
ਕਿਹਾ- ਜਨਤਾ ਨੂੰ ਢੁਕਵੀਆਂ ਸੇਵਾਵਾਂ ਦੇਣਾ ਆਪਣੀ ਡਿਊਟੀ ਨਿਭਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ
ਚੰਡੀਗੜ੍ਹ : ਪੰਜਾਬ ਚ ਹੋ ਰਹੀਆਂ ਮੌਤਾਂ ਨੇ ਸਿਆਸਤ ਗਰਮਾ ਦਿਤੀ ਹੈ। ਵਿਰੋਧੀ ਪਾਰਟੀਆਂ ਵਲੋਂ ਮੌਜੂਦਾ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ। ਹੁਣ ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਦੇ ਕਤਲ ਮਾਮਲੇ 'ਤੇ ਸਿਆਸਤ ਸ਼ੁਰੂ ਹੋ ਗਈ ਹੈ।
Bhagwant mann
ਰੋਜ਼ਾਨਾ ਹੋ ਰਹੀਆਂ ਹੱਤਿਆਵਾਂ ਨੂੰ ਦੇਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ ਤੇ ਉਨ੍ਹਾਂ ਨੂੰ ਕਿਹਾ ਹੈ ਕਿ ਜਨਤਾ ਨੂੰ ਢੁੱਕਵੀਆਂ ਸੇਵਾਵਾਂ ਦਿਤੀਆਂ ਜਾਣ।tweet
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਕ ਟਵੀਟ ਕਰਕੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਮੁੱਖ ਮੰਤਰੀ ਦੀ ਕਾਰਗੁਜ਼ਾਰੀ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਸਿੱਧੂ ਨੇ ਟਵੀਟ ਕਰਕੇ ਸੀਐਮ ਉੱਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਉਹ ਹਿਮਾਚਲ ਦੀਆਂ ਠੰਢੀਆਂ ਹਵਾਵਾਂ ਵਿੱਚ ਵੋਟਾਂ ਮੰਗਣ ਵਿੱਚ ਰੁੱਝੇ ਹੋਏ ਹਨ ਤੇ ਪੰਜਾਬ ਵਿੱਚ ਰੋਜ਼ਾਨਾ ਤਕਰੀਬਨ 3-4 ਮੌਤਾਂ ਹੋ ਰਹੀਆਂ ਹਨ।Navjot Singh Sidhu
ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਪਟਿਆਲਾ 'ਚ ਅੱਜ ਦੋ ਹੋਰ ਕਤਲ ਹੋਏ ਹਨ। ਰੋਜ਼ਾਨਾ ਔਸਤਨ 3-4 ਕਤਲ ਹੋ ਰਹੇ ਹਨ, ਜਨਤਾ ਨੂੰ ਢੁਕਵੀਆਂ ਸੇਵਾਵਾਂ ਦੇਣਾ ਆਪਣੀ ਡਿਊਟੀ ਨਿਭਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ।