Ravneet Singh Bittu: ਰਾਜੋਆਣਾ ਮਾਮਲੇ ’ਚ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਕਰ ਰਹੇ ਡਰਾਮਾ: ਰਵਨੀਤ ਸਿੰਘ ਬਿੱਟੂ
Published : Dec 5, 2023, 12:47 pm IST
Updated : Dec 5, 2023, 12:50 pm IST
SHARE ARTICLE
Ravneet Singh Bittu
Ravneet Singh Bittu

ਕਿਹਾ, ਇਕ ਅਪਰਾਧੀ ਨੂੰ ਦੂਜੇ ਅਪਰਾਧੀ ਨਾਲ ਮੁਲਾਕਾਤ ਦੀ ਇਜਾਜ਼ਤ ਨਹੀਂ ਦਿਤੀ ਜਾ ਸਕਦੀ

Ravneet Singh Bittu News: ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਰਾਜੋਆਣਾ ਮਾਮਲੇ ’ਚ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰਫ਼ ਡਰਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਨੇ ਚਿੱਠੀ ਵਿਚ ਇਹ ਕਿਹਾ ਸੀ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ, ਐਸਜੀਪੀਸੀ ਤੇ ਬਾਦਲ ਪਰਿਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਹੱਥ ਜੋੜ ਮੁਆਫ਼ੀ ਨਹੀਂ ਮੰਗਣਗੇ ਤਾਂ ਉਹ ਭੁੱਖ ਹੜਤਾਲ ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਕਿ ਅਪਣੀ ਜਾਨ ਬਚਾਉਣ ਲਈ ਪਹਿਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਨ੍ਹਾਂ ਨਾਲ ਮੁਲਾਕਾਤ ਕਰਨ ਗਏ ਅਤੇ ਬਾਅਦ ਵਿਚ ਬਿਕਰਮ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੇ ਮੁਲਾਕਾਤ ਕਰਨ ਦਾ ਡਰਾਮਾ ਰਚਿਆ।

ਉਨ੍ਹਾਂ ਕਿਹਾ ਕਿ ਰਾਜੋਆਣਾ ਅਪਣੇ ਨਾਲੋਂ ਬਾਦਲਾਂ ਦਾ ਟੈਗ ਲਾਹੁਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਅਕਾਲੀ ਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਮੁਆਫ਼ੀ ਮੰਗੇ ਅਤੇ ਹੁਣ ਰਾਜੋਆਣਾ ਨੇ ਵੀ ਇਹੀ ਗੱਲ ਦੁਹਰਾਈ ਹੈ।  

ਇਸ ਦੌਰਾਨ ਬਿੱਟੂ ਨੇ ਕਿਹਾ ਕਿ ਇਕ ਅਪਰਾਧੀ ਨੂੰ ਦੂਜੇ ਅਪਰਾਧੀ ਨਾਲ ਮੁਲਾਕਾਤ ਦੀ ਇਜਾਜ਼ਤ ਨਹੀਂ ਦਿਤੀ ਜਾ ਸਕਦੀ। ਕੌਣ ਜਾਣਦਾ ਹੈ ਕਿ ਉਹ ਜੇਲ ਵਿਚ ਸੁਰੰਗ ਜਾਂ ਬੰਬ ਆਦਿ ਬਣਾਉਣ ਦੀ ਸਕੀਮ ਬਣਾ ਆਉਣ। ਜੇਕਰ ਇਸ ਤੋਂ ਬਾਅਦ ਕੋਈ ਹਾਦਸਾ ਵਾਪਰ ਗਿਆ ਤਾਂ ਆਮ ਲੋਕ ਕੀ ਕਰਨਗੇ।

ਰਵਨੀਤ ਬਿੱਟੂ ਨੇ ਕਿਹਾ ਕਿ ਬਾਦਲ ਪਰਿਵਾਰ ਮੁਤਾਬਕ ਜੇਕਰ ਇਹ ਕੌਮ ਦੇ ਹੀਰੇ ਹਨ ਤਾਂ ਐਸਜੀਪੀਸੀ ਦੀ ਪ੍ਰਧਾਨਗੀ ਰਾਜੋਆਣਾ ਨੂੰ ਕਿਉਂ ਨਹੀਂ ਦਿਤੀ ਜਾਂਦੀ। ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਭਿਓਰੇ ਨੂੰ ਕਿਉਂ ਨਹੀਂ ਲਗਾ ਦਿੰਦੇ। ਫਿਰ ਹੀਰੇ ਅਪਣੇ ਆਪ ਚਮਕ ਕੇ ਲੋਕਾਂ ਸਾਹਮਣੇ ਆ ਜਾਣਗੇ। ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਅਕਾਲੀ ਦਲ ਹੁਣ ਲੋਕਾਂ ਨੂੰ ਗੁੰਮਰਾਹ ਕਿਉਂ ਕਰ ਰਿਹਾ ਹੈ, ਜਦੋਂ ਉਨ੍ਹਾਂ ਕੋਲ ਮੰਤਰੀ ਦੇ ਅਹੁਦੇ ਸਨ ਤਾਂ ਉਦੋਂ ਕਾਰਵਾਈ ਕਿਉਂ ਨਹੀਂ ਕੀਤੀ।

ਹੁਣ ਇਹ ਆਮ ਲੋਕਾਂ ਨੂੰ ਦਿੱਲੀ ਦੀਆਂ ਸੜਕਾਂ ਉਤੇ ਲਿਆਉਣਾ ਚਾਹੁੰਦੇ ਹਨ। ਦੱਸ ਦੇਈਏ ਕਿ ਰਾਜੋਆਣਾ ਨੂੰ ਭੁੱਖ ਹੜਤਾਲ ਕਰਨ ਤੋਂ ਰੋਕਣ ਲਈ ਅਕਾਲੀ ਆਗੂ ਉਸ ਨਾਲ ਜੇਲ ’ਚ ਮੁਲਾਕਾਤ ਕਰਨ ਜਾ ਰਹੇ ਸਨ, ਪਰ ਜੇਲ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਮਿਲਣ ਨਹੀਂ ਦਿਤਾ ਗਿਆ।

(For more news apart from Akali Dal and Shiromani Committee are making drama in Rajoana case: Ravneet Singh Bittu, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM
Advertisement