ਕ੍ਰਿਕੇਟ ਵਿਸ਼ਵ ਕੱਪ ਤੋਂ ਪਹਿਲਾਂ ਧਰਮਸ਼ਾਲਾ ’ਚ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਹਰੇ, ਮਾਮਲਾ ਦਰਜ
Published : Oct 4, 2023, 4:07 pm IST
Updated : Oct 4, 2023, 4:07 pm IST
SHARE ARTICLE
Dharamshala
Dharamshala

ਪੁਲੀਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਕੰਧ ਨੂੰ ਮੁੜ ਪੇਂਟ ਕਰਵਾਇਆ, ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਸ਼ੁਰੂ

ਧਰਮਸ਼ਾਲਾ (ਹਿਮਾਚਲ ਪ੍ਰਦੇਸ਼): ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਸਥਿਤ ਜਲ ਸ਼ਕਤੀ ਵਿਭਾਗ ਦੀ ਇਮਾਰਤ ਦੀ ਇਕ ਕੰਧ ’ਤੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਹਰੇ ਲਿਖੇ ਮਿਲੇ ਹਨ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਅਧਿਕਾਰੀਆਂ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ।

ਕਾਂਗੜਾ ਦੀ ਪੁਲਿਸ ਸੁਪਰਡੈਂਟ ਸ਼ਾਲਿਨੀ ਅਗਨੀਹੋਤਰੀ ਨੇ ਦਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਸਪਰੇਅ-ਪੇਂਟ ਨਾਲ ਨਾਅਰੇ ਲਿਖੇ ਸਨ ਅਤੇ ਅਧਿਕਾਰੀਆਂ ਨੂੰ ਮੰਗਲਵਾਰ ਰਾਤ ਇਸ ਦੀ ਸੂਚਨਾ ਮਿਲੀ। ਉਨ੍ਹਾਂ ਦਸਿਆ ਕਿ ਪੁਲੀਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਕੰਧ ਨੂੰ ਮੁੜ ਪੇਂਟ ਕਰਵਾਇਆ।

ਅਗਨੀਹੋਤਰੀ ਨੇ ਕਿਹਾ ਕਿ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਨਾਹਰੇ ਲਿਖਣ ਵਾਲਿਆਂ ਦਾ ਪਤਾ ਲਗਾਉਣ ਲਈ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਨੇ ਦਸਿਆ ਕਿ ਇਸ ਘਟਨਾ ਨੇ ਚਿੰਤਾਵਾਂ ਵਧਾ ਦਿਤੀਆਂ ਹਨ ਕਿਉਂਕਿ ਅਕਤੂਬਰ ’ਚ ਧਰਮਸ਼ਾਲਾ ਅੰਦਰ 2023 ਵਨ-ਡੇ ਕ੍ਰਿਕਟ ਵਿਸ਼ਵ ਕੱਪ ਦੇ ਪੰਜ ਮੈਚ ਹੋਣੇ ਹਨ ਅਤੇ ਟੀਮਾਂ ਸ਼ਹਿਰ ’ਚ ਆਉਣੀਆਂ ਸ਼ੁਰੂ ਹੋ ਗਈਆਂ ਹਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement