
ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕੀਤਾ ਸਵਾਗਤ
ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਲਾਹਕਾਰ ਗੁਰਮੁੱਖ ਸਿੰਘ ਬਲੇਰ ਭਾਜਪਾ 'ਚ ਸ਼ਾਮਲ
ਮੋਹਾਲੀ : ਪੰਜਾਬ ਦੀ ਬਾਦਲ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਲਾਹਕਾਰ ਗੁਰਮੁੱਖ ਸਿੰਘ ਬਲੇਰ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਉਨ੍ਹਾਂ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਹਰਜੀਤ ਸਿੰਘ ਸੰਧੂ ਜੀ ਹਾਜ਼ਰ ਸਨ।