
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਇੰਡੀਆ ਗਠਜੋੜ ਦੇਸ਼ ਦੇ ਲੋਕਾਂ ਨੂੰ ਲੁੱਟਣ ਲਈ ਹੀ ਬਣਿਆ ਹੈ।
ਲਖਨਊ: ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਉਤਰ ਪ੍ਰਦੇਸ਼ ਦੇ ਬਹਿਰਾਇਚ 'ਚ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੱਪ, ਬਿੱਛੂ, ਨਿਓਲੇ ਅਤੇ ਕਬੂਤਰ ਭਾਰਤੀ ਜਨਤਾ ਪਾਰਟੀ ਨੂੰ ਹਰਾਉਣ ਲਈ ਇਕ ਦਰੱਖ਼ਤ 'ਤੇ ਇਕੱਠੇ ਹੋ ਰਹੇ ਹਨ। ਜੋ ਇਕ ਦੂਜੇ ਦੇ ਦੁਸ਼ਮਣ ਹਨ। ਹਾਲਾਂਕਿ ਇਸ ਨਾਲ ਦੇਸ਼ ਨੂੰ ਕੋਈ ਫਾਇਦਾ ਨਹੀਂ ਹੋਣ ਵਾਲਾ ਹੈ।
ਇਹ ਵੀ ਪੜ੍ਹੋ: ਰਾਸ਼ਟਰਪਤੀ ਨੂੰ ‘ਪ੍ਰੈਜ਼ੀਡੈਂਟ ਆਫ਼ ਭਾਰਤ’ ਦੱਸਣ ਦੇ ਮੁੱਦੇ ’ਤੇ ਕਾਂਗਰਸ ਨੇ ਸਰਕਾਰ ਨੂੰ ਘੇਰਿਆ
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਇੰਡੀਆ ਗਠਜੋੜ ਦੇਸ਼ ਦੇ ਲੋਕਾਂ ਨੂੰ ਲੁੱਟਣ ਲਈ ਹੀ ਬਣਿਆ ਹੈ। ਉਨ੍ਹਾਂ ਕਿਹਾ, “ਬਰਸਾਤ ਦੇ ਮੌਸਮ ਦੌਰਾਨ ਸੱਪ, ਬਿੱਛੂ, ਨਿਓਲੇ ਤੇ ਕਬੂਤਰ ਸੁਰੱਖਿਅਤ ਥਾਵਾਂ ਦੀ ਤਲਾਸ਼ ਕਰਦੇ ਹਨ। ਗਠਜੋੜ ਦੇ ਲੋਕ ਵੀ ਇਸੇ ਤਰ੍ਹਾਂ ਹਨ। ਉਨ੍ਹਾਂ ਦਾ ਨਾ ਤਾਂ ਕੋਈ ਸੰਯੋਜਕ ਹੈ ਅਤੇ ਨਾ ਹੀ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਕੋਈ ਦਾਅਵੇਦਾਰ ਹਨ। ਅਜਿਹੇ 'ਚ ਗਠਜੋੜ ਨੂੰ ਕੀ ਕਹੀਏ”।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, “ਪੰਜਾਬ ਸਰਕਾਰ 3 ਦਿਨਾਂ ਵਿਚ ਦੇਵੇਗੀ 1200 ਤੋਂ ਵੱਧ ਨੌਕਰੀਆਂ”
ਰਾਹੁਲ ਗਾਂਧੀ ’ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ, “ਰਾਹੁਲ ਕਹਿੰਦੇ ਹਨ ਕਿ ਉਨ੍ਹਾਂ ਨੂੰ ਬੋਲਣ ਨਹੀਂ ਦਿਤਾ ਜਾ ਰਿਹਾ। ਇਹ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। ਇੰਨੀ ਉਮਰ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਸਮਝ ਨਹੀਂ ਹੈ, ਉਹ ਮਸਲਾ ਉਠਾਉਣ ਦੇ ਬਿਲਕੁਲ ਵੀ ਯੋਗ ਨਹੀਂ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਮਿਲ ਕੇ ਦੇਸ਼ ਦਾ ਵਿਕਾਸ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕ ਭਾਜਪਾ ਅਤੇ ਮੋਦੀ ਦੇ ਨਾਂਅ 'ਤੇ ਹੀ ਵੋਟ ਪਾ ਰਹੇ ਹਨ, ਕੇਂਦਰ 'ਚ ਦੋ ਵਾਰ ਭਾਜਪਾ ਦੀ ਸਰਕਾਰ ਬਣੀ ਹੈ। ਇਸ ਵਾਰ ਵੀ ਜਨਤਾ ਦੀ ਜਿੱਤ ਯਕੀਨੀ ਹੋਵੇਗੀ।