ਜੈ ਇੰਦਰ ਕੌਰ ਨੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਕੀਤੀ ਮੁਲਾਕਾਤ 

By : KOMALJEET

Published : Jul 5, 2023, 6:16 pm IST
Updated : Jul 5, 2023, 6:16 pm IST
SHARE ARTICLE
Jai Inder Kaur meets BJP National Vice President Saudan Singh
Jai Inder Kaur meets BJP National Vice President Saudan Singh

ਪੰਜਾਬ ਦੇ ਮੌਜੂਦਾ ਹਾਲਾਤ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਕੀਤੀ ਚਰਚਾ 

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਚੰਡੀਗੜ੍ਹ ਵਿਖੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਜੈ ਇੰਦਰ ਕੌਰ ਨੇ ਦਸਿਆ ਕਿ ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਚਰਚਾ ਕੀਤੀ ਅਤੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਲਈ ਸੂਬੇ 'ਚ ਪਾਰਟੀ ਦੀਆਂ ਤਿਆਰੀਆਂ 'ਤੇ ਵੀ ਚਰਚਾ ਕੀਤੀ।

ਇਥੇ ਜਾਰੀ ਇਕ ਬਿਆਨ ਵਿਚ ਜੈ ਇੰਦਰ ਕੌਰ ਨੇ ਕਿਹਾ, “ਅੱਜ ਮੈਂ ਸਾਡੇ ਭਾਜਪਾ ਦੇ ਮਾਨਯੋਗ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਮੌਜੂਦਾ ਹਾਲਾਤਾਂ ਤੋਂ ਜਾਣੂ ਕਰਵਾਇਆ। ਸੂਬੇ ਵਿਚ ਪੂਰੀ ਤਰ੍ਹਾਂ ਨਾਲ ਕਾਨੂੰਨ ਵਿਵਸਥਾ ਬੇਹਾਲ ਹੋ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਗੜਦੇ ਹਾਲਾਤ ਨੂੰ ਕਾਬੂ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।ਪੰਜਾਬ ਦੇ ਲੋਕ ਹੁਣ ਭਗਵੰਤ ਮਾਨ ਦੇ ਝੂਠ ਅਤੇ ਫਰੇਬ ਤੋਂ ਤੰਗ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ।"

ਇਹ ਵੀ ਪੜ੍ਹੋ: ਦਖਣੀ-ਪਛਮੀ ਚੀਨ ’ਚ ਮੀਂਹ ਦਾ ਕਹਿਰ, ਹੜ੍ਹ ਆਉਣ ਕਾਰਨ 15 ਦੀ ਮੌਤ

ਉਨ੍ਹਾਂ ਅੱਗੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਸੁਨੀਲ ਜਾਖੜ ਜੀ ਦੀ ਨਵੀਂ ਸੂਬਾਈ ਲੀਡਰਸ਼ਿਪ ਹੇਠ, ਪੰਜਾਬ ਭਾਜਪਾ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਤਿਆਰ ਹੈ ਅਤੇ ਅਸੀਂ ਯਕੀਨੀ ਤੌਰ 'ਤੇ ਰਾਜ ਤੋਂ ਵੱਧ ਤੋਂ ਵੱਧ ਭਾਜਪਾ ਸੰਸਦ ਮੈਂਬਰਾਂ ਨੂੰ ਭੇਜ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਵਾਰ ਫਿਰ ਤੋਂ ਜੇਤੂ ਬਣਾਵਾਂਗੇ।" ਜੈ ਇੰਦਰ ਕੌਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਸੌਦਾਮ ਸਿੰਘ ਨੂੰ ਭਾਜਪਾ ਵਰਕਰਾਂ ਵਿਰੁਧ ਪੰਜਾਬ ਵਿਚ ਸਿਆਸੀ ਤੌਰ 'ਤੇ ਪ੍ਰੇਰਿਤ ਕਾਰਵਾਈਆਂ ਅਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਤੋਂ ਵੀ ਜਾਣੂ ਕਰਵਾਇਆ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement