
ਸਰਕਾਰ ਤਾਂ ਮੰਡੀਆਂ ਵਿਚੋਂ ਜਿਣਸ ਦੀ ਲਿਫ਼ਟਿੰਗ ਦੀ ਟੈਂਡਰ ਪ੍ਰਕਿਰਿਆ ਵੀ ਮੁਕੰਮਲ ਨਹੀਂ ਕਰ ਸਕੀ ਤੇ ਇਹੋ ਹਾਲ ਲੇਬਰ ਦੇ ਠੇਕਿਆਂ ਦਾ ਵੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵਲੋਂ ਹਾੜੀ ਦੀ ਫ਼ਸਲ ਦੀ ਖ਼ਰੀਦ ਲਈ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਵਿਚ ਬੁਰੀ ਤਰ੍ਹਾਂ ਅਸਫ਼ਲ ਰਹਿਣ ਦੀ ਜ਼ੋਰਦਾਰ ਆਲੋਚਨਾ ਕੀਤੀ ਹੈ ਤੇ ਕਿਹਾ ਹੈ ਕਿ ਇਸ ਸਰਕਾਰ ਨੂੰ ਕਿਸਾਨਾਂ ਦੀ ਦਸ਼ਾ ਦੀ ਕੋਈ ਪ੍ਰਵਾਹ ਨਹੀਂ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਵੇਖ ਕੇ ਬਹੁਤ ਦੁੱਖ ਹੋ ਰਿਹਾ ਹੈ ਕਿ ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਵੀ ਹੋ ਰਹੀ ਹੈ ਪਰ ਸਰਕਾਰ ਇਸ ਜਿਣਸ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰਨ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ।
Dr Daljit Singh Cheema
ਉਨ੍ਹਾਂ ਕਿਹਾ ਕਿ ਸਰਕਾਰ ਤਾਂ ਮੰਡੀਆਂ ਵਿਚੋਂ ਜਿਣਸ ਦੀ ਲਿਫ਼ਟਿੰਗ ਦੀ ਟੈਂਡਰ ਪ੍ਰਕਿਰਿਆ ਵੀ ਮੁਕੰਮਲ ਨਹੀਂ ਕਰ ਸਕੀ ਤੇ ਇਹੋ ਹਾਲ ਲੇਬਰ ਦੇ ਠੇਕਿਆਂ ਦਾ ਵੀ ਹੈ।
ਡਾ. ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਮੁੱਖ ਮੰਤਰੀ ਦਫ਼ਤਰ ਵਲੋਂ 3 ਅਪ੍ਰੈਲ ਨੂੰ ਯਾਨੀ ਖ਼ਰੀਦ ਸ਼ੁਰੂ ਹੋਣ ਤੋਂ ਤਿੰਨ ਦਿਨ ਬਾਅਦ ਇਹ ਬਿਆਨ ਜਾਰੀ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਖ਼ਰੀਦ ਪ੍ਰਬੰਧ ਮੁਕੰਮਲ ਕਰਨ ਵਾਸਤੇ ਦਿੱਲੀ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਖ਼ਰੀਦ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀ ਤਾਂ ਫਿਰ ਇਸ ਨੇ ਖ਼ਰੀਦ ਪ੍ਰਕਿਰਿਆ ਸ਼ੁਰੂ ਹੋਣ ਤੋਂ 15 ਦਿਨ ਪਹਿਲਾਂ ਹੀ ਕਾਰਵਾਈ ਆਰੰਭ ਦਿਤੀ ਹੁੰਦੀ।