
ਕਿਹਾ, ਈ.ਡੀ. ਦੀ ਕਾਰਵਾਈ ਵਿਰੋਧੀ ਗਠਜੋੜ ‘ਇੰਡੀਆ’ ਨੂੰ ਹੋਰ ਮਜ਼ਬੂਤ ਕਰੇਗੀ
ਮੁੰਬਈ: ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੇ ਮੁਖੀ ਸ਼ਰਦ ਪਵਾਰ ਨੇ ਬੁਧਵਾਰ ਨੂੰ ਕਿਹਾ ਕਿ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਤੋਂ ਬਾਅਦ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਉਹ ਇਕ ਦਿਨ ਦੇਸ਼ ਦੀ ਅਗਵਾਈ ਕਰਨਗੇ।
ਇਹ ਵੀ ਪੜ੍ਹੋ: ਅਨਿਲ ਵਿੱਜ ਨੇ ਨਿਸ਼ਾਨੇਬਾਜ਼ ਸਰਬਜੋਤ ਨੂੰ 50 ਹਜ਼ਾਰ ਦੇਣ ਦਾ ਕੀਤਾ ਐਲਾਨ
ਇਕ ਕਨਕਲੇਵ ’ਚ ਗੱਲਬਾਤ ਦੌਰਾਨ ਉਨ੍ਹਾਂ ਨੇ ਦੁਹਰਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਹੱਥ ਮਿਲਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਅਜੀਤ ਪਵਾਰ ਦੀ ਅਗਵਾਈ ਵਾਲੇ ਐੱਨ.ਸੀ.ਪੀ. ਕੈਂਪ ਦਾ ਜ਼ਿਕਰ ਕਰਦੇ ਹੋਏ ਸ਼ਰਦ ਪਵਾਰ ਨੇ ਕਿਹਾ, ‘‘ਜੋ ਲੋਕ ਭਾਜਪਾ ਨਾਲ ਗਏ ਹਨ, ਉਨ੍ਹਾਂ ਦਾ ਐੱਨ.ਸੀ.ਪੀ. ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਜਾਂਚ ਏਜੰਸੀਆਂ ਦੇ ਡਰ ਕਾਰਨ ਉਨ੍ਹਾਂ ਨੇ ਪੱਖ ਬਦਲ ਲਿਆ ਹੈ।’’
ਇਹ ਵੀ ਪੜ੍ਹੋ: Asian Games 2023: ਸਕੁਐਸ਼ 'ਚ ਦੀਪਿਕਾ ਪੱਲੀਕਲ ਅਤੇ ਹਰਿੰਦਰਪਾਲ ਸੰਧੂ ਨੇ ਜਿੱਤਿਆ ਸੋਨ ਤਮਗ਼ਾ
ਪਵਾਰ ਨੇ ਕਿਹਾ, ‘‘ਭਾਰਤ ਜੋੜੋ ਯਾਤਰਾ ਤੋਂ ਬਾਅਦ ਰਾਹੁਲ ਗਾਂਧੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਉਹ ਇਕ ਦਿਨ ਦੇਸ਼ ਦੀ ਅਗਵਾਈ ਕਰਨਗੇ।’’
ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਈ.ਡੀ. ਵਲੋਂ ਗ੍ਰਿਫ਼ਤਾਰੀ ਬਾਰੇ ਪਵਾਰ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਦੀ ਕਾਰਵਾਈ ਵਿਰੋਧੀ ਗਠਜੋੜ ‘ਇੰਡੀਆ’ ਨੂੰ ਹੋਰ ਮਜ਼ਬੂਤ ਕਰੇਗੀ।
ਇਹ ਵੀ ਪੜ੍ਹੋ: ਰੋਜ਼ੀ ਰੋਟੀ ਲਈ ਗ੍ਰੀਸ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ’ਚ ਉਨ੍ਹਾਂ ਨੂੰ ਕਿਹਾ ਸੀ ਕਿ ਆਮ ਆਦਮੀ ਪਾਰਟੀ ਦਿੱਲੀ ਦੀਆਂ ਸੱਤ ’ਚੋਂ ਤਿੰਨ ਸੀਟਾਂ ਕਾਂਗਰਸ ਨੂੰ ਦੇਣ ਲਈ ਤਿਆਰ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਹਿੰਦੀ ਪੱਟੀ ਦੇ ਪ੍ਰਮੁੱਖ ਸੂਬੇ ਉੱਤਰ ਪ੍ਰਦੇਸ਼ ’ਚ ਕਾਂਗਰਸ ਮੁੜ ਮਜ਼ਬੂਤ ਹੋਵੇਗੀ।
ਸਾਬਕਾ ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਮਹਾ ਵਿਕਾਸ ਅਗਾੜੀ (ਐਮ.ਵੀ.ਏ.) ਯਕੀਨੀ ਤੌਰ ’ਤੇ ਮਹਾਰਾਸ਼ਟਰ ’ਚ ਸਰਕਾਰ ਬਣਾਏਗੀ।