ਖੇਤੀ ਕਾਨੂੰਨਾਂ ਸਬੰਧੀ ਮੰਤਰੀ ਆਸ਼ੂ ਦੇ ਬਿਆਨ ਨਾਲ ਕੈਪਟਨ-ਮੋਦੀ ਸਬੰਧਾਂ ਦਾ ਹੋਇਆ ਪਰਦਾਫਾਸ : ਮਾਨ  
Published : Jan 5, 2021, 5:54 pm IST
Updated : Jan 5, 2021, 5:54 pm IST
SHARE ARTICLE
Bhagwant Mann
Bhagwant Mann

ਪੰਜਾਬ ਦੇ ਲੋਕਾਂ ਨੂੰ ਖੇਤੀ ਬਿੱਲਾਂ ਓੁਤੇ ਝੂਠ ਬੋਲਣ ਲਈ ਕੈਪਟਨ ਅਮਰਿੰਦਰ ਮੰਗਣ ਜਨਤਕ ਮੁਆਫੀ- ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਪੰਜਾਬ ਵਿੱਚ ਨਵੇਂ ਕੇਂਦਰੀ ਖੇਤੀ ਕਾਨੂੰਨ ਲਾਗੂ ਹੋਣ ਸਬੰਧੀ ਦਿੱਤੇ ਬਿਆਨ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦਾ ਕਿਸਾਨਾਂ ਪ੍ਰਤੀ ਧਾਰਿਆ ਹੋਇਆ ਦੋਗਲਾ ਚੇਹਰਾ ਸਾਹਮਣੇ ਆਇਆ ਹੈ।

AAPAAP

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਸਿੰਘ ਮਾਨ  ਨੇ ਕਿਹਾ ਕਿ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਵੱਲੋਂ ਦਿੱਤੇ ਬਿਆਨ ਨੇ ਸਿੱਧ ਕਰ ਦਿੱਤਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਆਪਸ ਵਿੱਚ ਮਿਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕਾਂਗਰਸ ਸਰਕਾਰ ਪੰਜਾਬ ਵਿੱਚ ਤਰ੍ਹਾਂ-ਤਰ੍ਹਾਂ ਦੇ ਡਰਾਮੇ ਕਰਕੇ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨ ਹਿਤੈਸ਼ੀ ਬਣ ਰਹੀ ਹੈ, ਦੂਜੇ ਪਾਸੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਚੁੱਪਚਾਪ ਲਾਗੂ ਕਰ ਦਿੱਤਾ।  

PM Narinder ModiPM Modi

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਹਿਲਾਂ ਤੋਂ ਹੀ ਕੈਪਟਨ ਅਮਰਿੰਦਰ ਦੇ ਮੋਦੀ-ਸ਼ਾਹ ਦੀ ਜੋੜੀ ਨਾਲ ਮਿਲੇ ਹੋਣ ਦਾ ਸ਼ੱਕ ਸੀ, ਪ੍ਰੰਤੂ ਹੁਣ ਇਸ ਨਾਲ ਸਿੱਧ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਤਿੰਨੇ ਕਾਲੇ ਕਾਨੂੰਨਾਂ ਨੂੰ ਪੰਜਾਬ ਲਾਗੂ ਨਾ ਕਰਨ ਦਾ ਵਾਅਦਾ ਕੀਤਾ ਸੀ, ਪਰ ਕੈਪਟਨ ਨੇ ਕਿਸਾਨਾਂ ਨਾਲ ਗਦਾਰੀ ਕਰਦੇ ਹੋਏ ਇਕ ਵਾਰ ਫਿਰ ਦੋਗਲਾਪਣ ਕੀਤਾ ਹੈ।

Capt. Amrinder SinghCapt. Amrinder Singh

'ਆਪ' ਆਗੂ ਨੇ ਕਿਹਾ ਕਿ ਪੁੱਤਰ ਮੋਹ ਦੇ ਚਲਦਿਆਂ ਪ੍ਰਕਾਸ਼ ਸਿੰਘ ਬਾਦਲ ਦੇ ਵਾਂਗ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਿੱਤਾ ਨੂੰ ਕੇਂਦਰ ਕੋਲ ਵੇਚ ਦਿੱਤਾ ਹੈ। ਆਪਣੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਦੇ ਕੇਸਾਂ ਚੋਂ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨਾਲ ਮਿਲ ਕੇ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਅੱਜ ਪੰਜਾਬ ਦੇ ਕਿਸਾਨ ਆਪਣੀ ਹੋਂਦ ਬਚਾਉਣ ਲਈ ਤਿੰਨ ਕਾਲੇ ਕਾਨੂੰਨਾਂ ਖਿਲਾਫ ਲੜਾਈ ਲੜ ਰਹੇ ਹਨ, ਰੋਜ਼ਾਨਾ ਕਿਸਾਨ ਸ਼ਹੀਦ ਹੋ ਰਹੇ ਹਨ।

Bhagwant MannBhagwant Mann

ਦੂਜੇ ਪਾਸੇ ਕਾਂਗਰਸ ਦੇ ਮੰਤਰੀ ਅਤੇ ਕੈਪਟਨ ਸਰਕਾਰ ਦੇ ਅਧਿਕਾਰੀ ਇਨ੍ਹਾਂ ਕਾਨੂੰਨਾਂ ਦਾ ਗੁਣਗਾਨ ਕਰਦੇ ਹੋਏ ਕਹਿ ਰਹੇ ਹਨ ਕਿ ਨਵੇਂ ਕਾਨੂੰਨਾਂ ਤਹਿਤ ਹੀ ਪੰਜਾਬ 'ਚ ਝੋਨੇ ਦੀ ਫਸਲ ਦੀ ਜਿਆਦਾ ਖਰੀਦ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਉਸ ਝੂਠ ਦਾ ਵੀ ਪਰਦਾਫਾਸ ਹੋ ਗਿਆ ਹੈ ਜਿਸ 'ਚ ਕਹਿ ਰਹੀ ਸੀ ਕਿ ਬਾਹਰੇ ਸੂਬਿਆਂ ਤੋਂ ਆਈ ਫਸਲ ਨੂੰ ਪੰਜਾਬ ਵਿੱਚ ਨਹੀਂ ਵਿਕਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਪ੍ਰੰਤੂ ਹੁਣ ਮੰਤਰੀ ਕਹਿ ਰਹੇ ਹਨ ਕਿ ਇਸ ਕਰਕੇ ਬਾਹਰਲੇ ਸੂਬਿਆਂ ਤੋਂ ਆਉਣ ਵਾਲੀ ਫਸਲ ਨੂੰ ਨਹੀਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਝੂਠ ਬੋਲਣ ਲਈ ਕੈਪਟਨ ਅਮਰਿੰਦਰ ਸਿੰਘ ਜਨਤਕ ਤੌਰ ਉੱਤੇ ਪੰਜਾਬ ਵਾਸੀਆਂ ਤੋਂ ਮੁਆਫੀ ਮੰਗਣ।

farmerFarmer

ਉਨ੍ਹਾਂ ਪੰਜਾਬ ਦੇ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਦਿੱਲੀ ਦੀ ਸਰਹੱਦ ਉੱਤੇ ਡਟਦੇ ਹੋਏ ਪੰਜਾਬ ਦੀ ਦੋਗਲੀ ਕੈਪਟਨ ਸਰਕਾਰ ਤੋਂ ਵੀ ਸੁਚੇਤ ਰਹਿਣ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਕਾਂਗਰਸ, ਅਕਾਲੀ ਤੇ ਭਾਜਪਾ ਦੀਆਂ ਸਾਂਝੀਆਂ ਲੂੰਬੜਚਾਲਾਂ ਤੋਂ ਚੌਕਸ ਰਹਿਣ, ਇਹ ਤਿੰਨੇ ਪਾਰਟੀਆਂ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਦੇ ਲਈ ਕਿਸੇ ਵੀ ਹੱਦ ਤੱਕ ਜਾ ਸਕਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement