ਕਾਂਗਰਸ ਦੇ ਸਾਬਕਾ MLA ਜਸਬੀਰ ਸਿੰਘ ਜੱਸੀ ਖੰਗੂੜਾ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ 
Published : Feb 5, 2022, 6:45 pm IST
Updated : Feb 5, 2022, 6:45 pm IST
SHARE ARTICLE
Former Congress MLA Jasbir Singh Jassi Khangura joins Aam Aadmi Party
Former Congress MLA Jasbir Singh Jassi Khangura joins Aam Aadmi Party

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ ਪਾਰਟੀ ਵਿਚ ਸਵਾਗਤ 

ਚੰਡੀਗੜ੍ਹ : ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਕਿਲਾ ਰਾਏਪੁਰ ਤੋਂ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਕਾਂਗਰਸ ਪਾਰਟੀ ਨੂੰ ਅਸਤੀਫਾ ਦੇ ਦਿਤਾ ਸੀ ਅਤੇ ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ।

Former Congress MLA Jasbir Singh Jassi Khangura joins Aam Aadmi PartyFormer Congress MLA Jasbir Singh Jassi Khangura joins Aam Aadmi Party

ਜੇਕਰ ਗੱਲ ਉਨ੍ਹਾਂ ਦੇ ਨਿੱਜੀ ਜੀਵਨ ਦੀ ਕੀਤੀ ਜਾਵੇ ਤਾਂ ਜੱਸੀ ਖੰਗੂੜਾ ਦਾ ਜਨਮ 17 ਨਵੰਬਰ 1963 ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਲਤਾਲਾ ਇਲਾਕੇ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਜਗਪਾਲ ਸਿੰਘ ਖੰਗੂੜਾ ਸੀ।

Former Congress MLA Jasbir Singh Jassi Khangura joins Aam Aadmi PartyFormer Congress MLA Jasbir Singh Jassi Khangura joins Aam Aadmi Party

ਉਨ੍ਹਾਂ ਦਾ ਵਿਆਹ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ ਦੀ ਪੁੱਤਰੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਪੋਤੀ ਰਮਨ ਨਾਲ ਹੋਇਆ ਸੀ। ਉਨ੍ਹਾਂ ਦੇ ਦੋ ਬੱਚੇ ਸਬੀਨਾ ਅਤੇ ਜੈਬੀਰ ਹਨ।

ਜਸਬੀਰ ਸਿੰਘ ਖੰਗੂੜਾ ਜੱਸੀ ਖੰਗੂੜਾ ਇੱਕ ਸਮਾਜਿਕ ਉਦਯੋਗਪਤੀ, ਵਪਾਰੀ ਅਤੇ ਸਿਆਸਤਦਾਨ ਹਨ। ਉਹ 2007 ਤੋਂ 2012 ਤੱਕ ਪੰਜਾਬ ਦੇ ਕਿਲਾ ਰਾਏਪੁਰ ਹਲਕੇ ਤੋਂ ਵਿਧਾਇਕ ਰਹੇ।

Former Congress MLA Jasbir Singh Jassi Khangura joins Aam Aadmi PartyFormer Congress MLA Jasbir Singh Jassi Khangura joins Aam Aadmi Party

ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਜੱਸੀ ਖੰਗੂੜਾ ਕਾਂਗਰਸ ਛੱਡਣ ਤੋਂ ਬਾਅਦ ਬੀਜੇਪੀ ਜਾਂ ਪੰਜਾਬ ਲੋਕ ਕਾਂਗਰਸ ਵਿੱਚ ਜਾ ਸਕਦੇ ਹਨ ਪਰ ਅੱਜ ਇਨ੍ਹਾਂ ਸਾਰੀਆਂ ਚਰਚਾਵਾਂ 'ਤੇ ਵਿਰਾਮ ਲੱਗ ਗਿਆ ਹੈ। ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੱਸੀ ਖੰਗੂੜਾ ਦਾ ਪਾਰਟੀ ਵਿਚ ਸਵਾਗਤ ਕੀਤਾ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement