ਪੰਜਾਬੀਆਂ ਦੀ UCC ਵਿਰੋਧੀ ਭਾਵਨਾ ਦੇਖ ਕੇ ਮੁੱਖ ਮੰਤਰੀ ਮਾਨ ਨੇ ਲਿਆ ਯੂ-ਟਰਨ: ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ
Published : Jul 5, 2023, 6:38 pm IST
Updated : Jul 5, 2023, 6:38 pm IST
SHARE ARTICLE
Raja Warring and Partap Singh Bajwa
Raja Warring and Partap Singh Bajwa

ਪੁਛਿਆ, ਹੁਣ ਪੰਜਾਬੀ ਕਿਸ ’ਤੇ ਯਕੀਨ ਕਰਨ?

 

ਚੰਡੀਗੜ੍ਹ:  ਯੂਨੀਫਾਰਮ ਸਿਵਲ ਕੋਡ (ਯੂ.ਸੀ.ਸੀ.) ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁਧਵਾਰ ਨੂੰ ਮੁੱਖ ਮੰਤਰੀ ਤੋਂ ਸਪਸ਼ਟੀਕਰਨ ਮੰਗਿਆ ਕਿ ਜਦੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਨੇ ਯੂ.ਸੀ.ਸੀ. 'ਤੇ ਭਾਜਪਾ ਨੂੰ ਸਿਧਾਂਤਕ ਸਮਰਥਨ ਦਿਤਾ ਸੀ ਕੀ ਉਦੋਂ 'ਆਪ' ਪੰਜਾਬ ਦੀ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਅਬੋਹਰ : ਦੋਸਤਾਂ ਨਾਲ ਨਸ਼ੇ ਦਾ ਟੀਕਾ ਲਗਾਉਣ ਮਗਰੋਂ ਨੌਜੁਆਨ ਦੀ ਮੌਤ, ਡਰ ਕੇ ਲਾਸ਼ ਨੂੰ ਝਾੜੀਆਂ ’ਚ ਸੁੱਟ ਕੇ ਫਰਾਰ ਹੋਏ ਦੋਸਤ 

ਬਾਜਵਾ ਨੇ ਸਵਾਲ ਕੀਤਾ, "ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਪੰਜਾਬੀਆਂ ਨੂੰ ਕਿਸ 'ਤੇ ਵਿਸ਼ਵਾਸ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਅਤੇ "ਸੁਪਰ ਸੀ ਐਮ" ਦੇ ਯੂ.ਸੀ.ਸੀ ਬਾਰੇ ਵੱਖੋ ਵੱਖਰੇ ਵਿਚਾਰ ਹਨ। ਇੰਝ ਜਾਪਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀਆਂ ਯੂ.ਸੀ.ਸੀ. ਵਿਰੋਧੀ ਭਾਵਨਾਵਾਂ ਨੂੰ ਦੇਖਦਿਆਂ ਇਹ ਯੂ-ਟਰਨ ਲਿਆ ਹੈ”। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਹੀ ਦੱਸ ਦਿਤਾ ਸੀ ਕਿ ਯੂ.ਸੀ.ਸੀ. ਨੂੰ ਲਾਗੂ ਕਰਨ ਦੀ ਤਿਆਰੀ ਨਾਲ ਦੇਸ਼ ਦੇ ਸਦਭਾਵਨਾਪੂਰਨ ਅਤੇ ਸ਼ਾਂਤ ਤਾਣੇ-ਬਾਣੇ ਨੂੰ ਭਾਰੀ ਨੁਕਸਾਨ ਪਹੁੰਚੇਗਾ। ਇਸ ਦੇ ਨਾਲ ਹੀ ਘੱਟ ਗਿਣਤੀਆਂ, ਕਬੀਲਿਆਂ ਅਤੇ ਬਹੁਗਿਣਤੀ ਭਾਈਚਾਰੇ ਦੇ ਕੁੱਝ ਹਿੱਸੇ ਨੂੰ ਨੁਕਸਾਨ ਪਹੁੰਚੇਗਾ।

ਇਹ ਵੀ ਪੜ੍ਹੋ: ਜੈ ਇੰਦਰ ਕੌਰ ਨੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਕੀਤੀ ਮੁਲਾਕਾਤ 

ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ, “ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਯੂ.ਸੀ.ਸੀ. ਬਾਰੇ 'ਆਪ' ਦੇ ਸਟੈਂਡ ਤੋਂ ਵੱਖ ਹੋ ਗਏ ਹਨ। ਇਸ ਉਦਾਹਰਨ ਤੋਂ ਪਤਾ ਲੱਗਦਾ ਹੈ ਕਿ 'ਆਪ' ਦੀ ਪੰਜਾਬ ਇਕਾਈ ਨੂੰ ਉਦੋਂ ਧਿਆਨ ਵਿਚ ਨਹੀਂ ਰੱਖਿਆ ਗਿਆ ਜਦੋਂ 'ਆਪ' ਦੀ ਚੋਟੀ ਦੀ ਲੀਡਰਸ਼ਿਪ ਨੇ ਯੂ.ਸੀ.ਸੀ. ਬਾਰੇ ਆਪਣੀ ਰਣਨੀਤੀ ਤਿਆਰ ਕੀਤੀ ਅਤੇ ਫਿਰ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ 'ਆਪ' ਨੂੰ ਸਿਧਾਂਤਕ ਸਮਰਥਨ ਦੇਣ ਦਾ ਐਲਾਨ ਕੀਤਾ”।

ਇਹ ਵੀ ਪੜ੍ਹੋ: ਕਬੱਡੀ ਖਿਡਾਰੀ ਅਵਤਾਰ ਸਿੰਘ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਸਾਬਕਾ ਫ਼ੌਜੀ ਦੀ ਲਾਸ਼ 

ਉਨ੍ਹਾਂ ਨੇ ਅੱਗੇ ਕਿਹਾ "ਇਸ ਤੋਂ ਇਹ ਵੀ ਪਤਾ ਲੱਗਦਾ ਹੈ ਕਿ 'ਆਪ' ਦੀ ਚੋਟੀ ਦੀ ਲੀਡਰਸ਼ਿਪ ਨੂੰ ਪੰਜਾਬ ਪ੍ਰਤੀ ਜ਼ੀਰੋ ਸਤਿਕਾਰ ਹੈ, ਜੋ ਕਿ ਸਿੱਖ ਬਹੁਗਿਣਤੀ ਵਾਲਾ ਸੂਬਾ ਹੈ, ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਨੂੰ ਵੱਡਾ ਫ਼ਤਵਾ ਦਿਤਾ ਸੀ। ਇਸ ਤੋਂ ਇਹ ਵੀ ਪਤਾ ਲੱਗਦਾ ਹੈ ਕਿ 'ਆਪ' ਵਿਚ ਅੰਦਰੂਨੀ ਜ਼ਮਹੂਰੀਅਤ ਨਹੀਂ ਸੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਾਇਦ ਅਪਣੇ ਬਹੁਤ ਨੇੜਲੇ ਸਾਥੀਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਤਾਨਾਸ਼ਾਹੀ ਨਾਲ ਵੱਡੇ ਫ਼ੈਸਲੇ ਲੈਂਦੇ ਹਨ। 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਦਿੱਲੀ ਵਿਚ ਬੈਠੀ ਇਸ ਦੀ ਚੋਟੀ ਦੀ ਲੀਡਰਸ਼ਿਪ ਰਿਮੋਟ-ਕੰਟਰੋਲ ਰਾਹੀਂ ਚਲਾ ਰਹੀ ਹੈ”।

ਇਹ ਵੀ ਪੜ੍ਹੋ: ਦਖਣੀ-ਪਛਮੀ ਚੀਨ ’ਚ ਮੀਂਹ ਦਾ ਕਹਿਰ, ਹੜ੍ਹ ਆਉਣ ਕਾਰਨ 15 ਦੀ ਮੌਤ

ਇਕ ਬਿਆਨ ਵਿਚ, ਬਾਜਵਾ ਨੇ ਦੁਹਰਾਇਆ ਕਿ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਨਵੀਨੀਕਰਨ ਵਿਚ ਕਥਿਤ "ਪ੍ਰਸ਼ਾਸਨਕ ਅਤੇ ਵਿੱਤੀ" ਬੇਨਿਯਮੀਆਂ ਦਾ ਵਿਸ਼ੇਸ਼ ਆਡਿਟ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਵੀ ਜਾਰੀ ਸੀ। ਅਜਿਹਾ ਲੱਗਦਾ ਹੈ ਕਿ ਯੂ.ਸੀ.ਸੀ. 'ਤੇ ਭਾਜਪਾ ਨੂੰ ਸਮਰਥਨ ਦੇ ਕੇ 'ਆਪ' ਦਾ ਇਰਾਦਾ ਕੇਜਰੀਵਾਲ ਨੂੰ ਬਚਾਉਣਾ ਸੀ।

ਇਹ ਵੀ ਪੜ੍ਹੋ: ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ 17 ਫ਼ੀ ਸਦੀ ਵਾਧਾ: ਜਿੰਪਾ 

ਕਾਦੀਆਂ ਤੋਂ ਵਿਧਾਇਕ ਨੇ ਕਿਹਾ ਕਿ ਇਹ ਸੱਚ ਹੈ ਕਿ ਹਿੰਦੂਆਂ, ਸਿੱਖਾਂ, ਮੁਸਲਮਾਨ ਅਤੇ ਈਸਾਈ ਭਾਈਚਾਰੇ ਦੇ ਵਿਆਹਾਂ, ਜਨਮਾਂ ਅਤੇ ਮੌਤਾਂ 'ਤੇ ਕੀਤੇ ਜਾਣ ਵਾਲੇ ਰੀਤੀ-ਰਿਵਾਜਾਂ ਵਿਚ ਫ਼ਰਕ ਹੈ। ਇਸੇ ਤਰਾਂ, ਕੁੱਝ ਵੱਖ-ਵੱਖ ਜਾਤਾਂ ਅਤੇ ਕਬੀਲੇ ਵੱਖ-ਵੱਖ ਰਸਮਾਂ ਅਤੇ ਰੀਤੀ ਰਿਵਾਜ਼ਾਂ ਦਾ ਅਭਿਆਸ ਕਰਦੇ ਹਨ। 2024 ਦੀਆਂ ਆਮ ਚੋਣਾਂ ਤੋਂ ਪਹਿਲਾਂ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਗਿਣਤੀ ਭਾਈਚਾਰੇ ਦੀਆਂ ਵੋਟਾਂ ਨੂੰ ਮਜ਼ਬੂਤ ਕਰਨ ਲਈ ਫ਼ਿਰਕੂ ਸਿਆਸਤ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

31 Oct 2024 8:24 AM

ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ

31 Oct 2024 8:18 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

30 Oct 2024 9:36 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:19 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:17 AM
Advertisement