ਜਲੰਧਰ ਵਿਚ ਗਰਜੇ ਭਗਵੰਤ ਮਾਨ ਅਤੇ ਕੇਜਰੀਵਾਲ, ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ
Published : May 6, 2023, 8:28 pm IST
Updated : May 6, 2023, 8:28 pm IST
SHARE ARTICLE
Arvind Kejriwal and Bhagwant Mann hold a massive roadshow for Sushil Kumar Rinku
Arvind Kejriwal and Bhagwant Mann hold a massive roadshow for Sushil Kumar Rinku

ਜਲੰਧਰ ਦੇ ਲੋਕ ਇਸ ਵਾਰ ਚੋਣਾਂ 'ਚ ਇਤਿਹਾਸ ਲਿਖਣਗੇ: ਮੁੱਖ ਮੰਤਰੀ ਭਗਵੰਤ ਮਾਨ

 

ਜਲੰਧਰ: ਆਮ ਆਦਮੀ ਪਾਰਟੀ ਦੇ ਕੌਮੀ ਕੋਆਰਡੀਨੇਟਰ ਅਰਵਿੰਦ ਕੇਜਰੀਵਾਲ ਨੇ ਜਲੰਧਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਇਕ ਸਾਲ ਵਿਚ ਇੰਨੇ ਵੱਡੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਕੱਚੇ ਮੁਲਾਜ਼ਮ ਪੱਕੇ ਹੋ ਰਹੇ ਹਨ। ਆਮ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਣ ਲੱਗੇ ਹਨ। ਕਿਸਾਨਾਂ ਨੂੰ ਫ਼ਸਲਾਂ ਦੀ ਅਦਾਇਗੀ ਸਮੇਂ ਸਿਰ ਕੀਤੀ ਜਾ ਰਹੀ ਹੈ। ਫਸਲਾਂ ਦੇ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਵੀ ਵਧ ਗਈ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਹੁਣ ਇਕ-ਇਕ ਕਰੋੜ ਰੁਪਏ ਮਿਲ ਰਹੇ ਹਨ। ਇਹ ਸੱਭ ਇਮਾਨਦਾਰ ਸਰਕਾਰ ਦੀ ਬਦੌਲਤ ਹੋ ਰਿਹਾ ਹੈ।

ਇਹ ਵੀ ਪੜ੍ਹੋ: ਪਹਿਲਵਾਨਾਂ ਦੇ ਸਮਰਥਨ ’ਚ ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, 11 ਤੋਂ 18 ਮਈ ਤੱਕ ਦੇਸ਼ ਭਰ ਵਿਚ ਕੀਤੇ ਜਾਣਗੇ ਪ੍ਰਦਰਸ਼ਨ

ਜਲੰਧਰ ਉਪ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦਾ ਪ੍ਰਚਾਰ ਕਰਨ ਲਈ ਸ਼ਨੀਵਾਰ ਨੂੰ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪਹੁੰਚੇ। ਦੋਵਾਂ ਆਗੂਆਂ ਨੇ ਜਲੰਧਰ ਸ਼ਹਿਰ ਦੇ ਸਾਰੇ ਹਲਕਿਆਂ, ਜਲੰਧਰ ਕੇਂਦਰੀ, ਜਲੰਧਰ ਪੱਛਮੀ, ਜਲੰਧਰ ਉੱਤਰੀ ਅਤੇ ਜਲੰਧਰ ਛਾਉਣੀ ਦੇ ਸਾਰੇ ਹਲਕਿਆਂ ਵਿਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦ ਅਸੀਂ 300 ਯੂਨਿਟ ਬਿਜਲੀ ਮੁਫਤ ਕਰਨ ਦਾ ਐਲਾਨ ਕੀਤਾ ਸੀ ਤਾਂ ਵਿਰੋਧੀ ਪਾਰਟੀਆਂ ਸਵਾਲ ਚੁੱਕ ਰਹੀਆਂ ਸਨ ਕਿ ਬਿਜਲੀ ਮੁਫਤ ਕਿਵੇਂ ਕੀਤੀ ਜਾਵੇ। ਪੰਜਾਬ ਕੋਲ ਇੰਨਾ ਪੈਸਾ ਨਹੀਂ ਹੈ। ਪਰ ਸਾਡੀ ਸਰਕਾਰ ਨੇ ਸਾਬਤ ਕਰ ਦਿਤਾ ਹੈ ਕਿ ਜੇਕਰ ਮੁੱਖ ਮੰਤਰੀ ਇਮਾਨਦਾਰ ਅਤੇ ਸੁਹਿਰਦ ਹੋਣ ਤਾਂ ਸੱਭ ਕੁੱਝ ਸੰਭਵ ਹੈ। ਅਸੀਂ ਬਿਜਲੀ ਵੀ ਮੁਫਤ ਕੀਤੀ ਹੈ ਅਤੇ ਸਰਕਾਰ ਦਾ ਮਾਲੀਆ ਵੀ ਵਧ ਰਿਹਾ ਹੈ ਕਿਉਂਕਿ ਪੰਜਾਬ ਵਿਚ ਪੈਸੇ ਦੀ ਕੋਈ ਕਮੀ ਨਹੀਂ ਹੈ। ਪਹਿਲਾਂ ਸਰਕਾਰੀ ਖਜ਼ਾਨੇ ਦਾ ਪੈਸਾ ਭ੍ਰਿਸ਼ਟਾਚਾਰੀਆਂ ਅਤੇ ਮਾਫੀਆ ਦੀਆਂ ਜੇਬਾਂ ਵਿਚ ਜਾਂਦਾ ਸੀ। ਹੁਣ ਉਸੇ ਪੈਸੇ ਨਾਲ ਲੋਕਾਂ ਦੇ ਕੰਮ ਹੋ ਰਹੇ ਹਨ।

ਇਹ ਵੀ ਪੜ੍ਹੋ: ਪਾਕਿ ਸੈਨਾ ਮੁਖੀ ਦੇ ਪ੍ਰਵਾਰ ਸਬੰਧੀ ਨਿੱਜੀ ਜਾਣਕਾਰੀ ਹਾਸਲ ਕਰਨ ਦੇ ਮਾਮਲੇ 'ਚ ਅਪਰਾਧਿਕ ਕਾਰਵਾਈ ਸ਼ੁਰੂ 

ਉਨ੍ਹਾਂ ਕਿਹਾ ਕਿ ਸਾਨੂੰ ਕਈ ਲੋਕ ਆ ਕੇ ਸਮਝਾਉਂਦੇ ਹਨ ਕਿ ਸਰਕਾਰ ਬਣੀ ਨੂੰ ਅਜੇ ਤਿੰਨ ਮਹੀਨੇ ਹੀ ਹੋਏ ਹਨ। ਅਜੇ ਬਿਜਲੀ ਦਾ ਬਿੱਲ ਜ਼ੀਰੋ ਨਾ ਕਰੋ। ਇਹ ਕੰਮ ਪੰਜਵੇਂ ਸਾਲ ਵਿਚ ਕੀਤਾ ਜਾਣਾ ਚਾਹੀਦਾ ਹੈ। ਪਰ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਅਸੀਂ ਬਿਜਲੀ ਦਾ ਬਿੱਲ ਜ਼ੀਰੋ ਕਰ ਦਿਤਾ ਕਿਉਂਕਿ ਅਸੀਂ ਰਾਜਨੀਤੀ ਕਰਨ ਨਹੀਂ ਸਗੋਂ ਲੋਕਾਂ ਦੇ ਕੰਮ ਕਰਨ ਆਏ ਹਾਂ। ਕੇਜਰੀਵਾਲ ਨੇ ਜਲੰਧਰ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਤੁਹਾਡੇ ਕੋਲ ਇਕ ਸਾਲ ਦਾ ਸਮਾਂ ਮੰਗਣ ਆਏ ਹਾਂ। ਤੁਸੀਂ ਕਾਂਗਰਸ ਨੂੰ 60 ਸਾਲ ਦਿੱਤੇ। ਹੁਣ ਸਾਨੂੰ 11 ਮਹੀਨੇ ਦਿਓ ਅਤੇ ਵੇਖੋ। ਜੇਕਰ ਤੁਹਾਨੂੰ ਸਾਡਾ ਕੰਮ ਪਸੰਦ ਨਹੀਂ ਆਇਆ ਤਾਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਸਾਨੂੰ ਵੋਟ ਨਾ ਦੇਣਾ।

ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੇ 60 ਸਾਲਾਂ ਤੋਂ ਕਾਂਗਰਸ ਨੂੰ ਵੋਟਾਂ ਪਾਈਆਂ ਹਨ, ਪਰ ਅੱਜ ਕਾਂਗਰਸ ਦਾ ਕੋਈ ਵੀ ਵੱਡਾ ਆਗੂ ਦਿੱਲੀ ਤੋਂ ਜਲੰਧਰ ਵਿਚ ਵੋਟਾਂ ਮੰਗਣ ਨਹੀਂ ਆਇਆ। ਜਦ ਕਿ ਆਮ ਆਦਮੀ ਪਾਰਟੀ ਦੇ ਦੋਵੇਂ ਵੱਡੇ ਆਗੂ ਅਤੇ ਦੋਵੇਂ ਮੁੱਖ ਮੰਤਰੀ ਤੁਹਾਡੀਆਂ ਵੋਟਾਂ ਮੰਗਣ ਆਏ ਹਨ। ਜਦ ਕਾਂਗਰਸੀ ਆਗੂ ਤੁਹਾਡੀ ਵੋਟ ਮੰਗਣ ਨਹੀਂ ਆਇਆ ਤਾਂ ਤੁਹਾਨੂੰ ਵੋਟ ਪਾਉਣ ਦੀ ਕੀ ਲੋੜ ਹੈ? ਕਾਂਗਰਸੀ ਸੋਚਦੇ ਹਨ ਕਿ ਜਲੰਧਰ ਦੇ ਲੋਕ ਇਸ ਤਰ੍ਹਾਂ ਹੀ ਵੋਟ ਪਾ ਦੇਣਗੇ, ਪਰ ਹੁਣ ਇਸ ਤਰ੍ਹਾਂ ਵੋਟਾਂ ਨਹੀਂ ਮਿਲਣਗੀਆਂ, ਹੁਣ ਵੋਟਾਂ ਮੰਗਣ ਆਉਣਾ ਪੈਂਦਾ ਹੈ। ਕੇਜਰੀਵਾਲ ਨੇ ਕਿਹਾ ਕਿ ਸਰਦਾਰ ਭਗਵੰਤ ਮਾਨ ਨੇ ਸੰਗਰੂਰ ਤੋਂ ਐੱਮਪੀ ਦੀ ਚੋਣ ਜਿੱਤ ਕੇ ਪੂਰੇ ਦੇਸ਼ ਵਿਚ ਇਕ ਨਵਾਂ ਰਿਕਾਰਡ ਬਣਾਇਆ ਸੀ। ਮੈਨੂੰ ਭਰੋਸਾ ਹੈ ਕਿ ਤੁਸੀਂ ਉਸ ਰਿਕਾਰਡ ਨੂੰ ਵੀ ਤੋੜੋਗੇ ਅਤੇ ਸੁਸ਼ੀਲ ਰਿੰਕੂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਸੰਸਦ ਵਿਚ ਭੇਜੋਗੇ।

ਇਹ ਵੀ ਪੜ੍ਹੋ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਦੌਰਾਨ ਬਿਜਲੀ ਹੋਈ ਗੁੱਲ

ਇਸ ਵਾਰ ਜਲੰਧਰ ਹੋਵੇਗਾ ਇਨਕਲਾਬ ਲਈ ਮਸ਼ਹੂਰ - ਮੁੱਖ ਮੰਤਰੀ ਭਗਵੰਤ ਮਾਨ

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 10 ਮਈ ਨੂੰ ਤੁਹਾਡੇ ਕੋਲ ਝਾੜੂ ਦਾ ਬਟਨ ਦਬਾ ਕੇ ਸੰਗਰੂਰ ਵਰਗਾ ਰਿਕਾਰਡ ਬਣਾਉਣ ਦਾ ਮੌਕਾ ਹੈ ਅਤੇ ਆਪਣੇ ਬੱਚਿਆਂ ਦੀ ਕਿਸਮਤ ਰੌਸ਼ਨ ਕਰੋ। ਉਨ੍ਹਾਂ ਕਿਹਾ ਕਿ ਝਾੜੂ ਦਾ ਬਟਨ ਦਬਾਉਣ ਦਾ ਮਤਲਬ ਹੈ ਵਿਕਾਸ ਦਾ ਬਟਨ ਦਬਾਉਣਾ। ਪੰਜਾਬ ਦੀ ਤਰੱਕੀ ਅਕੇ ਖੁਸ਼ਹਾਲੀ ਦਾ ਬਟਨ ਦਬਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੀ ਹੈ। ਹੁਣ ਤਕ ਕਰੀਬ 29,000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲ ਚੁੱਕੀ ਹੈ। ਅਸੀਂ ਬੱਚਿਆਂ ਦੇ ਬਿਹਤਰ ਭਵਿੱਖ ਲਈ 'ਸਕੂਲ ਆਫ਼ ਐਮੀਨੈਂਸ' ਬਣਾ ਰਹੇ ਹਾਂ। ਜਿੰਨਾ ਕੰਮ ਅਸੀਂ ਪਹਿਲੇ ਸਾਲ ਵਿਚ ਕੀਤਾ ਹੈ, ਓਨਾ ਪਿਛਲੀਆਂ ਸਰਕਾਰਾਂ ਪਿਛਲੇ ਸਾਲ ਵਿਚ ਵੀ ਨਹੀਂ ਕਰਦੀਆਂ ਸਨ।

ਅਸੀਂ ਇਕ ਸਾਲ ਦੇ ਅੰਦਰ ਆਮ ਲੋਕਾਂ ਦੀ ਸਹੂਲਤ ਲਈ 300 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ। ਸਰਕਾਰੀ ਸਕੂਲਾਂ ਦੀ ਹਾਲਤ ਸੁਧਰੀ ਹੈ। 580 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿਚ 20 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਗਿਆ ਹੈ ਅਤੇ 5 ਲੱਖ ਤੋਂ ਵੱਧ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਗਈ ਹੈ। ਕਿਸਾਨਾਂ ਲਈ, ਅਸੀਂ ਕਈ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿਤਾ ਹੈ ਅਤੇ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਦੀ ਰਕਮ ਵਧਾ ਦਿਤੀ ਹੈ।

ਇਹ ਵੀ ਪੜ੍ਹੋ: ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਸੋਨ ਤਮਗ਼ੇ ਵੰਡੇ 

ਉਨ੍ਹਾਂ ਕਿਹਾ ਕਿ ਮੈਂ ਪਿਛਲੇ ਕਈ ਦਿਨਾਂ ਤੋਂ ਜਲੰਧਰ 'ਚ ਹਾਂ ਅਤੇ ਚੋਣ ਪ੍ਰਚਾਰ ਲਈ ਕਈ ਥਾਵਾਂ 'ਤੇ ਗਿਆ ਹਾਂ | ਹਰ ਪਾਸੇ ਲੋਕ ਸਾਡੇ ਸਮਰਥਨ ਲਈ ਸੜਕਾਂ 'ਤੇ ਆ ਰਹੇ ਹਨ। ਕਿਉਂਕਿ ਅਸੀਂ ਆਮ ਲੋਕ ਹਾਂ। ਅਸੀਂ ਲੋਕਾਂ ਵਿਚ ਰਹਿੰਦੇ ਹਾਂ। ਪਹਿਲਾਂ ਮੁੱਖ ਮੰਤਰੀ ਆਪਣੇ ਮਹਿਲਾਂ ਦੀਆਂ ਕੰਧਾਂ ਉੱਚੀਆਂ ਕਰਕੇ ਆਮ ਲੋਕਾਂ ਲਈ ਆਪਣੇ ਦਰਵਾਜ਼ੇ ਬੰਦ ਕਰ ਦਿੰਦੇ ਸਨ। ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ-ਭਾਜਪਾ ਅਤੇ ਅਕਾਲੀ ਦਲ ਆਪਣੀਆਂ ਰੈਲੀਆਂ 'ਚ ਭਾੜੇ 'ਤੇ ਲੋਕਾਂ ਨੂੰ ਇਕੱਠਾ ਕਰ ਰਹੇ ਹਨ। ਇਹ ਉਨ੍ਹਾਂ ਦੇ ਨਾਅਰੇ ਲਗਾਉਣ ਦੇ ਤਰੀਕੇ ਤੋਂ ਪਤਾ ਲੱਗ ਜਾਂਦਾ ਹੈ। 2020 'ਚ ਦਿੱਲੀ ਚੋਣਾਂ ਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮਲੀਲਾ ਮੈਦਾਨ 'ਚ ਰੈਲੀ ਕੀਤੀ, ਜਿੱਥੇ ਲੋਕਾਂ ਦੀ ਭੀੜ ਸੀ ਪਰ ਜਿਸ ਤਰੀਕੇ ਨਾਲ ਲੋਕ ਨਾਅਰੇ ਲਗਾ ਰਹੇ ਸਨ, ਉਸ ਤੋਂ ਸਾਫ਼ ਸੀ ਕਿ ਉਹ ਮਜ਼ਬੂਰਨ ਨਾਅਰੇ ਲਗਾ ਰਹੇ ਸਨ।

ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਅਸੀਂ ਇੱਥੇ ਪੀਜੀਆਈ ਚੰਡੀਗੜ੍ਹ ਵਾਂਗ ਉੱਚ ਸਹੂਲਤਾਂ ਵਾਲਾ ਹਸਪਤਾਲ ਬਣਾਵਾਂਗੇ। ਇਸ ਹਸਪਤਾਲ ਵਿਚ ਹਰ ਤਰ੍ਹਾਂ ਦਾ ਇਲਾਜ ਅਤੇ ਅਪਰੇਸ਼ਨ ਮੁਫ਼ਤ ਅਤੇ ਉੱਚ ਗੁਣਵੱਤਾ ਵਾਲੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਲੋਕ ਇਸ ਚੋਣ ਵਿਚ ਇਤਿਹਾਸ ਲਿਖਣਗੇ। ਇਸ ਵਾਰ ਜਲੰਧਰ ਇਨਕਲਾਬ ਲਈ ਮਸ਼ਹੂਰ ਹੋਵੇਗਾ। ਜਦ ਇਤਿਹਾਸਕਾਰ ਪੰਜਾਬ ਦਾ ਇਤਿਹਾਸ ਲਿਖਣਗੇ ਤਾਂ ਇਹ ਲਿਖਿਆ ਜਾਵੇਗਾ ਕਿ ਜਿਸ ਸਮੇਂ ਪੰਜਾਬ ਦੀ ਹਾਲਤ ਵਿਗੜ ਰਹੀ ਸੀ, ਉਸ ਸਮੇਂ ਜਲੰਧਰ ਦੇ ਲੋਕਾਂ ਨੇ ਇਕ ਇਮਾਨਦਾਰ ਪਾਰਟੀ ਨੂੰ ਵੋਟਾਂ ਪਾ ਕੇ ਇਕ ਚੰਗੀ ਨੀਂਹ ਰੱਖੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement