‘ਲੰਮੀਆਂ ਗੱਲਾਂ ਤੇ ਸੰਖੇਪ ਕੰਮ’ ਕੈਪਟਨ ਵਲੋਂ ਬਜਟ ’ਤੇ ਟਿਪਣੀ
Published : Jul 5, 2019, 8:15 pm IST
Updated : Jul 5, 2019, 8:15 pm IST
SHARE ARTICLE
Captain Amarinder Singh
Captain Amarinder Singh

ਕੈਪਟਨ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਫੰਡਾਂ ਦੀ ਕੋਈ ਵੀ ਵਿਵਸਥਾ ਕਰਨ ’ਚ ਅਸਫਲ ਰਹਿਣ ’ਤੇ ਨਿਰਾਸ਼ਾ ਪ੍ਰਗਟਾਈ

ਚੰਡੀਗੜ੍ਹ: ਕੇਂਦਰੀ ਬਜਟ 2019-20 ਨੂੰ ਪੂਰੀ ਤਰਾਂ ਦਿਸ਼ਾਹੀਣ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਿਚ ਸਮਾਜ ਦੇ ਕਿਸੇ ਵੀ ਵਰਗ ਨੂੰ ਕੁਝ ਵੀ ਨਹੀਂ ਦਿਤਾ ਗਿਆ ਅਤੇ ਇਥੋਂ ਤੱਕ ਕਿ ਰੱਖਿਆ ਵਰਗੇ ਅਹਿਮ ਖੇਤਰ ਨੂੰ ਵੀ ਅਣਗੌਲ ਦਿਤਾ ਗਿਆ ਹੈ। ਉਨਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਇਤਿਹਾਸਕ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸਮਾਗਮਾਂ ਲਈ ਵੀ ਫੰਡਾਂ ਦੀ ਕੋਈ ਵੀ ਵਿਵਸਥਾ ਨਹੀਂ ਕੀਤੀ ਗਈ ਹੈ। 

ਕੇਂਦਰੀ ਬਜਟ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਲੰਮੀਆਂ ਗੱਲਾਂ ਤੇ ਸੰਖੇਪ ਕੰਮਾਂ ਵਾਲਾ ਬਜਟ ਗਰਦਾਨਿਆ। ਉਨਾਂ ਕਿਹਾ ਕਿ ਇਸ ਵਿਚ ਰਾਸ਼ਟਰੀ ਹਿੱਤਾਂ ਨੂੰ ਪੂਰੀ ਤਰਾਂ ਅਣਗੌਲਿਆ ਗਿਆ ਹੈ। ਕੇਂਦਰੀ ਮੰਤਰੀ ਨੇ ਅਪਣੀਆਂ ਪ੍ਰਾਪਤੀਆਂ ਨੂੰ ਭੂਤਕਾਲੀ ਫਿਕਰਿਆਂ ਅਤੇ ਵਾਅਦਿਆਂ ਨੂੰ ਭਵਿੱਖੀ ਫਿਕਰਿਆਂ ਵਿਚ ਪੇਸ਼ ਕੀਤਾ ਪਰ ਉਸ ਨੇ ਇਸ ਗੱਲ ਦਾ ਕੋਈ ਵੀ ਸੰਕੇਤ ਨਹੀਂ ਦਿਤਾ ਕਿ ਸਰਕਾਰ ਵਰਤਮਾਨ ਸਮੇਂ ਲੋਕਾਂ ਨੂੰ ਕੀ ਦੇਣ ਦੀ ਇੱਛਾ ਰੱਖਦੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਬਜਟ ਵਿਚ ਜ਼ਿਕਰ ਕੀਤੀਆਂ ਪਿਛਲੀਆਂ ਪ੍ਰਾਪਤੀਆਂ ਪਿਛਲੀ ਕਾਂਗਰਸ ਸਰਕਾਰਾਂ ਵਲੋਂ ਕੀਤੇ ਗਏ ਕਾਰਜਾਂ ਦਾ ਪ੍ਰਮਾਣ ਹਨ ਜਿਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਉਸ ਵਲੋਂ ਰਾਸ਼ਟਰੀ ਪ੍ਰਗਤੀ ਵਿਚ ਦਿਤੇ ਗਏ ਕਿਸੇ ਵੀ ਅਸਰਦਾਇਕ ਯੋਗਦਾਨ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਾਧੇ ਤੇ ਵਿਕਾਸ ਲਈ ਕੋਈ ਵੀ ਰੂਪ ਰੇਖਾ ਬਜਟ ਵਿਚ ਨਹੀਂ ਪੇਸ਼ ਕੀਤੀ ਗਈ। 

ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਤੱਥਾਂ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਲੋਕ ਸਭਾ ਚੋਣਾਂ ਵਿਚ ਰਾਸ਼ਟਰਵਾਦ ਦੇ ਝੰਡੇ ਨੂੰ ਬੁਰੀ ਤਰਾਂ ਉਭਾਰਨ ਵਾਲੀ ਐਨ.ਡੀ.ਏ. ਸਰਕਾਰ ਨੇ ਬਜਟ ਵਿਚ ਰੱਖਿਆ ਖੇਤਰ ਵਿਚ ਕੇਵਲ 6.5 ਫ਼ੀਸਦੀ ਦਾ ਵਾਧਾ ਕਰਨ ਦਾ ਐਲਾਨ ਕਰਕੇ ਇਸ ਖੇਤਰ ਨੂੰ ਪੂਰੀ ਤਰਾਂ ਅਣਗੌਲ ਦਿਤਾ ਹੈ। ਉਨਾਂ ਕਿਹਾ ਕਿ ਇਸ ਨਾਲ ਕੇਵਲ ਨੋਟ ਪਸਾਰੇ ਦੀ ਲਾਗਤ ਨਾਲ ਹੀ ਨਿਪਟਿਆ ਜਾ ਸਕੇਗਾ ਜਦਕਿ ਪੂੰਜੀ ਖਰਚੇ ਲਈ ਕੁਝ ਵੀ ਨਹੀਂ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਦੁਖ ਦੀ ਗੱਲ ਹੈ ਕਿ ਪਹਿਲੀ ਵਾਰੀ ਦੇਸ਼ ਦੀ ਵਿੱਤ ਮੰਤਰੀ ਨੇ ਅਪਣੇ ਬਜਟ ਭਾਸ਼ਣ ਨੂੰ ਵਿੱਤੀ ਘਾਟੇ ਅਤੇ ਰੱਖਿਆ ਵਰਗੇ ਮਹੱਤਵਪੂਰਣ ਖੇਤਰਾਂ ਦਾ ਜ਼ਿਕਰ ਕਰਨ ਤੋਂ ਬਿਨਾਂ ਸਮੇਟਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਲਈ ਰਿਆਇਤਾਂ ਜਾਂ ਕਿਸੇ ਹੋਏ ਅਸਰਦਾਇਕ ਦਖਲ ਦੇਣ ਦਾ ਐਲਾਨ ਕਰਨ ’ਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਕਿਉਂਕਿ ਖੇਤੀਬਾੜੀ ਸੈਕਟਰ ਪੂਰੀ ਤਰਾਂ ਢਹਿ-ਢੇਰੀ ਹੋ ਗਿਆ ਹੈ ਅਤੇ ਕਿਸਾਨ ਆਤਮਹੱਤਿਆਵਾਂ ਕਰ ਰਹੇ ਹਨ।

ਉਨਾਂ ਨੇ ਕਿਸਾਨਾਂ ਵੱਲੋਂ ਪੂਰੀ ਤਰਾਂ ਅੱਖਾਂ ਬੰਦ ਕਰ ਲੈਣ ਲਈ ਐਨ.ਡੀ.ਏ ਸਰਕਾਰ ਦੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ‘ ਜੀਰੋ ਬਜਟ ਖੇਤੀ’ ਦਾ ਪ੍ਰਸਤਾਵ ਇਕ ਢੋਂਗ ਹੀ ਹੈ ਜਦਕਿ ਕਿਸਾਨਾਂ ਦੀ ਸਮੱਸਿਆਵਾਂ ਦੇ ਹੱਲ ਲਈ ਇਸ ਵਿੱਚ ਕੁਝ ਵੀ ਨਹੀਂ ਹੈ। ਕਿਸਾਨ ਕਰਜ਼ਾ ਮੁਆਫੀ ਸਕੀਮ ਦੇ ਸਬੰਧ ਵਿੱਚ ਇਕ ਵਾਰ ਫਿਰ ਪੂਰੀ ਤਰਾਂ ਅਸਫਲ ਰਹਿਣ ਦੇ ਕਾਰਣ ਉਨਾਂ ਨੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਸਰਕਾਰ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਲਈ ਵੀ ਕੋਈ ਵਾਅਦਾ ਨਹੀਂ ਕੀਤਾ ਗਿਆ। 

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਟਰੌਲ ’ਤੇ ਵੈਟ ਵਿੱਚ ਕਟੌਤੀ ਕਰਨ ਲਈ ਸੂਬਿਆਂ ਨੂੰ ਆਖੇ ਜਾਣ ਤੋਂ ਬਾਅਦ ਪੰਜਾਬ ਨੇ ਵੀ ਅਜਿਹਾ ਕਰ ਦਿੱਤਾ ਸੀ ਪਰ ਕੇਂਦਰ ਸਰਕਾਰ ਨੇ ਉਸੇ ਪੈਟਰੋਲ ’ਤੇ ਸੈਸ ਲਗਾ ਦਿੱਤਾ ਹੈ ਅਤੇ ਇਹ ਉਸ ਸਮੇਂ ਲਾਇਆ ਗਿਆ ਹੈ ਜਦੋ ਅਮਰੀਕਾ ਅਤੇ ਇਰਾਨ ਵਿੱਚ ਤਨਾਅ ਪੈਦਾ ਹੋਇਆ ਹੈ ਅਤੇ ਸੰਸਾਰ ਪੱਧਰ ’ਤੇ ਪੈਟਰੋਲ ਦੇ ਸੰਕਟ ਪੈਦਾ ਹੋਣ ਦੀ ਸੰਭਾਵਨਾ ਹੈ। 

ਕੇਂਦਰ ਸਰਕਾਰ ਵੱਲੋਂ ਸੈਸ ਅਤੇ ਸਰਚਾਰਜ ਦੇ ਰੂਪ ਵਿੱਚ ਬਹੁਤ ਸਾਰੇ ਨਵੇਂ ਚਾਰਜਿਜ ਲਾਉਣ ਦਾ ਫੈਸਲਾ ਕੀਤਾ ਗਿਆ ਹੈ ਨਾ ਕਿ ਟੈਕਸ ਲਾਉਣ ਦਾ ਜੋਕਿ ਸਪਸ਼ਟ ਤੌਰ ’ਤੇ ਭਾਰਤੀ ਸੰਘੀ ਢਾਂਚੇ ’ਤੇ ਹਮਲਾ ਹੋਣ ਦੇ ਨਾਲ-ਨਾਲ ਕੇਂਦਰ-ਸੂਬਾ ਸਬੰਧਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਉਨਾਂ ਕਿਹਾ ਕਿ ਨਵੇਂ ਟੈਕਸਾਂ ਦਾ ਐਲਾਨ ਕਰਨ ਦੀ ਥਾਂ ਸੈਸ/ਸਰਚਾਰਜ ਲਾ ਕੇ ਕੇਂਦਰ ਨੇ ਸੂਬਿਆਂ ਨੂੰ ਮਾਲੀਏ ਦੇ 42 ਫੀਸਦੀ ਹਿੱਸੇ ਤੋਂ ਵਾਂਝੇ ਕਰ ਦਿੱਤਾ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰੋਜ਼ਗਾਰ ਪੈਦਾ ਕਰਨ ਦੇ ਸਬੰਧ ਵਿਚ ਸਰਕਾਰ ਵਲੋਂ ਬਜਟ ਵਿਚ ਕੋਈ ਵੀ ਸੁਝਾਅ ਨਹੀਂ ਪੇਸ਼ ਕੀਤਾ ਗਿਆ। ਉਨਾਂ ਕਿਹਾ ਕਿ ਜੀ.ਡੀ.ਪੀ ਦੇ ਅੰਕੜਿਆਂ ਨਾਲ ਸਪੱਸ਼ਟ ਤੌਰ ’ਤੇ ਛੇੜ ਛਾੜ ਕੀਤੀ ਗਈ ਹੈ ਅਤੇ ਇਸ ਨੂੰ ਜਾਅਲੀ ਰੂਪ ਵਿਚ ਵਾਧੇ ਵਜੋਂ ਪੇਸ਼ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਬਜਟ ਦਸਤਾਵੇਜ਼ ਤੋਂ ਇਹ ਪਤਾ ਲੱਗਦਾ ਹੈ ਕਿ ਭਾਰਤੀ ਆਰਥਿਕਤਾ ਕਿੰਨੇ ਦਬਾਅ ਹੇਠ ਹੈ। ਉਨਾਂ ਨੇ ਹਾਂ ਪੱਖੀ ਵਾਤਾਵਰਣ ਪੈਦਾ ਕਰਕੇ ਵਿੱਤੀ ਉਤੇਜਕਤਾ ਲਈ ਸਖ਼ਤ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿਚ ਅੱਗੇ ਹੋਰ ਮੰਦਵਾੜਾ ਹੋਣ ਦੀ ਚਿਤਾਵਨੀ ਦਿਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement