Sandeep Dayma tenders apology ਗੁਰਦੁਆਰਾ ਸਾਹਿਬਾਨਾਂ ਨੂੰ ਲੈ ਕੇ ਵਿਵਾਦਤ ਬਿਆਨ ਦੇਣ ਵਾਲੇ ਭਾਜਪਾ ਆਗੂ ਸੰਦੀਪ ਦਾਇਮਾ ਨੇ ਮੰਗੀ ਮੁਆਫ਼ੀ
Published : Nov 4, 2023, 10:29 am IST
Updated : Nov 4, 2023, 10:29 am IST
SHARE ARTICLE
Sandeep Dayma tenders apology
Sandeep Dayma tenders apology

ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਪਣੇ ਬਿਆਨ ਲਈ ਭੁੱਲ ਬਖਸ਼ਾਈ

Sandeep Dayma tenders apology News: ਰਾਜਸਥਾਨ ਦੇ ਤਿਜਾੜਾ ਤੋਂ ਭਾਜਪਾ ਆਗੂ ਸੰਦੀਪ ਦਾਇਮਾ ਦੀ ਗੁਰਦੁਆਰਾ ਸਾਹਿਬਾਨਾਂ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ। ਸਿੱਖ ਭਾਈਚਾਰੇ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਅਪਣੀ ਭੁੱਲ ਬਖਸ਼ਾਉਣ ਲਈ ਉਹ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਥੇ ਸੇਵਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਮੁਆਫ਼ੀ ਪੱਤਰ ਵੀ ਸੌਂਪਿਆ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਇਸ ਦੀ ਨਿਖੇਧੀ ਕੀਤੀ ਸੀ।

ਕੀ ਹੈ ਦਾਇਮਾ ਦਾ ਬਿਆਨ

ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਉਜ਼ ਵਿਚ ਦੇਖਿਆ ਜਾ ਸਕਦਾ ਹੈ ਕਿ ਸੰਦੀਪ ਦਾਮਿਆ ਨੇ ਰਾਜਸਥਾਨ ਵਿਚ ਰੈਲੀ ਦੌਰਾਨ ਕਿਹਾ ਸੀ ਕਿ, “ਕੁੱਝ ਲੋਕ ਧਰਮ ਅਤੇ ਜਾਤੀਆਂ ਨੇ ਨਾਂ ਉਤੇ ਸਾਨੂੰ ਵੰਡਣਾ ਚਾਹੁੰਦੇ ਹਨ, ਸਾਨੂੰ ਬਹੁਤ ਸਮਝ ਕੇ ਰਹਿਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ,“ਜਿਸ ਤਰ੍ਹਾਂ ਮਸਜਿਦਾਂ ਅਤੇ ਗੁਰਦੁਆਰੇ ਬਣਾ ਕੇ ਛੱਡੇ ਦਿਤੇ ਗਏ ਹਨ, ਉਹ ਅੱਗੇ ਜਾ ਕੇ ਨਾਸੂਰ ਬਣ ਜਾਣਗੇ। ਇਸ ਲਈ ਸਾਡਾ ਸਾਰਿਆਂ ਦਾ ਧਰਮ ਵੀ ਬਣਦਾ ਹੈ ਕਿ ਇਥੋਂ ਨਾਸੂਰ ਨੂੰ ਉਖਾੜ ਕੇ ਸੁੱਟ ਦਿਤਾ ਜਾਵੇ।”

ਇਸ ਮਾਮਲੇ ਦੀ ਖਾਸ ਗੱਲ ਇਹ ਹੈ ਕਿ ਜਿਸ ਵੇਲੇ ਇਹ ਬਿਆਨ ਦਿਤਾ ਜਾ ਰਿਹਾ ਸੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਹਾਜ਼ਰ ਸਨ, ਉਹ ਵੀ ਬਿਆਨ ਸੁਣ ਕੇ ਤਾੜੀਆਂ ਮਾਰਨ ਵਾਲਿਆਂ ਵਿਚ ਸ਼ਾਮਲ ਸਨ। ਇਸ ਗੱਲ ਉਤੇ ਕਿਸੇ ਨੇ ਵੀ ਘਟਨਾ ਵੇਲੇ ਇਤਰਾਜ਼ ਜ਼ਾਹਰ ਨਹੀਂ ਕੀਤਾ, ਪਰ ਜਦੋਂ ਸੋਸ਼ਲ ਮੀਡੀਆ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਦੀ ਸਖ਼ਤ ਨਿੰਦਾ ਕੀਤੀ ਤਾਂ ਭਾਜਪਾ ਨੇ ਇਸ ਉਤੇ ਮੁਆਫ਼ੀ ਮੰਗੀ।

Photo

ਭਾਜਪਾ ਆਗੂ ਸੰਦੀਪ ਦਾਇਮਾ ਨੇ ਮੰਗੀ ਮੁਆਫੀ

ਰਾਜਸਥਾਨ ਦੇ ਤਿਜਾਰਾ ਵਿਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਸੰਦੀਪ ਦਾਇਮਾ ਨੇ ਗੁਰਦੁਆਰਿਆਂ ਬਾਰੇ ਦਿਤੇ ਆਪਣੇ ਬਿਆਨ ਨੂੰ ਗ਼ਲਤ ਦੱਸਦਿਆਂ, ਸਿੱਖ ਕੌਮ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਮੁਆਫ਼ੀ ਮੰਗਦਿਆਂ ਜਾਰੀ ਕੀਤੀ ਵੀਡੀਉ ਵਿਚ ਕਿਹਾ ਕਿ ਉਹ ਗੁਰਦੁਆਰਿਆਂ ਬਾਰੇ ਨਹੀਂ ਬਲਕਿ ਮਸਜਿਦ ਜਾਂ ਮਦਰਸਿਆਂ ਦੀ ਗੱਲ ਕਰਨਾ ਚਾਹੁੰਦੇ ਸਨ।

ਇਸ ਵੀਡੀਉ 'ਚ ਉਨ੍ਹਾਂ ਕਿਹਾ, 'ਮੈਂ ਅਪਣੇ ਚੋਣ ਭਾਸ਼ਣ 'ਚ ਮਸਜਿਦ-ਮਦਰੱਸੇ ਦੀ ਬਜਾਏ ਗੁਰਦੁਆਰਾ ਸਾਹਿਬ ਬਾਰੇ ਕੁੱਝ ਗਲਤ ਸ਼ਬਦਾਂ ਦੀ ਵਰਤੋਂ ਕੀਤੀ। ਸਿੱਖ ਕੌਮ ਤੋਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਗਲਤੀ ਕਿਵੇਂ ਕੀਤੀ। ਮੈਂ ਸੋਚ ਵੀ ਨਹੀਂ ਸਕਦਾ ਕਿ ਮੈਂ ਸਿੱਖ ਕੌਮ ਬਾਰੇ ਅਜਿਹੀ ਗਲਤੀ ਕਰ ਸਕਦਾ ਹਾਂ ਜਿਸ ਨੇ ਹਮੇਸ਼ਾ ਹਿੰਦੂ ਧਰਮ ਅਤੇ ਸਨਾਤਨ ਦੀ ਰੱਖਿਆ ਕੀਤੀ ਹੈ”।

(For more news apart from Sandeep Dayma tenders apology over his remarks on Gurdwaras, stay tuned to Rozana Spokesman)

Location: India, Rajasthan, Alwar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement