Punjab News: 26 ਜਨਵਰੀ ਦੀਆਂ ਝਾਕੀਆਂ ’ਚ ਨਹੀਂ ਸੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ! CM ਨੇ ਸੁਨੀਲ ਜਾਖੜ ਨੂੰ ਦਿਤਾ ਜਵਾਬ
Published : Jan 5, 2024, 11:10 am IST
Updated : Jan 5, 2024, 11:12 am IST
SHARE ARTICLE
Sunil Jakhar and Punjab CM Bhagwant Mann
Sunil Jakhar and Punjab CM Bhagwant Mann

ਸੁਨੀਲ ਜਾਖੜ ਨੇ ਦਾਅਵਾ ਕੀਤਾ ਸੀ ਕਿ ਕੇਂਦਰ ਵਲੋਂ ਰੱਦ ਕੀਤੀਆਂ ਗਈਆਂ ਪੰਜਾਬ ਦੀਆਂ ਝਾਕੀਆਂ ਉਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਤਸਵੀਰਾਂ ਸਨ।

Punjab News: 26 ਜਨਵਰੀ ਦੀਆਂ ਝਾਕੀਆਂ ਦੇ ਮਾਮਲੇ ’ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਲਗਾਏ ਗਏ ਇਲਜ਼ਾਮਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬ ਦਿਤਾ ਹੈ। ਦਰਅਸਲ ਸੁਨੀਲ ਜਾਖੜ ਨੇ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਵਲੋਂ ਰੱਦ ਕੀਤੀਆਂ ਗਈਆਂ ਪੰਜਾਬ ਦੀਆਂ ਝਾਕੀਆਂ ਉਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਤਸਵੀਰਾਂ ਸਨ।

ਇਸ ਮਗਰੋਂ ਮੁੱਖ ਮੰਤਰੀ ਨੇ ਅਪਣੇ ਐਕਸ ਅਕਾਊਂਟ ਉਤੇ ਇਕ ਖ਼ਬਰ ਵੀ ਸਾਂਝੀ ਕੀਤੀ ਹੈ। ਇਸ ਖ਼ਬਰ ਵਿਚ ਕੇਂਦਰੀ ਰੱਖਿਆ ਮੰਤਰਾਲੇ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵਲੋਂ ਗਣਤੰਤਰ ਦਿਵਸ 2024 ਲਈ ਪੇਸ਼ ਕੀਤੀ ਗਈ ਝਾਕੀ ਦੇ ਡਿਜ਼ਾਈਨ ਜੋ ਰੱਖਿਆ ਮੰਤਰਾਲੇ (MoD) ਦੁਆਰਾ ਜਨਤਕ ਕੀਤੇ ਗਏ ਹਨ, ਉਨ੍ਹਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਈ ਵੀ ਫੋਟੋ ਨਹੀਂ ਦਿਖਾਈ ਗਈ ਹੈ।

 

 

ਮੁੱਖ ਮੰਤਰੀ ਨੇ ਲਿਖਿਆ, “ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ? 26 ਜਨਵਰੀ ਦੀਆਂ ਝਾਕੀਆਂ ਦੇ ਮਾਮਲੇ ’ਚ ਤੁਸੀਂ ਭਾਜਪਾ ਦੇ ਕਹਿਣ ’ਤੇ ਪੰਜਾਬ ਦੇ ਪੱਖ ਵਿਚ ਖੜ੍ਹਨ ਦੀ ਬਜਾਏ ਅਰਵਿੰਦ ਕੇਜਰੀਵਾਲ ਅਤੇ ਮੇਰੇ ਉੱਤੇ ਝੂਠੇ ਅਤੇ ਬੇਤੁੱਕੇ ਇਲਜ਼ਾਮ ਲਾਏ। ਹੁਣ ਤਾਂ ਰੱਖਿਆ ਮੰਤਰਾਲੇ ਨੇ ਵੀ ਸਪੱਸ਼ਟ ਕਰ ਦਿਤਾ...ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ”। ਖ਼ਬਰਾਂ ਮੁਤਾਬਕ ਵੱਖ-ਵੱਖ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਸਰਕਾਰੀ ਵਿਭਾਗਾਂ ਦੁਆਰਾ ਪੇਸ਼ ਕੀਤੇ ਗਏ ਡਿਜ਼ਾਈਨਾਂ ਨੂੰ ਰੱਖਿਆ ਮੰਤਰਾਲੇ ਦੁਆਰਾ ਆਨਲਾਈਨ ਸਾਂਝਾ ਕੀਤਾ ਗਿਆ ਹੈ।

ਸੁਨੀਲ ਜਾਖੜ ਦੇ ਇਲਜ਼ਾਮਾਂ ਦੇ ਜਵਾਬ ਵਿਚ ਮੁੱਖ ਮੰਤਰੀ ਮਾਨ ਨੇ ਉਨ੍ਹਾਂ 'ਤੇ ਝੂਠ ਬੋਲਣ ਦਾ ਦੋਸ਼ ਲਗਾਇਆ ਸੀ ਅਤੇ ਕਿਹਾ ਸੀ ਕਿ ਜੇਕਰ ਸੂਬਾ ਭਾਜਪਾ ਪ੍ਰਧਾਨ ਇਹ ਸਾਬਤ ਕਰ ਦੇਣ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਅਤੇ ਕੇਜਰੀਵਾਲ ਦੀਆਂ ਫੋਟੋਆਂ ਨੂੰ ਝਾਕੀ ਵਿਚ ਸ਼ਾਮਲ ਕਰਨਾ ਚਾਹੁੰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਸੁਨੀਲ ਜਾਖੜ ਨੇ ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਹ ਅਪਣੀ ਟਿੱਪਣੀ 'ਤੇ ਕਾਇਮ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement