Punjab News: ਅਕਾਲੀ-ਭਾਜਪਾ ਗਠਜੋੜ ਦੇ ਸਮਰਥਨ ਦੀ ਪ੍ਰਨੀਤ ਕੌਰ ਨੇ ਕੀਤੀ ਹਮਾਇਤ, ਕਿਹਾ- 'ਦੋਹਾਂ ਨਾਲ ਤਾਕਤ ਵਧਦੀ'
Published : Mar 6, 2024, 9:02 am IST
Updated : Mar 6, 2024, 9:04 am IST
SHARE ARTICLE
Preneet Kaur supported the support of Akali-BJP alliance news in punjabi
Preneet Kaur supported the support of Akali-BJP alliance news in punjabi

Punjab News: ਪੰਜਾਬ ਵਿਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਅਟਕਲਾਂ ਵੱਧ ਰਹੀਆਂ ਹਨ।

Preneet Kaur supported the support of Akali-BJP alliance news in punjabi : ਪੰਜਾਬ ਵਿਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਅਟਕਲਾਂ ਵੱਧ ਰਹੀਆਂ ਹਨ। ਵਿਜੇ ਰੂਪਾਨੀ ਨੇ ਬੀਤੇ ਦਿਨ ਭਾਜਪਾ ਚੰਡੀਗੜ੍ਹ ਦਫ਼ਤਰ ਦਾ ਅਚਨਚੇਤ ਦੌਰਾ ਵੀ ਕੀਤਾ ਸੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਭਾਜਪਾ-ਅਕਾਲੀ ਦਲ ਦਾ ਗਠਜੋੜ ਅੰਤਿਮ ਪੜਾਅ 'ਤੇ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਭਾਜਪਾ-ਅਕਾਲੀ ਦਲ ਗਠਜੋੜ ਦਾ ਸਮਰਥਨ ਕੀਤਾ ਹੈ।

ਇਹ ਵੀ ਪੜ੍ਹੋ: Himachal Pradesh News: ਫਰਿੱਜ 'ਚ ਧਮਾਕਾ ਹੋਣ ਕਾਰਨ ਅੱਗੀ ਲੱਗ, ਜ਼ਿੰਦਾ ਸੜਿਆ 3 ਸਾਲ ਦਾ ਮਾਸੂਮ  

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ- ਜੇਕਰ ਇੱਕ ਨਾਲ ਦੂਸਰਾ ਮਿਲ ਜਾਂਦਾ ਹੈ ਤਾਂ ਦੋ ਬਣਦੇ ਹਨ। ਇਸ ਨਾਲ ਤਾਕਤ ਮਿਲਦੀ ਹੈ। ਹੋਰ ਜੋ ਵੀ ਹੋਵੇਗਾ, ਹਾਈਕਮਾਂਡ ਦੇ ਉਪਰਲੇ ਪੱਧਰ 'ਤੇ ਹੀ ਹੋਵੇਗਾ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਦੇ ਵਪਾਰੀ ਦੀ ਸ਼ੱਕੀ ਹਾਲਾਤ 'ਚ ਮੌਤ, ਲਟਕਦੀ ਮਿਲੀ ਲਾਸ਼ 

ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਦੀ ਸਿਫਾਰਿਸ਼ ਕੀਤੀ ਹੈ। ਕੈਪਟਨ ਸਾਬ੍ਹ ਨੇ ਕਿਸਾਨਾਂ ਲਈ ਵੀ ਸਿਫਾਰਿਸ਼ ਕੀਤੀ ਹੈ ਤੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਜੋ ਵੀ ਕੀਤਾ ਜਾਵੇਗਾ, ਅਸੀਂ ਉਸ ਦੀ ਸਿਫਾਰਿਸ਼ ਜ਼ਰੂਰ ਕਰਾਂਗੇ। ਭਾਜਪਾ ਸੂਤਰਾਂ ਅਨੁਸਾਰ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਆਪਣੇ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ, ਜਿਸ 'ਚ ਭਾਜਪਾ 5 ਸੀਟਾਂ 'ਤੇ ਅਤੇ ਅਕਾਲੀ ਦਲ 8 ਸੀਟਾਂ 'ਤੇ ਚੋਣ ਲੜ ਸਕਦਾ ਹੈ। ਇਸ ਸਬੰਧੀ ਅਜੇ ਕੋਈ ਐਲਾਨ ਹੋਣਾ ਬਾਕੀ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਇਸ ਐਲਾਨ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਇਹੀ ਕਾਰਨ ਹੈ ਕਿ ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ ਪੰਜਾਬ ਦੀ ਕਿਸੇ ਵੀ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਤੱਕ ਨਹੀਂ ਕੀਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਟਿਕਟ ਮਿਲਣੀ ਯਕੀਨੀ ਹੈ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਚੋਣ ਲੜਨ ਤੋਂ ਇਨਕਾਰ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕੱਲ੍ਹ ਉਹ ਖੁਦ ਆਪਣੀ ਬੇਟੀ ਜੈ ਇੰਦਰ ਕੌਰ ਨਾਲ ਦਿੱਲੀ ਗਏ ਸਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਪ੍ਰਨੀਤ ਕੌਰ ਦੀ ਟਿਕਟ ਨੂੰ ਲੈ ਕੇ ਵੀ ਗੱਲਬਾਤ ਹੋ ਚੁੱਕੀ ਹੈ।

(For more news apart from Preneet Kaur supported the support of Akali-BJP alliance news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM
Advertisement