Ludhiana By-Elections : ਕੀ ਲੁਧਿਆਣਾ ਜ਼ਿਮਨੀ ਚੋਣਾਂ ’ਤੇ ਪਵੇਗਾ ਆਪ੍ਰੇਸ਼ਨ ਸਿੰਦੂਰ ਦਾ ਪ੍ਰਭਾਵ?
Published : Jun 5, 2025, 1:46 pm IST
Updated : Jun 5, 2025, 1:46 pm IST
SHARE ARTICLE
Will Operation Sindoor affect the Ludhiana by-elections? Latest News in Punjabi
Will Operation Sindoor affect the Ludhiana by-elections? Latest News in Punjabi

Ludhiana By-Elections : ਪਾਰਟੀਆਂ ਅਪਣੇ-ਅਪਣੇ ਪੱਧਰ ’ਤੇ ਕਰ ਰਹੀਆਂ ਚੋਣਾਂ ’ਚ ਲਾਹਾ ਲੈਣ ਦੀ ਰਾਜਨੀਤੀ

Will Operation Sindoor affect the Ludhiana by-elections? Latest News in Punjabi : ‘ਅਪ੍ਰੇਸ਼ਨ ਸਿੰਦੂਰ’ ਜਿਸ ਵਿਚ ਭਾਰਤੀ ਫ਼ੌਜ ਨੇ ਪਾਕਿਸਤਾਨ ਵਲੋਂ ਪਹਿਲਗਾਮ ’ਚ ਕੀਤੇ ਅਤਿਵਾਦੀ ਹਮਲੇ ਦਾ ਕਰਾਰਾ ਜਵਾਬ ਦਿਤਾ। ਜਿਸ ਤੋਂ ਬਾਅਦ ਪਾਕਿਸਤਾਨ ਹੀ ਨਹੀਂ ਭਾਰਤ ਦੀ ਰਾਜਨੀਤੀ ’ਚ ਵੀ ਖੱਲਬਲੀ ਮੱਚੀ ਹੋਈ ਹੈ। ਆਏ ਦਿਨ ਨੇਤਾਵਾਂ ਵਲੋਂ ‘ਅਪ੍ਰੇਸ਼ਨ ਸਿੰਦੂਰ’ ਦੇ ਨਾਮ ’ਤੇ ਮਿਲੀ ਜੁਲੀ ਰਾਜਨੀਤੀ ਕੀਤੀ ਜਾ ਰਹੀ ਹੈ।

ਹੁਣ ਲੱਗਭਗ ਇਕ ਮਹੀਨੇ ਤੋਂ ਬਾਅਦ ਵੀ ਪੰਜਾਬ ’ਚ ਇਹ ਸਿਆਸੀ ਮਾਹੌਲ ਠੰਢਾ ਹੋਣ ਦਾ ਨਾਮ ਨਹੀਂ ਲੈ ਰਿਹਾ। ਇਹ ਇਸ ਕਰ ਕੇ ਵੀ ਕਿਉਂਕਿ ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ 19 ਜੂਨ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਲੋਂ ਤਿਆਰੀਆਂ ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ। ਜਿਸ ਕਾਰਨ ‘ਰੋਜ਼ਾਨਾ ਸਪੋਕਮੈਨ’ ਅਪਣੇ ਪਾਠਕਾਂ ਲਈ ਇਕ ਸਵਾਲ ਲੈ ਕੇ ਆਇਆ ਹੈ ਕਿ 

ਕੀ ਲੁਧਿਆਣਾ ਜ਼ਿਮਨੀ ਚੋਣਾਂ ’ਤੇ ਪਵੇਗਾ ਆਪ੍ਰੇਸ਼ਨ ਸਿੰਦੂਰ ਦਾ ਪ੍ਰਭਾਵ?
ਜਿਸ ’ਤੇ ਤੁਸੀਂ ਅਪਣੀ ਪ੍ਰਤੀਕਿਰਿਆ ਪ੍ਰਗਟ ਕਰ ਸਕਦੇ ਹੋ।

ਜ਼ਿਕਰਯੋਗ ਹੈ ਕਿ ਜ਼ਿਮਨੀ ਚੋਣਾਂ ਦੇ ਤਹਿਤ ਪੰਜਾਬ ’ਚ ਭਾਜਪਾ ਵਲੋਂ ‘ਅਪ੍ਰੇਸ਼ਨ ਸਿੰਦੂਰ’ ਦਾ ਸਿਹਰਾ ਲੈਣ ਕਾਰਨ ਆਮ ਆਦਮੀ ਪਾਰਟੀ ਵਲੋਂ ਭਾਜਪਾ ’ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਜਿਸ ਦਾ ਜਵਾਬ ਭਾਜਪਾ ਨੇਤਾਵਾਂ ਵਲੋਂ ਦਿਤਾ ਜਾ ਰਿਹਾ ਹੈ ਤੇ ਉਥੇ ਹੀ ਕਾਂਗਰਸ ਵਲੋਂ ਭਾਜਪਾ ਤੇ ਆਮ ਆਦਮੀ ਪਾਰਟੀ ਦੋਵਾਂ ’ਤੇ ਸਿਆਸੀ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ 'ਤੇ 'ਆਪ੍ਰੇਸ਼ਨ ਸਿੰਦੂਰ' ਦਾ ਅਪਮਾਨ ਕਰਨ ਅਤੇ ਅਤਿਵਾਦੀ ਪੀੜਤਾਂ ਦੀਆਂ ਵਿਧਵਾਵਾਂ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਸੀ। ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਫ਼ੌਜ ਤੋਂ ਸਬੂਤ ਮੰਗਣਾ ਸਾਡੇ ਦੁਸ਼ਮਣਾਂ ਨੂੰ ਉਤਸ਼ਾਹਤ ਕਰਨ ਵਰਗਾ ਹੈ।

ਜਿਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਹਾਸੋਹੀਣੀ ਗੱਲ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਪ੍ਰੇਸ਼ਨ ਸਿੰਦੂਰ ਸਬੰਧੀ ਅਪਣੇ ਬਿਆਨ 'ਤੇ ਟਿੱਪਣੀ ਕਰ ਕੇ  ਪਾਕਿਸਤਾਨ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਬਿੱਟੂ ਨੇ ਅਜਿਹੇ ਤਰਕਹੀਣ ਬਿਆਨ ਦਿਤੇ ਹਨ ਤੇ ਦਿੱਲੀ ਵਿਚ ਉਨ੍ਹਾਂ ਦੇ ਆਕਾ ਵੀ ਬੇਬੁਨਿਆਦ ਬਿਆਨ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਭੁੱਲ ਗਏ ਹਨ ਕਿ ਉਨ੍ਹਾਂ ਦੀ ਆਪਣੀ ਪਾਰਟੀ ਹਰ ਘਰ ਵਿੱਚ ਸਿੰਦੂਰ ਭੇਜਣ ਦੇ ਆਪਣੇ ਫ਼ੈਸਲੇ ਤੋਂ ਪਿੱਛੇ ਹਟ ਗਈ ਹੈ।

ਜਿਸ ਤੋਂ ਬਾਅਦ ਕਾਂਗਰਸ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਤੇ ਭਾਜਪਾ ਦੋਵਾਂ ਨੂੰ ਆੜੇ ਹੱਥੀਂ ਲਿਆ। ਜਿਸ ਵਿਚ ਉਨ੍ਹਾਂ ਭਾਜਪਾ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ‘Operation Sindoor’ ‘Operation Lotus’ ਨਹੀਂ ਹੈ। ਵੜਿੰਗ ਨੇ ਕਿਹਾ ਭਾਜਪਾ ਆਗੂ ਇਸ ਤਰ੍ਹਾਂ ਵਿਵਹਾਰ ਕਰ ਰਹੇ ਹਨ ਜਿਵੇਂ ਉਹ ਖ਼ੁਦ ਸਰਹੱਦ ’ਤੇ ਲੜੇ ਹੋਣ। ਉਨ੍ਹਾਂ ਕਿਹਾ ਕਿ ‘ਆਪ’ ਤੇ ਭਾਜਪਾ ਦੋਵੇਂ ‘ਆਪ੍ਰੇਸ਼ਨ ਸਿੰਧੂਰ’ ਦੇ ਨਾਮ ’ਤੇ ਛੋਟੀ ਰਾਜਨੀਤੀ ਕਰ ਰਹੇ ਹਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement