ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਦੇ ਨਾਂ 'ਤੇ ਬਣੇਗੀ ਨਵੀਂ ਪਾਰਟੀ: ਸਰਬਜੀਤ ਸਿੰਘ ਖ਼ਾਲਸਾ
Published : Jan 5, 2025, 7:10 am IST
Updated : Jan 5, 2025, 7:30 am IST
SHARE ARTICLE
Shiromani Akali Dal Anandpur Sahib Sarabjit Singh Khalsa News in punjabi
Shiromani Akali Dal Anandpur Sahib Sarabjit Singh Khalsa News in punjabi

ਕਿਹਾ, ਮਾਘੀ ਮੌਕੇ ਹੋਵੇਗਾ ਪਾਰਟੀ ਦਾ ਗਠਨ, ਨਹੀਂ ਮਿਲੇਗੀ ਦਾਗ਼ੀ

ਕੋਟਕਪੂਰਾ (ਗੁਰਿੰਦਰ ਸਿੰਘ) : ਘੱਟ ਗਿਣਤੀਆਂ ਨਾਲ ਵਿਤਕਰੇਬਾਜ਼ੀ ਦਾ ਦੌਰ ਖ਼ਤਮ ਕਰਨ ਅਤੇ ਰਾਜਾਂ ਨੂੰ ਵੱਧ ਅਧਿਕਾਰ ਦਿਵਾਉਣ ਦੇ ਮੁੱਦੇ ’ਤੇ ਨਵੇਂ ਬਣਨ ਵਾਲੇ ਅਕਾਲੀ ਦਲ ਵਿਚ ਸਿਰਫ਼ ਕੁਰਬਾਨੀ ਵਾਲੀਆਂ ਅਤੇ ਬੇਦਾਗ਼ ਸ਼ਖ਼ਸੀਅਤਾਂ ਨੂੰ ਹੀ ਸ਼ਾਮਲ ਕੀਤਾ ਜਾਵੇਗਾ। 

ਸਥਾਨਕ ਗੁਰਦਵਾਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਪੈ੍ਰਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਨੇ ਆਖਿਆ ਕਿ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਮੇਲੇ ਮੌਕੇ ਜਿਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ, ਉੱਥੇ ਪੰਜਾਬ, ਪੰਜਾਬੀ, ਪੰਜਾਬੀਅਤ, ਪੰਥ, ਸਿੱਖ ਕੌਮ ਅਤੇ ਘੱਟ ਗਿਣਤੀਆਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਨੰਦਪੁਰ ਸਾਹਿਬ ਦਾ ਗਠਨ ਵੀ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਧਰਮਪਤਨੀ ਬੀਬਾ ਸੰਦੀਪ ਕੌਰ ਸਮੇਤ ਗੁਰਸੇਵਕ ਸਿੰਘ ਜਵਾਹਰਕੇ, ਉਪਜਿੰਦਰ ਸਿੰਘ ਜਿਉਣਵਾਲਾ, ਜਗਜੀਤ ਸਿੰਘ ਰੱਤੀਰੋੜੀ, ਤਾਜਦੀਪ ਸਿੰਘ ਆਦਿ ਪੰਥਕ ਸ਼ਖ਼ਸੀਅਤਾਂ ਵੀ ਬਿਰਾਜਮਾਨ ਸਨ। ਪਹਿਲਾਂ ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਮੈਂਬਰ ਪਾਰਲੀਮੈਂਟ ਸਮੇਤ ਕੁੱਝ ਹੋਰ ਸ਼ਖ਼ਸੀਅਤਾਂ ਦਾ ਸਿਰੋਪਾਉ ਦੀ ਬਖ਼ਸ਼ਿਸ਼ ਨਾਲ ਸਨਮਾਨ ਵੀ ਕੀਤਾ ਗਿਆ। ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਰਣਨੀਤੀ ਅਤੇ ਕੰਮ ਕਰਨ ਦੇ ਢੰਗ ਤਰੀਕੇ ਨੂੰ ਪੰਜਾਬ ਦੇ ਵਸਨੀਕ ਪਸੰਦ ਕਰਨਗੇ। 

ਉਨ੍ਹਾਂ ਦਸਿਆ ਕਿ ਮਾਘੀ ਮੇਲੇ ਮੌਕੇ 14 ਜਨਵਰੀ ਨੂੰ ਹੋਣ ਵਾਲੀ ਪਾਰਟੀ ਦੀ ਕਾਨਫ਼ਰੰਸ ਵਿਚ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਇਲਾਵਾ ਗੁਆਂਢੀ ਰਾਜਾਂ ਅਤੇ ਵਿਦੇਸ਼ਾਂ ਤੋਂ ਵੀ ਸਿੱਖ ਚਿੰਤਕ, ਪੰਥਕ ਵਿਦਵਾਨ ਅਤੇ ਪੰਥਦਰਦੀ ਭਰਵੀਂ ਸ਼ਮੂਲੀਅਤ ਕਰਨਗੇ। ਉਨ੍ਹਾਂ ਦਸਿਆ ਕਿ ਲੋਕਾਂ ਨੂੰ ਲਾਮਬੱਧ ਕਰਨ ਲਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੇ ਸਤਿਕਾਰਯੋਗ ਪਿਤਾ ਤਰਸੇਮ ਸਿੰਘ ਅਤੇ ਬੀਬੀ ਪਰਮਜੀਤ ਕੌਰ ਖਾਲੜਾ ਸਮੇਤ ਵੱਖ-ਵੱਖ ਟੀਮਾਂ ਵਲੋਂ ਇਸ ਤਰ੍ਹਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

 ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੌਰਾਨ ਉਨ੍ਹਾਂ ਬੇਅਦਬੀ ਕਾਂਡ, ਬੇਅਦਬੀ ਮਾਮਲਿਆਂ ਨਾਲ ਜੁੜੇ ਗੋਲੀਕਾਂਡ, 2 ਦਸੰਬਰ ਦੇ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਲਏ ਫ਼ੈਸਲਿਆਂ, ਹੁਕਮਨਾਮਾ ਲਾਗੂ ਨਾ ਹੋਣ, ਸ਼੍ਰੋਮਣੀ ਕਮੇਟੀ ਦੀਆਂ ਚੋਣਾ ਸਮੇਤ ਹਰ ਤਰ੍ਹਾਂ ਦੀਆਂ ਸਿਆਸੀ ਚੋਣਾਂ ਲੜਨ, ਬਾਦਲ ਦਲ ਤੋਂ ਵੱਖ ਹੋਏ ਸੁਧਾਰ ਲਹਿਰ ਨਾਲ ਜੁੜੇ ਆਗੂਆਂ ਬਾਰੇ ਵੀ ਵੱਖੋ ਵਖਰੇ ਪ੍ਰਤੀਕਰਮ ਦਿੰਦਿਆਂ ਅਜੀਬ ਪ੍ਰਗਟਾਵੇ ਕੀਤੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement