
ਅੱਜ ਹੀ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਕੱਤਰ ਅਹੁਦੇ ਤੋਂ ਦਿੱਤਾ ਸੀ ਅਸਤੀਫ਼ਾ
ਗੁਜਰਾਤ : ਸੂਬੇ ਵਿਚ ਚੋਣਾਂ ਨਜ਼ਦੀਕ ਆ ਗਈਆਂ ਹਨ ਅਤੇ ਇਸ ਦੇ ਚਲਦੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਕਈ ਪਾਰਟੀਆਂ ਦੇ ਵੱਡੇ ਆਗੂ ਦਲ ਬਦਲੀ ਕਰ ਰਹੇ ਹਨ। ਇਸ ਤਰ੍ਹਾਂ ਹੀ ਗੁਜਰਾਤ ਤੋਂ ਕਾਂਗਰਸ ਪਾਰਟੀ ਦੇ ਸਕੱਤਰ ਹਿਮਾਂਸ਼ੂ ਵਿਆਸ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਦੱਸ ਦੇਈਏ ਕਿ ਕੁਝ ਘੰਟੇ ਪਹਿਲਾਂ ਹੀ ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਭੇਜਿਆ ਸੀ। ਜਿਸ ਵਿਚ ਉਨ੍ਹਾਂ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਜ਼ਿਕਰ ਕੀਤਾ ਸੀ।