Lok Sabha Elections 2024: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸ਼ਪਿੰਦਰਬੀਰ ਚਹਿਲ ਨੇ ਕਾਂਗਰਸ ਤੋਂ ਦਿਤਾ ਅਸਤੀਫ਼ਾ
Published : May 6, 2024, 12:04 pm IST
Updated : May 6, 2024, 12:04 pm IST
SHARE ARTICLE
Punjab Youth Congress General Secretary Chuspinderbir chahal resigned
Punjab Youth Congress General Secretary Chuspinderbir chahal resigned

ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਤੋਂ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਐਲਾਨਣ ’ਤੇ ਵੀ ਜਤਾਇਆ ਸੀ ਵਿਰੋਧ

Lok Sabha Elections 2024: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਅਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੂੰ ਭੇਜ ਦਿਤਾ ਹੈ।

ਉਨ੍ਹਾਂ ਨੇ ਅਸਤੀਫ਼ੇ ਵਿਚ ਲਿਖਿਆ, “ਮੈਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ”। ਸੂਤਰਾਂ ਅਨੁਸਾਰ ਕੁੱਝ ਦੇਰ ਬਾਅਦ ਚੁਸ਼ਪਿੰਦਰਬੀਰ ਚਹਿਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।

Photo

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਤੋਂ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਐਲਾਨਣ ’ਤੇ ਵੀ ਚੁਸ਼ਪਿੰਦਰਬੀਰ ਚਹਿਲ ਨੇ ਵਿਰੋਧ ਜਤਾਇਆ ਸੀ। ਉਨ੍ਹਾਂ ਦਾ ਕਹਿਣਾ ਸੀ, “ਲੱਚਰ ਅਤੇ ਗੈਰ-ਸੱਭਿਅਕ ਗਾਇਕੀ ਸਹਾਰੇ ਟਿਕਟ ਭਾਲਣ ਵਾਲੇ ਗਾਇਕ ਨੂੰ ਲੋਕ ਲਹਿਰਾਂ ਨਾਲ ਜੁੜੇ ਇਸ ਜ਼ਿਲ੍ਹੇ ਦੇ ਵਾਸੀ ਬਿਲਕੁਲ ਪਸੰਦ ਨਹੀਂ ਕਰਨਗੇ”।

(For more Punjabi news apart from Punjab Youth Congress General Secretary Chuspinderbir chahal resigned, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement