
ਗਰਚਾ ਪ੍ਰਵਾਰ ਦੀ ਘਰ ਵਾਪਸੀ ਨਾਲ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ : ਸੁਖਬੀਰ ਬਾਦਲ
Punjab News: ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਵਲੋਂ ਅਪਣੇ ਸਾਥੀਆਂ ਸਮੇਤ ਬਾਦਲ ਦਾ ਵਿਸ਼ੇਸ਼ ਤੌਰ ਤੇ ਸਵਾਗਤ ਕੀਤਾ ਗਿਆ। ਗਰਚਾ ਨੇ ਇਸ ਗੱਲ ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਪਾਰਟੀ ਵਿਚ ਜੋ ਬਦਲਾਅ ਦੇਖਣਾ ਚਾਹੁੰਦੇ ਸੀ, ਉਸ ਦੀ ਸ਼ੁਰੂਆਤ ਹੋਣ ਉਪਰੰਤ ਉਹ ਇਹ ਮਹਿਸੂਸ ਕਰਦੇ ਹਨ ਕਿ ਪੰਜਾਬ ਨੂੰ ਖੇਤਰੀ ਪਾਰਟੀ ਅਪਣੀ ਪਾਰਟੀ ਅਕਾਲੀ ਦਲ ਦੀ ਬਹੁਤ ਲੋੜ ਹੈ।
ਜਗਦੀਸ਼ ਸਿੰਘ ਗਰਚਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ 104 ਸਾਲ ਪੁਰਾਣੇ ਅਕਾਲੀ ਇਤਿਹਾਸ, ਅਕਾਲੀ ਕਦਰਾਂ ਕੀਮਤਾਂ ਨੂੰ ਮੁੜ ਸੁਰਜੀਤ ਕਰਨ ਦਾ ਜੋ ਪ੍ਰਣ ਲਿਆ ਹੈ, ਉਸ ਤੋਂ ਖੁਸ਼ ਹੋ ਕੇ ਅਤੇ ਅਪਣੇ ਸਿਆਸੀ ਗੁਰੂ ਅਤੇ ਸਭ ਤੋਂ ਨਜ਼ਦੀਕੀ ਪ੍ਰਕਾਸ਼ ਸਿੰਘ ਬਾਦਲ ਦੇ ਫਰਜੰਦ ਨੂੰ ਉਨ੍ਹਾਂ ਦੀ ਸੋਚ ਤੇ ਪਹਿਰਾ ਦਿੰਦੇ ਦੇਖ ਕੇ ਉਨ੍ਹਾਂ ਦਾ ਮਾਰਗ ਦਰਸ਼ਨ, ਸਾਥ ਅਤੇ ਆਸ਼ੀਰਵਾਦ ਦੇਣ ਵਿੱਚ ਉਨ੍ਹਾਂ ਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ।
ਇਸ ਮੌਕੇ ਅਪਣੇ ਸੰਬੋਧਨ ਸਮੇਂ ਸੁਖਬੀਰ ਸਿੰਘ ਬਾਦਲ ਨੇ ਵੀ ਕਿਹਾ ਕਿ ਗਰਚਾ ਪਰਵਾਰ ਦੀ ਘਰ ਵਾਪਸੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡਾ ਬਲ ਮਿਲਿਆ ਹੈ ਜਿਨ੍ਹਾਂ ਦਾ ਫਾਇਦਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਨਜ਼ਰ ਆਵੇਗਾ।
ਇਸ ਮੌਕੇ ਸਾਬਕਾ ਮੰਤਰੀ ਹੀਰਾ ਇੰਘ ਗਾਬੜੀਆ, ਬਿਕਰਮਜੀਤ ਸਿੰਘ ਖਾਲਸਾ, ਦਰਸ਼ਨ ਸਿੰਘ ਸ਼ਿਵਾਲਿਕ, ਅਕਾਲੀ ਜੱਥਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਪਰਉਪਕਾਰ ਸਿੰਘ ਘੁੰਮਨ, ਸੰਤਾਂ ਸਿੰਘ ਉਮੈਦਪੁਰੀ, ਹਰਪ੍ਰੀਤ ਸਿੰਘ, ਬਾਬਾ ਅਜੀਤ ਸਿੰਘ, ਯੂਥ ਪ੍ਰਧਾਨ ਅਕਾਸ਼ਦੀਪ ਸਿੰਘ ਭੱਠਲ, ਬੀਬੀ ਸੁਰਿੰਦਰ ਕੌਰ ਦਯਾਲ, ਸਰਪੰਚ ਕੰਵਲਜੀਤ ਸਿੰਘ ਦੁਆ, ਬਰਜਿੰਦਰ ਨਿੱਘ ਮੱਖਣ ਬਰਾੜ, ਪਰਲਾਧ ਸਿੰਘ ਢੱਲ, ਵਿਪਨ ਸੂਦ ਕਾਕਾ, ਗੁਰਮੀਤ ਸਿੰਘ ਕੁਲਾਰ, ਹਰਪ੍ਰੀਤ ਸਿੰਘ ਗੁਰਮ, ਜਗਬੀਰ ਸਿੰਘ ਸੋਖੀ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਮੋਹਿੰਦਰ ਗੋਇਲ, ਗੁਰਮੇਲ ਸਿੰਘ ਪ੍ਰਧਾਨ, ਹਰਜਿੰਦਰ ਸਿੰਘ ਲਾਲੀ, ਕੁਲਵਿੰਦਰ ਕਿੰਦਾ, ਚਰਨ ਸਿੰਘ ਆਲਮਗੀਰ, ਰਾਜਵਿੰਦਰ ਸਿੰਘ ਮਾਂਗਟ, ਰੋਬੀ ਗਰਚਾ, ਮਨਮੋਹਨ ਸਿੰਘ ਮਨੀ, ਹੈਰੀ ਗਰਚਾ, ਜੀਵਨ ਸੁਨੇਤ, ਰਿਕੀ ਸੁਨੇਤ, ਸਿਮਰਨ ਸੇਖੋਂ, ਰਣਜੀਤ ਸਿੰਘ ਲਲਤੋਂ, ਜਗਜਿੰਦਰ ਸਿੰਘ ਲਲਤੋਂ, ਦਵਿੰਦਰ ਸਿੰਘ ਗਿੱਲ, ਜਸਪ੍ਰੀਤ ਸਿੰਘ ਹੋਬੀ ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਸਮਾਨ ਹਾਜਰ ਸਨ।
(For more Punjabi news apart from Jagdish Singh Garcha returned to Akali Dal, stay tuned to Rozana Spokesman)