
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪਾਰਟੀ ਵਿਚ ਸਵਾਗਤ
ਜਲੰਧਰ: ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਨਗਰ ਨਿਗਮ ਦੇ ਸਫ਼ਾਈ ਮੁਲਾਜ਼ਮ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਅਤੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਉਮੀਦਵਾਰ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਦੇ ਕਈ ਸਮਰਥਕਾਂ ਨੇ ਵੀ ‘ਆਪ’ ਦਾ ਪੱਲਾ ਫੜਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਦਨ ਗਰੇਵਾਲ ਦਾ ਪਾਰਟੀ ਵਿਚ ਸਵਾਗਤ ਕੀਤਾ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼, ਇਕ ਕਾਬੂ
ਜ਼ਿਕਰਯੋਗ ਹੈ ਕਿ ਚੰਦਨ ਗਰੇਵਾਲ ਜਲੰਧਰ ਨਗਰ ਨਿਗਮ ਵਿਚ ਬਤੌਰ ਇੰਸਪੈਕਟਰ ਲੱਗੇ ਹੋਏ ਸਨ। ਪਰ ਇਸ ਦੇ ਨਾਲ-ਨਾਲ ਉਹ ਲਗਾਤਾਰ ਸਿਆਸਤ ਵਿਚ ਸਰਗਰਮ ਰਹੇ। ਉਹ ਬੀਤੇ ਵੇਲੇ ਜਿਥੇ ਜਲੰਧਰ ਨਿਗਮ ਸਫ਼ਾਈ ਯੂਨੀਅਨ ਅਤੇ ਫ਼ੈਡਰੇਸ਼ਨ ਦੇ ਪ੍ਰਧਾਨ ਰਹੇ, ਉਥੇ ਉਨ੍ਹਾਂ 2016 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਕੇ 2017 ਵਿਚ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜੀ।
ਇਹ ਵੀ ਪੜ੍ਹੋ: ਦੁਬਈ ਤੋਂ ਆਏ ਵਫ਼ਦ ਨੇ ਬਾਗਬਾਨੀ ਖੇਤਰ ਵਿੱਚ ਪੰਜਾਬ ਸਰਕਾਰ ਵਲੋਂ ਕੀਤੀਆਂ ਪਹਿਲਕਦਮੀਆਂ ਦੀ ਕੀਤੀ ਸ਼ਲਾਘਾ
ਐਨਾ ਹੀ ਨਹੀਂ ਚੰਦਨ ਗਰੇਵਾਲ ਨੇ 2022 ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਟਿਕਟ 'ਤੇ ਜਲੰਧਰ ਸੈਂਟਰਲ ਤੋਂ ਵਿਧਾਇਕੀ ਦੀ ਚੋਣ ਵੀ ਲੜ੍ਹੀ। ਅੱਜ ਪਾਰਟੀ ਵਿਚ ਸ਼ਾਮਲ ਹੁੰਦਿਆਂ ਚੰਦਨ ਗਰੇਵਾਲ ਨੇ ਕਿਹਾ ਕਿ ਉਹ ਪਹਿਲਾਂ ਵੀ ਆਮ ਆਦਮੀ ਪਾਰਟੀ ਨਾਲ ਨਾਲ ਜੁੜੇ ਰਹੇ ਹਨ ਅਤੇ ਅੱਜ ਉਨ੍ਹਾਂ ਦੀ ਘਰ ਵਾਪਸੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲਗਾਤਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਮੇਰਾ ਪਾਰਟੀ ਵਿਚ ਸ਼ਾਮਲ ਹੋਣ ਦਾ ਮਕਸਦ ਵੀ ਲੋਕ-ਸੇਵਾ ਹੀ ਹੈ।
ਇਹ ਵੀ ਪੜ੍ਹੋ: ਹੋਰ ਦੇਸ਼ਾਂ ਨੇ ਸੂਡਾਨ ਤੋਂ ਲੋਕਾਂ ਨੂੰ ਕੱਢਣ ਲਈ ਇਨਕਾਰ ਕਰ ਦਿੱਤਾ ਪਰ ਭਾਰਤ ਨੇ ਅਪਣੀ ਪੂਰੀ ਜਾਨ ਲਗਾ ਦਿਤੀ: PM ਮੋਦੀ
ਇਸ ਮੌਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡਾ ਇਕੋ-ਇਕ ਉਦੇਸ਼ ਪੰਜਾਬ ਨੂੰ ਰੰਗਲਾ ਬਣਾਉਣਾ ਹੈ। ਇਸੇ ਲਈ ਅਸੀਂ ਸਿਆਸਤ ਵਿਚ ਆਏ ਹਾਂ। ਉਨ੍ਹਾਂ ਕਿਹਾ ਕਿ ਸਾਡੇ ਇਸ ਮਿਸ਼ਨ ਨੂੰ ਸਾਕਾਰ ਕਰਨ ਲਈ ਜੋ ਵੀ ਪਾਰਟੀ ਨਾਲ ਜੁੜਕੇ ਪੰਜਾਬ ਦੀ ਸੇਵਾ ਕਰਨੀ ਚਾਹੁੰਦਾ ਹੈ, ਅਸੀਂ ਹਰ ਉਸ ਵਿਅਕਤੀ ਦਾ 'ਆਪ ਵਿਚ ਸਵਾਗਤ ਕਰਦੇ ਹਾਂ। ਮਾਨ ਨੇ ਦੁਹਰਾਇਆ ਕਿ ਜਲੰਧਰ ਲੋਕ-ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਹੀ ਲੋਕਾਂ ਦੀ ਪਸੰਦ ਹੈ, ਅਤੇ ਜਲਦ ਹੀ ਸ਼ੁਸ਼ੀਲ ਕੁਮਾਰ ਰਿੰਕੂ ਦੇ ਰੂਪ ਵਿਚ ਜਲੰਧਰ ਵਾਸੀਆਂ ਦੀ ਆਵਾਜ਼ ਸੰਸਦ ਵਿਚ ਸੁਣਾਈ ਦੇਵੇਗੀ।