
ਅਨਿਲ ਨੇ ਇਸ ਸਾਲ ਜਨਵਰੀ ਮਹੀਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ
ਨਵੀਂ ਦਿੱਲੀ: ਸੀਨੀਅਰ ਕਾਂਗਰਸੀ ਆਗੂ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਏਕੇ ਐਂਟਨੀ ਦਾ ਬੇਟਾ ਅਨਿਲ ਐਂਟਨੀ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਿਆ। ਕੇਂਦਰੀ ਮੰਤਰੀ ਅਤੇ ਰਾਜ ਸਭਾ ਵਿਚ ਸਦਨ ਦੇ ਨੇਤਾ ਪਿਊਸ਼ ਗੋਇਲ, ਕੇਂਦਰੀ ਮੰਤਰੀ ਵੀ ਮੁਰਲੀਧਰਨ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਬਲੂਨੀ ਦੀ ਮੌਜੂਦਗੀ ਵਿਚ ਅਨਿਲ ਐਂਟਨੀ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਵਿਚ ਸ਼ਾਮਲ ਹੋਏ।
ਇਹ ਵੀ ਪੜ੍ਹੋ: Prithvi Shaw Selfie Controversy: ਸਪਨਾ ਗਿੱਲ ਨੇ ਪ੍ਰਿਥਵੀ ਸ਼ਾਅ ਖਿਲਾਫ਼ ਮੁੰਬਈ ਕੋਰਟ ਵਿਚ ਦਰਜ ਕਰਵਾਇਆ ਕੇਸ
ਅਨਿਲ ਨੇ ਇਸ ਸਾਲ ਜਨਵਰੀ ਮਹੀਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਉਹਨਾਂ ਨੇ ਗੁਜਰਾਤ ਵਿਚ 2002 ਦੇ ਦੰਗਿਆਂ 'ਤੇ ਆਧਾਰਿਤ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (BBC) ਦੀ ਡਾਕੂਮੈਂਟਰੀ ਨੂੰ ਖ਼ਤਰਨਾਕ ਰੁਝਾਨ ਕਰਾਰ ਦਿੰਦਿਆਂ ਕਿਹਾ ਸੀ ਕਿ ਇਸ ਨਾਲ ਦੇਸ਼ ਦੀ ਪ੍ਰਭੂਸੱਤਾ ਪ੍ਰਭਾਵਿਤ ਹੋਵੇਗੀ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ 6 ਦਿਨਾਂ ਬਾਅਦ ਕੱਢੀ ਲਾਸ਼ : ਘਰ 'ਚੋਂ ਪੈਸੇ ਗਾਇਬ ਹੋਣ 'ਤੇ ਕਤਲ ਦਾ ਜਤਾਇਆ ਸ਼ੱਕ
ਇਸ ਪ੍ਰਤੀਕਿਰਿਆ ਤੋਂ ਬਾਅਦ ਉਹਨਾਂ ਨੂੰ ਕਾਂਗਰਸ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਤੋਂ ਬਾਅਦ ਉਹਨਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਜ਼ਿਕਰਯੋਗ ਹੈ ਹੈ ਕਿ ਏਕੇ ਐਂਟਨੀ ਕਾਂਗਰਸ ਦੇ ਸੀਨੀਅਰ ਨੇਤਾ ਹਨ ਅਤੇ ਕੇਂਦਰ ਸਰਕਾਰ ਵਿਚ ਰੱਖਿਆ ਮੰਤਰੀ ਵਰਗੇ ਅਹਿਮ ਅਹੁਦੇ 'ਤੇ ਰਹਿ ਚੁੱਕੇ ਹਨ।