ਐਸ.ਆਈ.ਟੀ ਦੇ ਹੱਥ ਲੱਗੇ ਅਹਿਮ ਸੁਰਾਗ : ਡੀਜੀਪੀ ਅਰੋੜਾ
Published : Jul 19, 2017, 11:48 am IST
Updated : Jun 25, 2018, 11:49 am IST
SHARE ARTICLE
DGP Arora
DGP Arora

ਇਥੋਂ ਦੇ ਸਲੇਮ ਟਾਬਰੀ ਇਲਾਕੇ 'ਚ ਬੀਤੇ ਸਨਿਚਰਵਾਰ ਨੂੰ ਅੰਨ੍ਹੇਵਾਹ ਗੋਲੀ ਮਾਰ ਕੇ ਕਤਲ ਕੀਤੇ ਗਏ ਪਾਦਰੀ ਸੁਲਤਾਨ ਮਸੀਹ ਦੇ ਕਤਲ ਕਾਂਡ ਦੇ ਸਬੰਧ ਵਿਚ ਐਸਆਈਟੀ ਨੂੰ....



ਲੁਧਿਆਣਾ, 18 ਜੁਲਾਈ (ਗੁਰਮਿੰਦਰ ਗਰੇਵਾਲ) : ਇਥੋਂ ਦੇ ਸਲੇਮ ਟਾਬਰੀ ਇਲਾਕੇ 'ਚ ਬੀਤੇ ਸਨਿਚਰਵਾਰ ਨੂੰ ਅੰਨ੍ਹੇਵਾਹ ਗੋਲੀ ਮਾਰ ਕੇ ਕਤਲ ਕੀਤੇ ਗਏ ਪਾਦਰੀ ਸੁਲਤਾਨ ਮਸੀਹ ਦੇ ਕਤਲ ਕਾਂਡ ਦੇ ਸਬੰਧ ਵਿਚ ਐਸਆਈਟੀ ਨੂੰ ਕੁੱਝ ਅਹਿਮ ਸੁਰਾਗ ਹੱਥ ਲੱਗੇ ਹਨ। ਇਸ ਸਬੰਧੀ ਪੁਲਿਸ ਨੇ ਕੁੱਝ ਸ਼ੱਕੀ ਵਿਅਕਤੀਆਂ ਨੂੰ ਪੁਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਹੈ। ਉਮੀਦ ਹੈ ਕਿ ਮਾਮਲਾ ਜਲਦ ਹੀ ਸੁਲਝਾ ਲਿਆ ਜਾਵੇਗਾ।
ਇਹ ਵਿਚਾਰ ਅੱਜ ਪਾਦਰੀ ਸੁਲਤਾਨ ਮਸੀਹ ਦੀ ਰਿਹਾਇਸ਼ 'ਤੇ ਪਹੁੰਚੇ ਡੀਜੀਪੀ ਸੁਰੇਸ਼ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੇ। ਕਤਲ ਕਾਂਡ ਪਿੱਛੇ ਅਤਿਵਾਦੀ ਹੱਥ ਹੋਣ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜਦੋਂ ਤਕ ਸਾਬਤ ਨਹੀਂ ਹੋ ਜਾਂਦਾ ਉਹ  ਕੁੱਝ ਨਹੀਂ ਕਹਿ ਸਕਦੇ।
ਉਨ੍ਹਾਂ ਦਸਿਆ ਕਿ ਇੰਟੈਲੀਜੈਂਸ ਨੇ ਇਸ ਮਾਮਲੇ ਸਬੰਧੀ ਸੀਬੀਆਈ ਨਾਲ ਜਾਣਕਾਰੀ ਸਾਂਝੀ ਕਰਨ ਲਈ ਮੀਟਿੰਗ ਕੀਤੀ ਹੈ ਜਿਸ ਤਰ੍ਹਾਂ ਹੀ ਕੋਈ ਹੋਰ ਅਹਿਮ ਸੁਰਾਗ ਹੱਥ ਲੱਗੇਗਾ ਮੀਡੀਆ ਨਾਲ ਸਾਂਝਾ ਕੀਤਾ ਜਾਵੇਗਾ।  (ਬਾਕੀ ਸਫ਼ਾ 2 'ਤੇ)
ਸੁਲਤਾਨ ਮਸੀਹ ਦੇ ਫ਼ੋਨ ਦੀ ਕਾਲ ਡਿਟੇਲ ਦੀ ਜਾਂਚ ਵੀ ਕੀਤੀ ਜਾਵੇਗੀ। ਰਸਤੇ ਵਿਚ ਪੈਂਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁੱਟੇਜ ਵੀ ਪੁਲਿਸ ਕਬਜ਼ੇ ਵਿਚ ਲੈ ਰਹੀ ਹੈ। ਉਨ੍ਹਾਂ ਨੇ ਕਤਲ ਕਾਂਡ ਪਿੱਛੇ ਕਿਸੇ ਨਿਜੀ ਰੰਜਸ਼ ਜਾਂ ਗੈਂਗਸਟਰ ਦਾ ਹੱਥ ਹੋਣ ਦੀ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਕਿ ਪਰਵਾਰ ਨੇ ਕਿਸੇ ਨਾਲ ਵੀ ਕਿਸੇ ਤਰ੍ਹਾਂ ਦੀ ਦੁਸ਼ਮਣੀ ਹੋਣ ਦੀ ਗੱਲ ਨੂੰ ਨਕਾਰਿਆ ਹੈ।
ਉਨ੍ਹਾਂ ਦਸਿਆ ਕਿ ਸੁਲਤਾਨ ਮਸੀਹ ਦੇ ਪੁੱਤਰ ਨੂੰ ਪੁਲਿਸ ਵਿਚ ਕਾਂਸਟੇਬਲ ਦੀ ਨੌਕਰੀ ਦਾ ਨਿਯੁਕਤੀ ਪੱਤਰ ਦੇ ਦਿਤਾ ਗਿਆ ਹੈ।  ਡੀਜੀਪੀ ਸੁਰੇਸ਼ ਅਰੋੜਾ ਅੱਜ ਪਾਦਰੀ ਸੁਲਤਾਨ ਮਸੀਹ ਦੇ ਪਰਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ। ਉਨ੍ਹਾਂ ਨੇ ਪਰਵਾਰ ਨਾਲ ਬੰਦ ਕਮਰੇ ਵਿਚ ਗੱਲਬਾਤ ਵੀ ਕੀਤੀ। ਉਨ੍ਹਾਂ ਘਟਨਾ ਸਥਾਨ ਦਾ ਜਾਇਜ਼ਾ ਵੀ ਲਿਆ। ਇਸ ਤੋਂ ਪਹਿਲਾਂ ਪਰਵਾਰ ਨਾਲ ਦੁੱਖ ਸਾਂਝਾ ਕਰਨ ਲਈ ਚੰਡੀਗੜ੍ਹ ਤੋਂ ਫਾਦਰ ਮਾਰਟੀਨ ਕੇ.ਈ. ਸਮੇਤ ਗੁਰਦਾਸਪੁਰ ਅਤੇ ਅੰਮ੍ਰਿਤਸਰ ਸਮੇਤ ਹੋਰ ਸ਼ਹਿਰਾਂ ਵਿਚ ਵੱਡੀ ਗਿਣਤੀ ਵਿਚ ਪਾਦਰੀ ਪਹੁੰਚੇ ਹੋਏ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਫ਼ਾਦਰ ਮਾਰਟੀਨ ਨੇ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ 'ਤੇ ਤਸੱਲੀ ਪ੍ਰਗਟ ਕੀਤੀ। ਅੱਜ ਸਵੇਰ ਤੋਂ ਹੀ ਸੁਲਤਾਨ ਮਸੀਹ ਦੇ ਘਰ ਅੱਗੇ ਸਖ਼ਤ ਪੁਲਿਸ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਪੁਲਿਸ ਕਮਿਸ਼ਨਰ ਆਰ. ਐਨ. ਢੋਕੇ, ਡੀਸੀਪੀ ਧਰੂਮਨ ਨਿੰਬਲੇ ਸਮੇਤ ਵੱਡੀ ਤਦਾਦ 'ਚ ਪੁਲਿਸ ਦੇ ਹਿਫ਼ਾਜ਼ਤੀ ਦਸਤੇ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement