ਨਵੀਂ ਪਾਰਟੀ ਦੇ ਗਠਨ ਲਈ ਬ੍ਰਹਮਪੁਰਾ ਅਤੇ ਢੀਂਡਸਾ ਦੀ ਹੋਈ ਮੀਟਿੰਗ
Published : May 6, 2021, 9:48 am IST
Updated : May 6, 2021, 9:49 am IST
SHARE ARTICLE
Ranjit Singh Brahmpura and Sukhdev Singh Dhindsa
Ranjit Singh Brahmpura and Sukhdev Singh Dhindsa

ਇਸ ਦੌਰਾਨ ਕਿਸਾਨ ਅੰਦੋਲਨ ਦੀ ਪੁਰਜ਼ੋਰ ਹਮਾਇਤ ਕਰਦਿਆਂ ਸਮੁੱਚੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੌਰੀ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। 

ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ) : ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੀਤੇ ਦਿਨੀ ਹੋਏ ਆਪਸੀ ਰਲੇਵੇਂ ਤੋਂ ਬਾਅਦ ਨਵੀਂ ਪਾਰਟੀ ਬਣਾਉਣ ਸਬੰਧੀ ਸ. ਬ੍ਰਹਮਪੁਰਾ ਤੇ ਸ. ਢੀਂਡਸਾ ਵਿਚਾਲੇ ਇਕ ਅਹਿਮ ਮੀਟਿੰਗ ਹੋਈ।  ਇਸ ਦੌਰਾਨ ਦੋਵੇਂ ਪਾਰਟੀਆਂ ਦੇ ਹੋਰ ਆਗੂ ਵੀ ਮੌਜੂਦ ਰਹੇੇ। ਮੀਟਿੰਗ ਵਿਚ ਨਵੀਂ ਪਾਰਟੀ ਦੇ ਨਾਮ ਬਾਰੇ ਅਪਣੇ-ਅਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ।

Ranjit Singh BrahmpuraRanjit Singh Brahmpura

ਮੀਟਿੰਗ ਵਿਚ ਪਾਰਟੀ ਦਾ ਜਥੇਬੰਦਕ ਢਾਂਚਾ ਬਣਾਉਣ ਅਤੇ ਇਸ ਸਬੰਧੀ ਕਮੇਟੀਆਂ ਬਣਾਉਣ ਦੇ ਅਧਿਕਾਰ ਵੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ. ਸੁਖਦੇਵ ਸਿੰਘ ਢੀਂਡਸਾ ਨੂੰ ਦਿਤੇ ਗਏ। ਪਾਰਟੀ ਦੇ ਆਗੂਆਂ ਨੇ ਸਰਪ੍ਰਸਤ ਅਤੇ ਪ੍ਰਧਾਨ ਵਲੋਂ ਲਏ ਗਏ ਫ਼ੈਸਲਿਆਂ ਨੂੰ ਖਿੜੇ-ਮੱਥੇ ਪ੍ਰਵਾਨ ਕਰਨ ਦਾ ਫ਼ੈਸਲਾ ਲਿਆ। ਇਸ ਦੌਰਾਨ ਕਿਸਾਨ ਅੰਦੋਲਨ ਦੀ ਪੁਰਜ਼ੋਰ ਹਮਾਇਤ ਕਰਦਿਆਂ ਸਮੁੱਚੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੌਰੀ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।

Sukhdev Singh DhindsaSukhdev Singh Dhindsa

ਮੀਟਿੰਗ ਵਿਚ ਦੋਵੇਂ ਸੀਨੀਅਰ ਆਗੂਆਂ ਨੇ ਪੱਛਮੀ ਬੰਗਾਲ ਦੀ ਤੀਜੀ ਵਾਰ ਮੁੱਖ ਮੰਤਰੀ ਬਣੀ ਮਮਤਾ ਬੈਨਰਜੀ ਨੂੰ ਵਧਾਈ ਦਿਤੀ। ਦੋਵੇਂ ਆਗੂਆਂ ਨੇ ਕਿਹਾ ਕਿ ਮਮਤਾ ਬੈਨਰਜੀ ਦੀ ਜਿੱਤ ਨੇ ਇਹ ਗੱਲ ਸਾਬਤ ਕਰ ਦਿਤੀ ਹੈ ਕਿ ਖੇਤਰੀ ਪਾਰਟੀਆਂ ਹੀ ਸੂਬੇ ਦਾ ਵਿਕਾਸ ਕਰ ਸਕਦੀਆਂ ਹਨ।

ਮੀਟਿੰਗ ਵਿਚ ਸੇਵਾ ਸਿੰਘ ਸੇਖਵਾਂ, ਉਜਾਗਰ ਸਿੰਘ ਬਡਾਲੀ, ਜਗਦੀਸ਼ ਸਿੰਘ ਗਰਚਾ, ਬੀਰ ਦਵਿੰਦਰ ਸਿੰਘ, ਸੁਖਵਿੰਦਰ ਸਿੰਘ ਔਲਖ, ਰਣਜੀਤ ਸਿੰਘ ਤਲਵੰਡੀ, ਮਹਿੰਦਰ ਸਿੰਘ ਹੁਸੈਨਪੁਰ, ਕਰਨੈਲ ਸਿੰਘ ਪੀਰ ਮੁਹੰਮਦ, ਰਵਿੰਦਰ ਸਿੰਘ ਬ੍ਰਹਮਪੁਰਾ, ਨਿਧੜਕ ਸਿੰਘ ਬਰਾੜ, ਜਥੇਦਾਰ ਮੱਖਣਸਿੰਘ ਨੰਗਲ, ਹਰਸੁਖਿੰਦਰ ਸਿੰਘ ਬੱਬੀ ਬਾਦਲ, ਮਨਜੀਤ ਸਿੰਘ ਦਸੂਹਾ, ਅਵਤਾਰ ਸਿੰਘ ਜੋਹਲ, ਐਡਵੋਕੇਟ ਛਿੰਦਰਪਾਲ ਸਿੰਘ ਬਰਾੜ, ਮਨਮੋਹਨ ਸਿੰਘ ਸਠਿਆਲਾ, ਦਲਜੀਤ ਸਿੰਘ ਗਿੱਲ, ਸਵਰਨਜੀਤ ਸਿੰਘ ਕੁਰਾਲੀਆਂ, ਸਾਹਿਬ ਸਿੰਘ ਬਡਾਲੀ, ਦਵਿੰਦਰ ਸਿੰਘ ਸੋਢੀ, ਜਸਵਿੰਦਰ ਸਿੰਘ, ਬਲਜਿੰਦਰ ਸਿੰਘ ਐਟਲਾਂਟਾ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ ਆਦਿ ਮੌਜੂਦ ਸਨ। ਇਹ ਮੀਟਿੰਗ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਦੇ ਗ੍ਰਹਿ ਨਿਵਾਸ ’ਤੇ ਹੋਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM

Singer Sukh Brar Slams Neha Kakkar over candy Shop Song Controversy |ਕੱਕੜ ਦੇ ਗਾਣੇ 'ਤੇ ਫੁੱਟਿਆ ਗ਼ੁੱਸਾ!

14 Jan 2026 3:12 PM

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM
Advertisement