
ਸਾਡੀ ਪਾਰਟੀ ਦੇ ਸਾਰੇ ਨੇਤਾ ਹੀਰੇ ਹਨ - ਰਾਹੁਲ ਗਾਂਧੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਕਾਂਗਰਸ ਵਲੋਂ ਵੀ ਆਪਣੇ ਮੁੱਖ ਮੰਤਰੀ ਦੇ ਚਿਹਰੇ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਹੁਲ ਗਾਂਧੀ ਵਲੋਂ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ 'ਤੇ ਮੋਹਰ ਲਗਾ ਦਿਤੀ ਹੈ।
CM CHANNI
ਦੱਸ ਦੇਈਏ ਕਿ ਅੱਜ ਲੁਧਿਆਣਾ ਵਿਖੇ ਵਰਚੁਅਲ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਇਹ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਚਰਨਜੀਤ ਚੰਨੀ, ਨਵਜੋਤ ਸਿੱਧੂ ਅਤੇ ਸੁਨੀਲ ਜਾਖੜ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ। ਇਸ ਉਪਰੰਤ ਰਾਹੁਲ ਗਾਂਧੀ ਰੈਲੀ ਵਾਲੀ ਥਾਂ ’ਤੇ ਪਹੁੰਚੇ ਅਤੇ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਦਾ ਐਲਾਨ ਕੀਤਾ।
Rahul Gandhi
ਇਸ ਐਲਾਨ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਦੇ ਆਗੂਆਂ ਦੀਆਂ ਤਰੀਫ਼ਾਂ ਦੇ ਪੁਲ ਬੰਨ੍ਹੇ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਸਾਰੇ ਨੇਤਾ ਹੀਰੇ ਹਨ। ਸਾਡੀ ਪਾਰਟੀ ਨੂੰ ਬਦਨਾਮ ਕਰਨ ਲਈ ਵਿਰੋਧੀਆਂ ਵਲੋਂ ਸਾਡੇ ਆਗੂਆਂ ਬਾਰੇ ਗ਼ਲਤ ਬੋਲਿਆ ਜਾਂਦਾ ਹੈ ਪਰ ਕਾਂਗਰਸ ਪਾਰਟੀ ਕੋਲ ਹੀਰਿਆਂ ਦੀ ਕੋਈ ਕਮੀ ਨਹੀਂ ਹੈ। ਕੁੱਝ ਜ਼ਿਆਦਾ ਤਜ਼ਰਬੇਕਾਰ ਹਨ ਅਤੇ ਕੁੱਝ ਘੱਟ ਪਰ ਸਾਰੇ ਹੀਰੇ ਹਨ।