ਖ਼ਬਰਾਂ |

ਤਾਜ਼ਾ |

Lok Sabha Election 2024: ਸ਼ਮਸ਼ੇਰ ਦੂਲੋ ਨੇ ਪੰਜਾਬ ਕਾਂਗਰਸ ਦੇ ਉਮੀਦਵਾਰਾਂ 'ਤੇ ਚੁੱਕੇ ਸਵਾਲ, ਕਾਂਗਰਸ ਹਾਈਕਮਾਨ ਨੂੰ ਲਿਖਿਆ ਪੱਤਰ
Published : May 5, 2024, 8:26 am IST
Updated : May 5, 2024, 8:26 am IST
SHARE ARTICLE
Shamsher Dullo raised questions on Punjab Congress candidates Lok Sabha Election 2024
Shamsher Dullo raised questions on Punjab Congress candidates Lok Sabha Election 2024

Lok Sabha Election 2024: ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਨਜ਼ਰਅੰਦਾਜ਼ ਕਰਕੇ ਦਲਬਦਲੂ ਨੂੰ ਦਿੱਤੀ ਟਿਕਟ

Shamsher Dullo raised questions on Punjab Congress candidates Lok Sabha Election 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ ਤੇ ਆਪਣਾ-ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਪਾਰਟੀ ਨੇ ਵੀ ਪੰਜਾਬ ਵਿਚ ਪ੍ਰਚਾਰ ਸ਼ੁਰੂ ਕਰ ਦਿਤਾ ਹੈ ਪਰ ਕਾਂਗਰਸ ਦੇ ਸੀਨੀਅਰ ਆਗੂ ਪਾਰਟੀ ਤੋਂ ਨਾਰਾਜ਼ ਨਜ਼ਰ ਆ ਰਹੇ ਹਨ। ਕਾਂਗਰਸ ਦੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸੀਨੀਅਰ ਆਗੂ ਸੋਨੀਆ ਗਾਂਧੀ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਪੰਜਾਬ ਦੇ ਉਮੀਦਵਾਰਾਂ 'ਤੇ ਸਵਾਲ ਚੁੱਕੇ ਹਨ।

ਇਹ ਵੀ ਪੜ੍ਹੋ: Terrorists Attack In Poonch : ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਵਾਹਨ 'ਤੇ ਹਮਲਾ, ਇਕ ਜਵਾਨ ਸ਼ਹੀਦ 

ਦੂਲੇ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਖ ਵੱਖ ਘੁਟਾਲਿਆਂ, ਮਾਫੀਆ, ਤਸਕਰੀ ਨਸ਼ਿਆਂ ਤੇ ਸ਼ਰਾਬ ਤਸਕਰੀ ਦੇ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ਨੂੰ ਟਿਕਟਾਂ ਦਿਤੀਆਂ ਸਨ ਜਿਸ ਕਾਰਨ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ: Political News: ਕਾਂਗਰਸ ਤੇ ਭਾਜਪਾ ਨੇ ਮੁਹੰਮਦ ਸਦੀਕ ਤੇ ਸੰਨੀ ਦਿਉਲ ਨੂੰ ਨਹੀਂ ਦਿੱਤਾ ਹੋਰ ਮੌਕਾ  

ਇਸੇ ਤਰ੍ਹਾਂ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਦਲਬਦਲੂ ਤੇ ਆਪਣੀ ਭਰੋਸੇਯੋਗਤਾ ਗਵਾ ਚੁੱਕੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ 13 ਵਿੱਚੋਂ 12 ਉਮੀਦਵਾਰ ਆਪਣੀ ਭਰੋਸੇਯੋਗਤਾ ਗਵਾ ਚੁੱਕੇ ਹਨ। ਇਸ ਤੋਂ ਇਲਾਵਾ 12 ਵਿੱਚੋਂ 5 ਕਾਂਗਰਸੀ ਹਨ, ਬਾਕੀ 7 ਬਾਹਰੀ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਨ੍ਹਾਂ ਬਾਹਰੀ ਉਮੀਦਵਾਰਾਂ ਨੂੰ ਟਿਕਟਾਂ ਦੇਣ ਲਈ ਪਾਰਟੀ ਦੇ ਕਈ ਸੀਨੀਅਰ ਤੇ ਟਕਸਾਲੀ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਵਿੱਚ ਲੰਬਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਅੱਜ ਹਾਸ਼ੀਏ 'ਤੇ ਪਹੁੰਚ ਗਈ ਹੈ ਜਿਸ ਨੂੰ ਬਚਾਉਣ ਲਈ ਪੁਰਾਣੇ ਤੇ ਵਫ਼ਾਦਾਰ ਆਗੂਆਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਵਿਧਾਨ ਸਭਾ ਚੋਣਾਂ 2022 ਦੇ ਚੋਣ ਨਤੀਜਿਆਂ 'ਤੇ ਵਿਚਾਰ ਕਰਨਾ ਚਾਹੀਦਾ ਹੈ। ਇਸ ਪੱਤਰ ਦੀ ਕਾਪੀ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ ਨੂੰ ਵੀ ਭੇਜੀ ਗਈ ਹੈ।

(For more Punjabi news apart from TShamsher Dullo raised questions on Punjab Congress candidates Lok Sabha Election 2024 , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement