ਜੈਪੁਰ ਵਿਚ ਇਕ ਵੱਡੇ ਸਮਾਗਮ ਵਿਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਦਿਤੀ ‘ਕੇਜਰੀਵਾਲ ਦੀ ਗਰੰਟੀ'
Published : Sep 4, 2023, 9:56 pm IST
Updated : Sep 4, 2023, 9:59 pm IST
SHARE ARTICLE
In a mega event in Jaipur Arvind Kejriwal and Bhagwant Mann give people of Rajasthan 'Kejriwal Ki Guarantee'
In a mega event in Jaipur Arvind Kejriwal and Bhagwant Mann give people of Rajasthan 'Kejriwal Ki Guarantee'

ਤੁਹਾਡੇ ਵਲੋਂ ਇਸ ਪ੍ਰੋਗਰਾਮ ਤਕ ਪਹੁੰਚਣ ਲਈ ਚੁੱਕੇ ਗਏ ਕਦਮ ਦਾ ਮਤਲਬ ਹੈ ਰਾਜਸਥਾਨ ਵਿਚ ਕ੍ਰਾਂਤੀ ਵੱਲ ਤੁਹਾਡਾ ਇਕ ਕਦਮ: ਭਗਵੰਤ ਮਾਨ

 

ਜੈਪੁਰ/ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਜੈਪੁਰ ਪੁੱਜੇ ਜਿਥੇ ਉਨ੍ਹਾਂ ਰਾਜਸਥਾਨ ਦੇ ਲੋਕਾਂ ਨੂੰ 6 ‘ਕੇਜਰੀਵਾਲ ਦੀ ਗਰੰਟੀ’ਦਿਤੀ। ਇਸ ਮੌਕੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਭਾਰਤੀ ਰਾਜਨੀਤੀ ਨੂੰ ਇਕ ਨਵੀਂ ਦਿਸ਼ਾ ਅਤੇ ਦਸ਼ਾ ਦਿਤੀ ਹੈ। ਮਾਨ ਨੇ ਕਿਹਾ ਕਿ ਤੁਹਾਡਾ ਅੱਜ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਚੁੱਕਿਆ ਹਰ ਕਦਮ ਕ੍ਰਾਂਤੀ ਵੱਲਇੱਕ ਕਦਮ ਹੈ ਅਤੇ ਰਾਜਸਥਾਨ ਅਤੇ ਇਸ ਦੇ ਲੋਕਾਂ ਦੇ ਬਿਹਤਰ ਭਵਿੱਖ ਲਈ ਹੈ।

 

 

 ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿਚ ਪਹਿਲਾਂ ਹੀ ਇਨ੍ਹਾਂ ਗਾਰੰਟੀਆਂ ਨੂੰ ਪੂਰਾ ਕਰ ਚੁੱਕੇ ਹਾਂ।  ਪੰਜਾਬ ਵਿਚ 'ਆਪ' ਦੀ ਸਰਕਾਰ ਸਿਰਫ਼ ਇਕ ਸਾਲ ਪੰਜ ਮਹੀਨੇ ਪਹਿਲਾਂ ਬਣੀ ਸੀ, ਪਰ ਅਸੀਂ ਉੱਥੇ ਸਾਰੀਆਂ ਵੱਡੀਆਂ ਚੋਣ ਗਾਰੰਟੀਆਂ ਪੂਰੀਆਂ ਕਰ ਦਿਤੀਆਂ ਹਨ।  ਉਨ੍ਹਾਂ ਕਿਹਾ ਕਿ ਅਸੀਂ 'ਜੁਮਲੇਬਾਜ਼' ਨਹੀਂ ਹਾਂ, ਅਸੀਂ ਚੋਣਾਂ ਸਮੇਂ ਲਾਲੀਪਾਪ ਨਹੀਂ ਦਿੰਦੇ, ਪਰ ਅਸੀਂ ਗਾਰੰਟੀ ਦਿੰਦੇ ਹਾਂ ਅਤੇ ਅਸੀਂ ਜੋ ਵਾਅਦਾ ਕਰਦੇ ਹਾਂ, ਅਸੀਂ ਪੂਰਾ ਕਰਦੇ ਹਾਂ ਕਿਉਂਕਿ ਅਸੀਂ ਸਿਰਫ ਇਹ ਕਹਿੰਦੇ ਹਾਂ ਕਿ ਅਸੀਂ ਕੀ ਕਰ ਸਕਦੇ ਹਾਂ।  ਦੂਜੀਆਂ ਪਾਰਟੀਆਂ ਦੇ ਉਲਟ, ਅਸੀਂ ਆਪਣੇ ਵਾਅਦੇ ਤੋਂ ਵੱਧ ਕਰਦੇ ਹਾਂ।

 

 

 ਮਾਨ ਨੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੀ ਗਾਰੰਟੀ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਦਿੱਲੀ ਵਿਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹਨ ਅਤੇ ਉਨ੍ਹਾਂ ਦੇ ਨਤੀਜੇ ਵੀ ਬਿਹਤਰ ਹਨ। ਅਸੀਂ ਸਿਰਫ਼ ਇਕ ਸਾਲ ਵਿਚ ਪੰਜਾਬ ਵਿਚ  650 ਮੁਹੱਲਾ ਕਲੀਨਿਕ ਖੋਲੇ ਜਿੱਥੇ  40 ਲੱਖ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਪ੍ਰਾਪਤ ਕੀਤੀਆਂ ਹਨ।  ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਸਰਕਾਰ ਨੇ 10-12 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿਤੀਆਂ, ਪੰਜਾਬ ਵਿਚ ਅਸੀਂ 30,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਤੀਆਂ ਅਤੇ 28,000 ਕੱਚੇ ਮੁਲਾਜ਼ਮਾਂ  ਨੂੰ ਰੈਗੂਲਰ ਕੀਤਾ।  ਅਗਲੇ ਕੁੱਝ ਦਿਨਾਂ ਵਿਚ ਅਸੀਂ ਲਗਭਗ 700 ਪਟਵਾਰੀਆਂ ਅਤੇ 560 ਸਬ ਇੰਸਪੈਕਟਰਾਂ ਨੂੰ ਨੌਕਰੀਆਂ ਦੇ ਰਹੇ ਹਾਂ।  ਹਾਲ ਹੀ ਵਿਚ 12,710 ਅਧਿਆਪਕਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਰਾਜਸਥਾਨ ਵਿਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇੱਥੇ ਵੀ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਤਰਜੀਹ ਹੋਵੇਗੀ।

 

 ਮੁਫਤ ਅਤੇ 24 ਘੰਟੇ ਬਿਜਲੀ ਦੀ ਗਰੰਟੀ 'ਤੇ ਮਾਨ ਨੇ ਕਿਹਾ ਕਿ ਪੰਜਾਬ ਵਿਚ 90% ਤੋਂ ਵੱਧ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ ਅਤੇ ਅਸੀਂ ਇਸ ਗਰਮੀ ਵਿਚ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੀ ਉੱਚ ਮੰਗ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕੀਤਾ ਹੈ।  ਉਨ੍ਹਾਂ ਕਿਹਾ ਕਿ ਦਿੱਲੀ ਦੀ 'ਆਪ' ਸਰਕਾਰ ਨੇ ਵੀ ਅਜਿਹਾ ਹੀ ਕੀਤਾ ਹੈ ਅਤੇ ਰਾਜਸਥਾਨ ਵਿਚ ਵੀ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿਤੀ ਜਾਵੇਗੀ।

ਭ੍ਰਿਸ਼ਟਾਚਾਰ ਮੁਕਤ ਰਾਜਸਥਾਨ ਬਾਰੇ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਦੇਸ਼ ਦੀ ਵੱਡੀ ਸਮੱਸਿਆ ਹੈ।  ਅਸੀਂ ਪੰਜਾਬ ਵਿਚ ਅਫਸਰਾਂ ਅਤੇ ਸਿਆਸਤਦਾਨਾਂ ਸਮੇਤ 400 ਭ੍ਰਿਸ਼ਟ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਬੰਦ ਕਰ ਦਿਤਾ ਹੈ।  ਅਸੀਂ ਪੰਜਾਬ ਵਿਚ ਇਕ ਵਟਸਐਪ ਨੰਬਰ ਲਾਂਚ ਕੀਤਾ ਹੈ ਤਾਂ ਜੋ ਆਮ ਲੋਕ ਆਸਾਨੀ ਨਾਲ ਭ੍ਰਿਸ਼ਟਾਚਾਰ ਦੀ ਰਿਪੋਰਟ ਕਰ ਸਕਣ ਅਤੇ ਅਸੀਂ ਤੇਜ਼ੀ ਨਾਲ ਕਾਰਵਾਈ ਕਰ ਸਕੀਏ।

 ਮਾਨ ਨੇ ਕਿਹਾ ਕਿ ਇਹ ਸਮਾਂ ਆਮ ਆਦਮੀ ਅਤੇ ਨੌਜਵਾਨਾਂ ਦਾ ਹੈ।  ਦੂਜੀਆਂ ਪਾਰਟੀਆਂ ਸਿਰਫ ਇਹ ਕਹਿੰਦੀਆਂ ਹਨ ਕਿ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ਵਿਚ ਹਿੱਸਾ ਲੈਣਾ ਚਾਹੀਦਾ ਹੈ ਪਰ ਆਮ ਆਦਮੀ ਪਾਰਟੀ ਹੀ ਆਮ ਅਤੇ ਨੌਜਵਾਨਾਂ ਨੂੰ ਮੌਕੇ ਦਿੰਦੀ ਹੈ।  ਸਾਡੇ ਪੰਜਾਬ ਵਿਚ ਬਹੁਤ ਸਾਰੇ ਨੌਜਵਾਨ ਵਿਧਾਇਕ ਹਨ ਜਿਨ੍ਹਾਂ ਨੇ ਵੱਡੇ ਸਿਆਸੀ ਆਗੂਆਂ ਨੂੰ ਹਰਾਇਆ ਹੈ।  ਉਨ੍ਹਾਂ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਦਿੱਲੀ ਅਤੇ ਪੰਜਾਬ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ‘ਸੰਨਮਾਨ ਰਾਸ਼ੀ’ (ਐਕਸ-ਗ੍ਰੇਸ਼ੀਆ) ਦਿੰਦੀ ਹੈ।  ਅਸੀਂ ਰਾਜਸਥਾਨ ਵਿਚ ਵੀ ਇਸ ਨੂੰ ਲਾਗੂ ਕਰਾਂਗੇ।

 

 ਮਾਨ ਨੇ ਕਿਹਾ ਕਿ ਜਦੋਂ ਅਸੀਂ ਮੁਫਤ ਬਿਜਲੀ, ਸਿੱਖਿਆ ਅਤੇ ਇਲਾਜ ਵਰਗੀਆਂ ਗਾਰੰਟੀ ਦਿੰਦੇ ਹਾਂ ਤਾਂ ਸਾਹਿਬ (ਨਰਿੰਦਰ ਮੋਦੀ) ਕਹਿੰਦੇ ਹਨ ਕਿ ਇਹ 'ਰੇਵੜੀ' ਹੈ ਪਰ ਅਸੀਂ ਜਾਣਨਾ ਚਾਹੁੰਦੇ ਹਾਂ ਕਿ '15 ਲੱਖ ਵਾਲਾ ਪਾਪੜ' ਕਿੱਥੇ ਹੈ। ਉਨ੍ਹਾਂ ਆਪਣੇ ਅੰਦਾਜ਼  ਵਿਚ ਮੋਦੀ ਤੇ ਹਮਲਾ ਬੋਲਦਿਆਂ ਕਿਹਾ:

 "15 ਲਾਖ ਲਿਖਤੇ ਸਿਆਹੀ ਸੂਖ ਜਾਤੀ ਹੈ
ਕਾਲੇ ਧਨ ਕੀ ਬਾਤ ਕਰਤਾ ਹੂੰ ਤੋ ਕਲਾਮ ਰੁਕ ਜਾਤੀ ਹੈ
ਹਰ ਬਾਤ ਹੀ ਜੁਮਲਾ ਨਿਕਲੀ
ਅਬ ਤੋ ਯੇ ਭੀ ਸ਼ੱਕ ਹੈ
ਕਿਆ ਚਾਈ ਬਨਾਨੀ ਆਤੀ ਹੈ"

 ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਭੇਲ, ਐਲਆਈਸੀ, ਰੇਲ, ਹਵਾਈ ਅੱਡਾ ਵੇਚ ਕੇ ਵਿਧਾਇਕਾਂ ਅਤੇ ਮੀਡੀਆ ਨੂੰ ਖਰੀਦ ਲਿਆ ਹੈ।  ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇਣ ਲਈ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ। ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਸੂਬੇ ਵਿਚ ਇਮਾਨਦਾਰ ਸਰਕਾਰ ਚੁਣਨ। ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਦੇ 76 ਸਾਲਾਂ ਬਾਅਦ ਵੀ ਆਮ ਆਦਮੀ ਪਾਰਟੀ ਸਿਰਫ਼ ਸਕੂਲਾਂ, ਹਸਪਤਾਲਾਂ, ਰੁਜ਼ਗਾਰ ਅਤੇ ਵਿਕਾਸ ਦੀ ਗੱਲ ਕਰਦੀ ਹੈ।  ਅਸੀਂ ਸਿਆਸਤਦਾਨ ਨਹੀਂ ਹਾਂ।  ਅਸੀਂ ਇੱਥੇ ਆਪਣੇ ਦੇਸ਼ ਨੂੰ ਨੰਬਰ ਇਕ ਬਣਾਉਣ ਲਈ ਕੰਮ ਕਰਨ ਲਈ ਆਏ ਹਾਂ।  ਉਨ੍ਹਾਂ ਕਿਹਾ ਕਿ‘ਆਪ’ ਦੀ ਸਰਕਾਰ ਕੰਮ ਕਰਦੀ ਹੈ ਅਤੇ ਆਪਣੀ ਗਰੰਟੀ ਪੂਰੀ ਕਰਦੀ ਹੈ, ਜਿਸ ਕਾਰਨ ਸਾਨੂੰ ਦਿੱਲੀ ਅਤੇ ਪੰਜਾਬ ਵਿਚ ਭਾਰੀ ਬਹੁਮਤ ਮਿਲਿਆ ਹੈ।

 

ਗਰੰਟੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਮੁਫਤ ਅਤੇ 24 ਘੰਟੇ ਬਿਜਲੀ ਦਿਤੀ ਜਾਵੇਗੀ।  ਸਰਕਾਰੀ ਸਕੂਲਾਂ ਦਾ ਸੁਧਾਰ ਕੀਤਾ ਜਾਵੇਗਾ।  ਸਿੱਖਿਆ ਅਤੇ ਸਿਹਤ ਸਹੂਲਤਾਂ ਹਰ ਕਿਸੇ ਲਈ ਮੁਫਤ ਹੋਣਗੀਆਂ।  ਦਿੱਲੀ ਅਤੇ ਪੰਜਾਬ ਵਾਂਗ ਮੁਹੱਲਾ ਕਲੀਨਿਕ ਬਣਾਏ ਜਾਣਗੇ, ਸਰਕਾਰੀ ਹਸਪਤਾਲ ਬਣਾਏ ਜਾਣਗੇ।  ਰੁਜ਼ਗਾਰ ਪੈਦਾ ਕਰਨਾ ਅਤੇ ਨੌਕਰੀਆਂ ਦੇਣਾ ਪਹਿਲ ਹੋਵੇਗੀ।  ਅਸੀਂ ਦਿੱਲੀ ਵਿਚ 2 ਲੱਖ ਸਰਕਾਰੀ ਨੌਕਰੀਆਂ ਦਿਤੀਆਂ ਅਤੇ ਨੌਜਵਾਨਾਂ ਨੂੰ 12 ਲੱਖ ਪ੍ਰਾਈਵੇਟ ਨੌਕਰੀਆਂ ਦਿਤੀਆਂ।  18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ  1000 ਰੁਪਏ ਪ੍ਰਤੀ ਮਹੀਨਾ ਦਿਤੇ ਜਾਣਗੇ। ਭ੍ਰਿਸ਼ਟਾਚਾਰ ਮੁਕਤ ਰਾਜਸਥਾਨ  ਬਣਾਇਆ ਜਾਵੇਗਾ ਅਤੇ ਸ਼ਹੀਦਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦਿਤੀ ਜਾਵੇਗੀ।

 

ਉਨ੍ਹਾਂ ਨੇ ਵਨ ਨੇਸ਼ਨ ਵਨ ਇਲੈਕਸ਼ਨ ਦੇ ਮੁੱਦੇ 'ਤੇ ਨਰਿੰਦਰ ਮੋਦੀ ਨੂੰ ਵੀ ਘੇਰਿਆ ਅਤੇ ਕਿਹਾ ਕਿ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੇ 9 ਸਾਲਾਂ ਤੋਂ ਕੁੱਝ ਨਹੀਂ ਕੀਤਾ, ਇਸ ਲਈ ਹੁਣ ਉਨ੍ਹਾਂ ਕੋਲ ਤੁਹਾਡੇ ਲੋਕਾਂ ਤੋਂ ਵੋਟਾਂ ਮੰਗਣ ਦਾ ਕੋਈ ਆਧਾਰ ਨਹੀਂ ਹੈ।  ਕੇਜਰੀਵਾਲ ਨੇ ਕਿਹਾ ਕਿ ਵਨ ਨੇਸ਼ਨ ਵਨ ਇਲੈਕਸ਼ਨ ਤੋਂ ਆਮ ਲੋਕਾਂ ਨੂੰ ਕੁੱਝ ਨਹੀਂ ਮਿਲੇਗਾ, ਪਰ ਵਨ ਨੇਸ਼ਨ ਵਨ ਐਜੂਕੇਸ਼ਨ ਹੋਣੀ ਚਾਹੀਦੀ ਹੈ ਤਾਂ ਜੋ ਸਾਡੇ ਦੇਸ਼ ਦੇ ਹਰ ਬੱਚੇ ਨੂੰ ਬਰਾਬਰ ਸਿੱਖਿਆ ਅਤੇ ਬਰਾਬਰ ਮੌਕੇ ਮਿਲ ਸਕਣ।

Location: India, Rajasthan, Jaipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM

Fortis ਦੇ Doctor ਤੋਂ ਸੁਣੋ COVID Vaccines ਲਵਾਉਣ ਵਾਲਿਆਂ ਦੀ ਜਾਨ ਨੂੰ ਕਿਵੇਂ ਖਤਰਾ ?" ਹਾਰਟ ਅਟੈਕ ਕਿਉਂ ਆਉਣ...

01 May 2024 10:55 AM

Bhagwant Mann ਦਾ ਕਿਹੜਾ ਪਾਸਵਰਡ ਸ਼ੈਰੀ Shery Kalsi? ਚੀਮਾ ਜੀ ਨੂੰ ਕੋਰੋਨਾ ਵੇਲੇ ਕਿਉਂ ਨਹੀਂ ਯਾਦ ਆਇਆ ਗੁਰਦਾਸਪੁਰ?

01 May 2024 9:56 AM
Advertisement