨ ਪਹਿਲਾਂ ਜਿੱਥੇ ਰਾਹੁਲ ਗਾਂਧੀ ਨੇ ਇਹ ਸਾਫ਼ ਕੀਤਾ ਕਿ ਉਹ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ। ਉਹਨਾਂ ਕਿਹਾ ਕਿ ਕਾਂਗਰਸ ਕਾਰਜ ਕਮੇਟੀ ਨੂੰ ਜਲਦ ਹੀ ਬੈਠਕ ਬੁਲਾ ਕੇ ਨਵੇਂ ਪਾਰਟੀ ਪ੍ਰਧਾਨ ਦੀ ਨਿਯੁਕਤੀ ਕਰਨੀ ਚਾਹੀਦੀ ਹੈ।
Rahul Gandhi
ਇਸ ਤੋਂ ਇਕ ਦਿਨ ਬਾਅਦ ਹੀ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ 2019 ਚੋਣਾਂ ਵਿਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 303 ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ। ਜਦਕਿ ਐਨਡੀਏ ਦੀਆਂ ਕੁੱਲ ਸੀਟਾਂ ਦੀ ਗਿਣਤੀ 353 ਹੈ । ਚੋਣਾਂ ਵਿਚ ਕਾਂਗਰਸ ਨੂੰ ਸਿਰਫ਼ 52 ਸੀਟਾਂ ਹੀ ਹਾਸਲ ਹੋਈਆ ਸਨ ਅਤੇ ਯੂਪੀਏ ਨੂੰ ਕੁੱਲ 91 ਸੀਟਾਂ ਮਿਲੀਆਂ ਸਨ।