ਕਾਂਗਰਸ ਤੇ ਅਕਾਲੀ ਦਲ ਨੇ ਪੰਜਾਬੀਆਂ ਨਾਲ ਕੀਤਾ ਧੋਖਾ, ਨਿੱਜੀ ਹਿੱਤਾਂ ਲਈ SYL ਦੀ ਕਰਵਾਈ ਉਸਾਰੀ: AAP
Published : Jan 5, 2023, 6:23 pm IST
Updated : Jan 5, 2023, 6:24 pm IST
SHARE ARTICLE
Aam Aadmi Party
Aam Aadmi Party

ਮੁੱਖ ਮੰਤਰੀ ਮਾਨ 'ਪੰਜਾਬ ਦਾ ਸੱਚਾ ਪੁੱਤ', ਐੱਸਵਾਈਐੱਲ ਦੀ ਬਜਾਏ, ਯਮੁਨਾ ਤੋਂ ਸਤਲੁਜ ਵੱਲ ਪਾਣੀ ਭੇਜਣ ਲਈ ਮੰਗੀ ਵਾਈਐੱਸਐੱਲ: ਮਲਵਿੰਦਰ ਸਿੰਘ ਕੰਗ

 

 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਬਹੁਤ ਅਫਸੋਸਜਨਕ ਹੈ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ ਦਾ ਕਦੇ ਵੀ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ ਨੂੰ ਹੱਲ ਕਰਨ ਦਾ ਕੋਈ ਇਰਾਦਾ ਨਹੀਂ ਸੀ। ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਅਤੇ ਪੰਜਾਬ ਵਿਰੋਧੀ ਅਤੇ ਆਪਣੇ ਨਿੱਜੀ ਫਾਇਦਿਆਂ ਨੂੰ ਦੇਖਦਿਆਂ ਐਸਵਾਈਐਲ ਨਹਿਰ ਦੀ ਉਸਾਰੀ ਕਰਵਾਈ, ਪਰ ਪੰਜਾਬ ਦੇ ਸੱਚੇ ਪੁੱਤ, ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਕੇਂਦਰ ਸਰਕਾਰ ਅੱਗੇ ਪੰਜਾਬ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ।

ਇਹ ਵੀ ਪੜ੍ਹੋ: ਪਾਣੀਆਂ ਦੇ ਮੁੱਦੇ ’ਤੇ ਬੋਲੇ PM, “ਪਾਣੀ ਸੂਬਿਆਂ ਵਿਚਕਾਰ ਸਹਿਯੋਗ ਅਤੇ ਤਾਲਮੇਲ ਦਾ ਮੁੱਦਾ ਹੋਣਾ ਚਾਹੀਦਾ ਹੈ”

ਵੀਰਵਾਰ ਨੂੰ 'ਆਪ' ਬੁਲਾਰੇ ਗੋਵਿੰਦਰ ਮਿੱਤਲ ਅਤੇ ਸੀਨੀਅਰ ਆਗੂ ਇਕਬਾਲ ਸਿੰਘ ਨਾਲ, ਪਾਰਟੀ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਹਿਲੀ ਵਾਰ ਸਹੀ ਮੰਗ ਉਠਾਈ ਗਈ ਹੈ ਅਤੇ ਪੰਜਾਬ ਦੇ ਘਟਦੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਯਮੁਨਾ ਸਤਲੁਜ ਲਿੰਕ ਨਹਿਰ (ਵਾਈ.ਐਸ.ਐਲ.) ਬਣਾਉਣ ਲਈ ਕਿਹਾ ਹੈ। 

ਇਹ ਵੀ ਪੜ੍ਹੋ: CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਰੁਜ਼ਗਾਰ ਪ੍ਰਕਿਰਿਆ ਲਈ ਵਚਨਬੱਧ: ਡਾ. ਬਲਜੀਤ ਕੌਰ

 ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਬਕਾ ਮੁੱਖ ਮੰਤਰੀਆਂ ਨੇ ਐਸਵਾਈਐਲ ਮੁੱਦੇ 'ਤੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਨ ਲਈ ਗੁਪਤ ਤਰੀਕੇ ਨਾਲ ਕੰਮ ਕੀਤਾ ਹੈ। ਕੰਗ ਨੇ ਕਿਹਾ ਕਿ ਜਦੋਂ ਬਾਦਲ 1978 ਵਿੱਚ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਤੱਤਕਾਲੀ ਹਰਿਆਣਾ ਮੁੱਖ ਮੰਤਰੀ ਦੇਵੀ ਲਾਲ ਨੂੰ ਐਸਵਾਈਐਲ ਨਹਿਰ ਦਾ ਸਰਵੇਖਣ ਕਰਨ ਦਿੱਤਾ ਅਤੇ ਬਾਦਲ ਨੇ ਹੀ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ।

ਇਹ ਵੀ ਪੜ੍ਹੋ: 24 ਦਸੰਬਰ ਤੋਂ 3 ਜਨਵਰੀ ਤੱਕ ਵਿਦੇਸ਼ ਤੋਂ ਆਉਣ ਵਾਲੇ 124 ਯਾਤਰੀਆਂ ਵਿਚੋਂ ਮਿਲੇ 11 ਤਰ੍ਹਾਂ ਦੇ ਕੋਰੋਨਾ ਵੇਰੀਐਂਟ

 ਵਿਧਾਨ ਸਭਾ ਦੇ ਰਿਕਾਰਡ ਦਾ ਹਵਾਲਾ ਦਿੰਦੇ ਹੋਏ ਕੰਗ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਦੇਵੀ ਲਾਲ ਨੇ ਸੈਸ਼ਨ ਵਿਚ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਕਿ ਜੋ ਉਨ੍ਹਾਂ ਦੇ ਪੂਰਵਜ ਨਹੀਂ ਕਰ ਸਕੇ, ਉਹ ਆਪਣੇ ਪਿਆਰੇ ਮਿੱਤਰ ਪ੍ਰਕਾਸ਼ ਸਿੰਘ ਬਾਦਲ ਦੀ ਮਦਦ ਨਾਲ ਪੂਰਾ ਕਰਨਗੇ। ਇਸੇ ਤਰ੍ਹਾਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਿਰਦੇਸ਼ਾਂ 'ਤੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸਵਾਈਐਲ ਦਾ ਨੀਂਹ ਪੱਥਰ ਰੱਖਿਆ ਸੀ। 'ਆਪ' ਦੇ ਬੁਲਾਰੇ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਵਿਰੁੱਧ ਕੰਮ ਕੀਤਾ।

ਇਹ ਵੀ ਪੜ੍ਹੋ: ਕਾਂਝਵਾਲਾ ਹਾਦਸਾ: ਮੁਲਜ਼ਮਾਂ ਨੂੰ ‘ਬਚਾਉਣ ਦੀ ਕੋਸ਼ਿਸ਼’ ਕਰ ਰਹੇ ਦੋ ਵਿਅਕਤੀਆਂ ਦੀ ਭਾਲ ਵਿਚ ਜੁਟੀ ਪੁਲਿਸ

 ਉਨ੍ਹਾਂ ਸਪੱਸ਼ਟ ਕਿਹਾ ਕਿ ‘ਆਪ’ ਆਪਣੇ ਪਾਣੀਆਂ ਦੀ ਰਾਖੀ ਲਈ ਸਾਰੇ ਕਾਨੂੰਨੀ ਵਿਕਲਪ ਅਪਣਾਏਗੀ ਕਿਉਂਕਿ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ 150 ਬਲਾਕਾਂ ਵਿੱਚੋਂ 78% ਡਾਰਕ ਜ਼ੋਨ ਬਣ ਚੁੱਕੇ ਹਨ, ਪੰਜਾਬ ਆਪਣਾ ਪਾਣੀ ਕਿਸੇ ਹੋਰ ਰਾਜ ਨਾਲ ਸਾਂਝਾ ਨਹੀਂ ਕਰ ਸਕਦਾ, ਸਗੋਂ ਸਤਲੁਜ ਦਰਿਆ ਰਾਹੀਂ, ਗੰਗਾ ਅਤੇ ਯਮੁਨਾ ਦਾ ਪਾਣੀ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ।  ਕੰਗ ਨੇ ਕੇਂਦਰ ਸਰਕਾਰ ਨੂੰ ਸੂਬੇ ਦੀ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਦੀ ਕਿਸਾਨੀ ਅਤੇ ਖੇਤੀ ਨੂੰ ਬਚਾਉਣ ਲਈ ਵਿਸ਼ੇਸ਼ ਗਰਾਂਟ ਮਨਜ਼ੂਰ ਕਰਨ ਦੀ ਵੀ ਅਪੀਲ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement