ਟਰੰਪ ਉਮੀਦਵਾਰ ਬਣੇ ਤਾਂ ਮੈਂ ਹਮਾਇਤ ਕਰਾਂਗਾ, ਮੈਂ ਰਾਸ਼ਟਰਪਤੀ ਬਣਿਆ ਤਾਂ ਉਨ੍ਹਾਂ ਨੂੰ ਮਾਫ਼ ਕਰ ਦੇਵਾਂਗਾ : ਰਾਮਾਸਵਾਮੀ

By : BIKRAM

Published : Sep 4, 2023, 4:45 pm IST
Updated : Sep 4, 2023, 6:32 pm IST
SHARE ARTICLE
Donald Trump and Vivek Ramaswamy
Donald Trump and Vivek Ramaswamy

ਰਾਮਾਸਵਾਮੀ ਇਕਲੌਤੇ ਰਿਪਬਲਿਕਨ ਉਮੀਦਵਾਰ ਹਨ ਜਿਨ੍ਹਾਂ ਨੇ ਰਾਸ਼ਟਰਪਤੀ ਅਹੁਦੇ ਲਈ ਟਰੰਪ ਦਾ ਖੁੱਲ੍ਹ ਕੇ ਸਮਰਥਨ ਕੀਤਾ

ਵਾਸ਼ਿੰਗਟਨ: ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਦੀ ਚੋਣ ’ਚ ਰਿਪਬਲਿਕਨ ਉਮੀਦਵਾਰ ਬਣਨ ਦੀ ਦੌੜ ’ਚ ਸ਼ਾਮਲ ਭਾਰਤੀ ਅਮਰੀਕੀ ਵਿਵੇਕ ਰਾਮਾਸਵਾਮੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੰਬਰ, 2024 ’ਚ ਹੋਣ ਵਾਲੀਆਂ ਆਮ ਚੋਣਾਂ ’ਚ ਉਹ ਅਪਣੀ ਪਾਰਟੀ ਦੇ ਉਮੀਦਵਾਰ ਹੋਣਗੇ, ਪਰ ਜੇਕਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਰਿਪਬਲਿਕਨ ਉਮੀਦਵਾਰ ਬਣਦੇ ਹਨ ਤਾਂ ਉਹ ਉਨ੍ਹਾਂ ਦੀ ਹਮਾਇਤ ਕਰਨਗੇ। 

ਰਾਮਾਸਵਾਮੀ ਨੇ ਇਹ ਵੀ ਕਿਹਾ ਕਿ ਜੇਕਰ ਉਹ ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹਨ, ਤਾਂ ਉਹ ਟਰੰਪ ਨੂੰ ਮਾਫ਼ ਕਰ ਦੇਣਗੇ।

ਐਤਵਾਰ ਨੂੰ ਇਕ ‘ਟਾਕ ਸ਼ੋਅ’ ’ਚ ਸ਼ਾਮਲ ਹੋਣ ਦੌਰਾਨ 38 ਸਾਲਾਂ ਦੇ ਭਾਰਤੀ ਅਮਰੀਕੀ ਉਦਯੋਗਪਤੀ ਨੇ ਕਿਹਾ ਕਿ ਉਹ ਜੇਕਰ ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹਨ ਤਾਂ ਟਰੰਪ ਨੂੰ ਮਾਫ਼ ਕਰ ਦੇਣਗੇ। ਸਾਬਕਾ ਰਾਸ਼ਟਰਪਤੀ ਟਰੰਪ ਫ਼ਿਲਹਾਲ ਕਈ ਕਾਨੂੰਨੀ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਦੇਸ਼ ਨੂੰ ਇਕਜੁਟ ਕਰਨ ’ਚ ਮਦਦ ਕਰੇਗਾ। 

ਪਿਛਲੇ ਮਹੀਨੇ ਰਿਪਬਲਿਕਨ ਰਾਸ਼ਟਰਪਤੀ ਦੀ ਮੁਢਲੀ ਬਹਿਸ ’ਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਤੋਂ ਬਾਅਦ ਰਾਮਾਸਵਾਮੀ ਦੀ ਲੋਕਪ੍ਰਿਅਤਾ ’ਚ ਵਾਧਾ ਹੋਇਆ ਹੈ। ਉਨ੍ਹਾਂ ਦਾ ਮੁਕਾਬਲਾ ਇਕ ਹੋਰ ਭਾਰਤੀ ਅਮਰੀਕੀ ਨਿੱਕੀ ਹੇਲੀ ਨਾਲ ਹੈ ਜੋ ਦਖਣੀ ਕੈਰੋਲੀਨਾ ਦੀ ਸਾਬਕਾ ਗਵਰਨਰ ਰਹਿ ਚੁਕੀ ਹੈ। ਰਾਮਾਸਵਾਮੀ ਇਕਲੌਤੇ ਰਿਪਬਲਿਕਨ ਉਮੀਦਵਾਰ ਹਨ ਜਿਨ੍ਹਾਂ ਨੇ ਰਾਸ਼ਟਰਪਤੀ ਅਹੁਦੇ ਲਈ ਟਰੰਪ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ।

ਮੈਨੂੰ ਨਹੀਂ ਲੱਗਦਾ ਕਿ ਟਰੰਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਜਾ ਰਹੇ ਹਨ: ਨਿੱਕੀ ਹੈਲੀ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਭਾਰਤੀ-ਅਮਰੀਕੀ ਨਿੱਕੀ ਹੈਲੀ ਨੇ ਕਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਨਹੀਂ ਹੋਣਗੇ।

‘ਦਿ ਵਾਲ ਸਟ੍ਰੀਟ’ ਜਰਨਲ ਵਲੋਂ ਜਾਰੀ ਕੀਤੇ ਗਏ ਤਾਜ਼ਾ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਹੇਲੀ (51) ਟਰੰਪ ਅਤੇ ਰੌਨ ਡੀਸੈਂਟਿਸ ਤੋਂ ਬਾਅਦ ਪ੍ਰਸਿੱਧੀ ਦੇ ਮਾਮਲੇ ’ਚ ਤੀਜੇ ਸਥਾਨ ’ਤੇ ਹੈ। ਜਦਕਿ ਉਨ੍ਹਾਂ ਦੇ ਸਹਿਯੋਗੀ ਭਾਰਤੀ ਅਮਰੀਕੀ ਉਮੀਦਵਾਰ ਵਿਵੇਕ ਰਾਮਾਸਵਾਮੀ ਚੌਥੇ ਸਥਾਨ ’ਤੇ ਹਨ।

ਹੇਲੀ ਨੇ ਐਤਵਾਰ ਨੂੰ ‘ਸੀ.ਬੀ.ਐੱਸ. ਨਿਊਜ਼’ ਨੂੰ ਦਿਤੇ ਇੰਟਰਵਿਊ ’ਚ ਕਿਹਾ, ‘‘ਮੈਨੂੰ ਨਹੀਂ ਲੱਗਦਾ ਕਿ ਸਾਬਕਾ ਰਾਸ਼ਟਰਪਤੀ ਟਰੰਪ ਉਮੀਦਵਾਰ ਬਣਨ ਜਾ ਰਹੇ ਹਨ। ਮੈਨੂੰ ਲਗਦਾ ਹੈ ਕਿ ਇਸ ਵਾਰ ਮੈਂ ਹਾਂ। ਪਰ ਤੁਹਾਨੂੰ ਦੱਸ ਦੇਵਾਂ ਕਿ ਕੋਈ ਵੀ ਰਿਪਬਲਿਕਨ ਨੇਤਾ ਜੋਅ ਬਾਈਡਨ ਅਤੇ ਕਮਲਾ ਹੈਰਿਸ ਤੋਂ ਕਿਤੇ ਬਿਹਤਰ ਕੰਮ ਕਰ ਸਕਦਾ ਹੈ।’’

ਸਾਰੀਆਂ ਪ੍ਰਮੁੱਖ ਰਾਸ਼ਟਰੀ ਚੋਣਾਂ ’ਤੇ ਨਜ਼ਰ ਰੱਖਣ ਵਾਲੀ ਸੰਸਥਾ ‘ਰੀਅਲ ਕਲੀਅਰ ਪਾਲੀਟਿਕਸ’ ਮੁਤਾਬਕ, ਟਰੰਪ 53.6 ਫੀ ਸਦੀ ਨਾਲ ਸਾਰੇ ਪੋਲਾਂ ਦੀ ਸੂਚੀ ’ਚ ਸਿਖਰ ’ਤੇ ਹਨ, ਇਸ ਤੋਂ ਬਾਅਦ ਡੀਸੈਂਟਿਸ (13 ਫੀਸਦੀ), ਰਾਮਾਸਵਾਮੀ (7.1 ਫੀਸਦੀ) ਅਤੇ ਹੇਲੀ (6 ਫੀਸਦੀ) ਦਾ ਨੰਬਰ ਆਉਂਦਾ ਹੈ। ਸੰਯੁਕਤ ਰਾਸ਼ਟਰ ’ਚ ਅਮਰੀਕਾ ਦੀ ਸਾਬਕਾ ਰਾਜਦੂਤ ਹੇਲੀ ਨੇ ਕਿਹਾ ਕਿ ਰਾਸ਼ਟਰਪਤੀ ਬਿਡੇਨ ਨੂੰ ਦਿਤੀ ਗਈ ਵੋਟ ਉਪ ਰਾਸ਼ਟਰਪਤੀ ਹੈਰਿਸ ਲਈ ਵੋਟ ਹੈ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement