ED Raid on AAP Leaders: ਦੋ ਸਾਲਾਂ ਵਿਚ ਸੈਂਕੜੇ ਛਾਪੇਮਾਰੀਆਂ ਤੋਂ ਬਾਅਦ ਵੀ ED ਇਕ ਰੁਪਿਆ ਵੀ ਬਰਾਮਦ ਨਹੀਂ ਕਰ ਸਕੀ: ਆਤਿਸ਼ੀ ਮਾਰਲੇਨਾ
Published : Feb 6, 2024, 12:13 pm IST
Updated : Feb 6, 2024, 12:13 pm IST
SHARE ARTICLE
Atishi
Atishi

ਕਿਹਾ, ਛਾਪਿਆਂ ਰਾਹੀਂ ‘ਆਪ’ ਆਗੂਆਂ ਨੂੰ ‘ਡਰਾਉਣ ਅਤੇ ਚੁੱਪ ਕਰਵਾਉਣ’ ਦੀ ਕੋਸ਼ਿਸ਼

ED Raid on AAP Leaders: ਦਿੱਲੀ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਤਿਸ਼ੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪਿਆਂ ਰਾਹੀਂ ਉਨ੍ਹਾਂ ਦੇ ਆਗੂਆਂ ਨੂੰ ‘ਡਰਾਉਣ ਅਤੇ ਚੁੱਪ ਕਰਵਾਉਣ’ ਦੀ ਕੋਸ਼ਿਸ਼ ਕਰ ਰਹੀ ਹੈ।

ਅਧਿਕਾਰਤ ਸੂਤਰਾਂ ਨੇ ਦਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਖਜ਼ਾਨਚੀ ਐਨਡੀ ਗੁਪਤਾ ਦੇ ਟਿਕਾਣਿਆਂ ਦੀ ਤਲਾਸ਼ੀ ਲਈ।

ਆਤਿਸ਼ੀ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਕਰਮਚਾਰੀ ਸਵੇਰੇ 7 ਵਜੇ ਤੋਂ ਕੁਮਾਰ ਅਤੇ ਗੁਪਤਾ ਦੇ ਘਰ ਦੀ ਤਲਾਸ਼ੀ ਲੈ ਰਹੇ ਸਨ। ਉਨ੍ਹਾਂ ਦਾਅਵਾ ਕੀਤਾ ਕਿ 'ਆਪ' ਦੇ ਹੋਰ ਆਗੂਆਂ ਦੇ ਟਿਕਾਣਿਆਂ 'ਤੇ ਵੀ ਛਾਪੇ ਮਾਰੇ ਜਾਣਗੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਕੇਸ ਨਾਲ ਸਬੰਧਤ ਗਵਾਹਾਂ ਅਤੇ ਮੁਲਜ਼ਮਾਂ ਦੇ ਬਿਆਨ ਜ਼ਬਰਦਸਤੀ ਅਤੇ ਧਮਕੀਆਂ ਦੇ ਕੇ ਲਏ ਹਨ।

ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਵਰਤੋਂ 'ਆਪ' ਆਗੂਆਂ 'ਤੇ ਛਾਪੇਮਾਰੀ ਕਰਕੇ ਪਾਰਟੀ ਨੂੰ 'ਧਮਕਾਉਣ ਅਤੇ ਚੁੱਪ' ਕਰਨ ਲਈ ਕਰ ਰਹੀ ਹੈ। ਆਤਿਸ਼ੀ ਨੇ ਕਿਹਾ ਕਿ ਦੋ ਸਾਲਾਂ ਦੀ ਜਾਂਚ ਦੇ ਬਾਵਜੂਦ ਏਜੰਸੀਆਂ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਵਿਚ ਕੁੱਝ ਨਹੀਂ ਮਿਲਿਆ ਹੈ।

ਅਧਿਕਾਰਤ ਸੂਤਰਾਂ ਨੇ ਦਸਿਆ ਕਿ ਛਾਪੇਮਾਰੀ ਦੇ ਹਿੱਸੇ ਵਜੋਂ ਰਾਸ਼ਟਰੀ ਰਾਜਧਾਨੀ ਦੇ ਕਰੀਬ 10 ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਅਜੇ ਤਕ ਇਹ ਸਪੱਸ਼ਟ ਨਹੀਂ ਹੈ ਕਿ ਇਹ ਤਲਾਸ਼ੀ ਮਨੀ ਲਾਂਡਰਿੰਗ ਦੀ ਮੌਜੂਦਾ ਜਾਂਚ ਨਾਲ ਜੁੜੀ ਹੈ ਜਾਂ ਕਿਸੇ ਨਵੇਂ ਮਾਮਲੇ ਨਾਲ।

(For more Punjabi news apart from Raids on AAP leaders a bid to stop our 'explosive exposé' on probe agency: Atishi, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement